(Source: ECI/ABP News)
Patiala News: ਹੌਲਦਾਰ ਨੇ ਮੰਗੀ ਲੱਖ ਰੁਪਏ ਰਿਸ਼ਵਤ, ਆਨਲਾਈਨ ਸ਼ਿਕਾਇਤ ਮਗਰੋਂ ਵਿਜੀਲੈਂਸ ਦਾ ਐਕਸ਼ਨ
Patiala News: ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਹਰਮਨਜੀਤ ਸਿੰਘ (ਨੰਬਰ 1310/ ਸੰਗਰੂਰ) ਖਿਲਾਫ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।

Patiala News: ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਹਰਮਨਜੀਤ ਸਿੰਘ (ਨੰਬਰ 1310/ ਸੰਗਰੂਰ) ਖਿਲਾਫ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਹ ਮੁਲਾਜ਼ਮ ਪੁਲਿਸ ਚੌਕੀ, ਕਾਲਾਝਾੜ, ਥਾਣਾ ਭਵਾਨੀਗੜ, ਜਿਲਾ ਸੰਗਰੂਰ ਵਿਖੇ ਤਾਇਨਾਤ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਹਰਮਨਜੀਤ ਸਿੰਘ ਖਿਲਾਫ ਸ਼ਿਕਾਇਤਕਰਤਾ ਪੱਪੂ ਸਿੰਘ ਵਾਸੀ ਪਿੰਡ ਬਾਗੜੀਆਂ, ਜਿਲਾ ਮਲੇਰਕੋਟਲਾ ਵੱਲੋਂ ਬਿਊਰੋ ਕੋਲ ਦਰਜ ਕਰਵਾਈ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਇੱਕ ਕੇਸ ਵਿੱਚ ਉਸ ਦੀ ਮੱਦਦ ਕਰਨ ਦੇ ਇਵਜ਼ ਵਿੱਚ ਰਿਸ਼ਵਤ ਮੰਗ ਰਿਹਾ ਹੈ।
ਇਹ ਵੀ ਪੜ੍ਹੋ: Bigg Boss 16 'ਚ 'ਸਾਊਥ ਦੀ ਸੰਨੀ ਲਿਓਨ' ਦੀ ਹਰਿਆਣਾ ਦੀ ਸ਼ਕੀਰਾ ਨਾਲ ਹੋਈ ਟੱਕਰ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨਾਲ ਪੇਸ਼ ਕੀਤੇ ਤੱਥਾਂ ਤੇ ਸਬੂਤਾਂ ਦੀ ਪੜਤਾਲ ਉਪਰੰਤ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਪੜਤਾਲ ਜਾਰੀ ਹੈ।
ਲੁਧਿਆਣਾ 'ਚ ਨੌਜਵਾਨ ਦਾ ਕਤਲ
ਲੁਧਿਆਣਾ: ਪੰਜਾਬ ਵਿੱਚ ਗੈਂਗਸਟਰਾਂ ਦੇ ਹੌਸਲੇ ਬੁਲੰਦ ਹਨ। ਲੁਧਿਆਣਾ ਵਿੱਚ ਗੈਂਗਸਟਰਾਂ ਨੇ ਲੰਘੇ ਦਿਨ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਭਾਮੀਆਂ ਕਲਾਂ ਵਾਸੀ ਪਾਰਸ ਖੱਤਰੀ ਵਜੋਂ ਹੋਈ ਹੈ। ਇਸ ਹਮਲੇ ਵਿੱਚ ਇੱਕ ਅਭਿਸ਼ੇਕ ਨਾਮੀ ਨੌਜਵਾਨ ਵੀ ਫੱਟੜ ਹੋਇਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਘਟਨਾ ’ਚ ਗੈਂਗਸਟਰ ਅਜੈ ਪੰਡਤ, ਉਸ ਦਾ ਭਰਾ ਰਾਜਨ ਪੰਡਤ ਤੇ ਉਸ ਦੇ ਸਾਥੀ ਸ਼ਾਮਲ ਹਨ।
ਹਾਸਲ ਜਾਣਕਾਰੀ ਮੁਤਾਬਕ ਪਾਰਸ ਆਪਣੇ ਦੋਸਤ ਸੰਦੀਪ ਨਾਲ ਫਾਇਨਾਂਸ ਦਾ ਕਾਰੋਬਾਰ ਕਰਦਾ ਹੈ। ਲੰਘੀ 10 ਅਕਤੂਬਰ ਨੂੰ ਸੰਦੀਪ ਤੇ ਪਾਰਸ ਆਪਣੇ ਸਾਥਿਆਂ ਨਾਲ ਕਚਹਿਰੀ ਨੇੜੇ ਕੋਈ ਕੰਮ ਗਏ ਸਨ, ਜਿੱਥੇ ਉਨ੍ਹਾਂ ਦੀ ਗੈਂਗਸਟਰ ਅਜੈ ਪੰਡਤ, ਉਸ ਦੇ ਭਰਾ ਰਾਜਨ ਪੰਡਤ ਤੇ ਛੋਟੂ ਜਵੱਦੀ ਦੇ ਨਾਲ ਕਿਸੇ ਗੱਲੋਂ ਬਹਿਸ ਹੋ ਗਈ ਸੀ ਪਰ ਉਸ ਵੇਲੇ ਲੋਕਾਂ ਨੇ ਉਨ੍ਹਾਂ ਨੂੰ ਸ਼ਾਂਤ ਕਰਵਾ ਦਿੱਤਾ। ਸ਼ੁਕਰਵਾਰ ਰਾਤ ਪਾਰਸ ਆਪਣੇ ਦੋਸਤ ਅਭਿਸ਼ੇਕ ਨਾਲ ਐਕਟਿਵਾ ’ਤੇ ਜਮਾਲਪੁਰ ਇਲਾਕੇ ਵਿੱਚ ਜਾ ਰਿਹਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
