ਪੜਚੋਲ ਕਰੋ
Advertisement
Punjab News : ਸਿਹਤ ਮੰਤਰੀ ਜੌੜਾਮਾਜਰਾ ਨੇ ਰਾਜਿੰਦਰਾ ਹਸਪਤਾਲ ਵਿੱਚ ਮਰੀਜ਼ਾਂ ਦੀਆਂ ਸੁਣੀਆਂ ਮੁਸ਼ਕਿਲਾਂ , ਅਧਿਕਾਰੀਆਂ ਨੂੰ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ
Punjab News : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅੱਜ ਰਾਜਿੰਦਰਾ ਹਸਪਤਾਲ ਪਟਿਆਲਾ ਪਹੁੰਚੇ ਹਨ।
Punjab News : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅੱਜ ਰਾਜਿੰਦਰਾ ਹਸਪਤਾਲ ਪਟਿਆਲਾ ਪਹੁੰਚੇ ਹਨ। ਜਿੱਥੇ ਉਨ੍ਹਾਂ ਹਸਪਤਾਲ਼ ਵਿੱਚ ਆਏ ਮਰੀਜ਼ਾਂ ਨੂੰ ਆ ਰਹੀਆਂ ਕੋਈ ਵੀ ਮੁਸ਼ਕਿਲਾਂ ਨੂੰ ਜਾਣਿਆ ਅਤੇ ਸਬੰਧਿਤ ਡਾਕਟਰ, ਪ੍ਰਿੰਸੀਪਲ ਅਤੇ ਹੋਰ ਅਧਿਕਾਰੀਆਂ ਨੂੰ ਮੌਕੇ ਤੇ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਇਸ ਸਬੰਧੀ ਉਨ੍ਹਾਂ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਅੱਜ ਰਾਜਿੰਦਰਾ ਹਸਪਤਾਲ ਪਟਿਆਲਾ ਪਹੁੰਚਿਆ, ਹਸਪਤਾਲ਼ ਵਿੱਚ ਆਏ ਮਰੀਜ਼ਾਂ ਨੂੰ ਓਹਨਾਂ ਨੂੰ ਆ ਰਹੀਆਂ ਕੋਈ ਵੀ ਮੁਸ਼ਕਿਲਾਂ ਨੂੰ ਜਾਣਿਆ ਅਤੇ ਸਬੰਧਿਤ ਡਾਕਟਰ, ਪ੍ਰਿੰਸੀਪਲ ਅਤੇ ਹੋਰ ਅਧਿਕਾਰੀਆਂ ਨੂੰ ਮੌਕੇ ਤੇ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ।@ArvindKejriwal @PunjabGovtIndia @AAPPunjab pic.twitter.com/ZpwMInb1kS
— Chetan Singh Jouramajra (@jouramajra) October 15, 2022
ਇਸ ਤੋਂ ਪਹਿਲਾਂ ਪਿਛਲੇ ਦਿਨੀਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪ੍ਰਾਇਮਰੀ ਹੈਲਥ ਸੈਂਟਰ ਪਿੰਡ ਰਾਮਪੁਰ ਜਿਲ੍ਹਾ ਲੁਧਿਆਣਾ ਵਿਖੇ ਪਹੁੰਚੇ ਸਨ। ਜਿੱਥੇ ਉਨ੍ਹਾਂ ਸਮੂਹ ਸਟਾਫ ਨੂੰ ਮਿਲੇ , ਓਥੇ ਹੀ ਆਏ ਮਰੀਜਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆ ਨੂੰ ਸੁਣਿਆ ਸੀ। ਉਨ੍ਹਾਂ ਕਿਹਾ ਸੀ ਕਿ ਮੈਂ ਆਪਣੇ ਪੰਜਾਬ ਦੀ ਵਿਗੜੀ ਹੋਈ ਸਿਹਤ ਵਿਵਸਥਾ ਨੂੰ ਸੁਧਾਰਨ ਲਈ ਦਿਨ ਰਾਤ ਮਿਹਨਤ ਕਰਾਂਗਾ।
आज मैं प्राथमिक स्वास्थ्य केंद्र ग्राम रामपुर जिला लुधियाना पहुंचा, यहां सभी स्टाफ से मिला, यहां आए मरीजों से भी मिला, मैंने सभी कठिनाइयों को जाना, मैं अपने पंजाब की क्षतिग्रस्त स्वास्थ्य व्यवस्था को सुधारने के लिए दिन-रात काम करूंगा।@ArvindKejriwal@BhagwantMann @AAPPunjab pic.twitter.com/s9J0xo7m2w
— Chetan Singh Jouramajra (@jouramajra) October 7, 2022
ਦੱਸ ਦੇਈਏ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਲਗਾਤਾਰ ਸੂਬੇ ਦੇ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ। ਬੀਤੇ ਦਿਨੀਂ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਦੌਰਾ ਕੀਤਾ, ਕਾਲਜ ਦੇ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਵੱਡਮੁੱਲੇ ਸੁਝਾਅ ਲਏ ਸਨ। ਇਸ ਤੋਂ ਇਲਾਵਾ ਚੰਡੀਗੜ੍ਹ ਦਫ਼ਤਰ ਵਿਖੇ ਵੱਖ-ਵੱਖ ਜਿਲਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆ ਅਤੇ ਉਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਪੰਜਾਬ
Advertisement