Patiala News: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵੱਡਾ ਦਾਅਵਾ, ਆਮ ਆਦਮੀ ਕਲੀਨਿਕਾਂ 'ਚ 44 ਲੱਖ ਲੋਕਾਂ ਨੇ ਕਰਵਾਇਆ ਇਲਾਜ
Patiala News: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਭਰ ਵਿੱਚ ਖੋਲ੍ਹੇ ਗਏ 659 ਆਮ ਆਦਮੀ ਕਲੀਨਿਕਾਂ ਵਿੱਚ 44 ਲੱਖ ਲੋਕ ਦਵਾਈਆਂ, ਟੈਸਟਾਂ ਤੇ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।
Patiala News: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਭਰ ਵਿੱਚ ਖੋਲ੍ਹੇ ਗਏ 659 ਆਮ ਆਦਮੀ ਕਲੀਨਿਕਾਂ ਵਿੱਚ 44 ਲੱਖ ਲੋਕ ਦਵਾਈਆਂ, ਟੈਸਟਾਂ ਤੇ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ 38 ਟੈਸਟਾਂ ਸਮੇਤ 80 ਕਿਸਮ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿੱਢੀ ਸੂਬਾਈ ਮੁਹਿੰਮ ਤਹਿਤ ਪੰਜਾਬ ਭਰ ਵਿੱਚ ਹਾਲ ਹੀ ’ਚ 76 ਹੋਰ ਨਵੇਂ ਆਮ ਆਦਮੀ ਕਲੀਨਿਕ ਬਣਾਏ ਗਏ ਹਨ। ਇਸ ਨਾਲ ਪੰਜਾਬ ਵਿਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 659 ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ 38 ਟੈਸਟਾਂ ਸਮੇਤ 80 ਕਿਸਮ ਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਹੁਣ ਤੱਕ ਪੰਜਾਬ ਭਰ ਵਿਚਲੇ ਇਨ੍ਹਾਂ 659 ਕਲੀਨਿਕਾਂ ਵਿਚ ਸੂਬੇ ਭਰ ਦੇ 44 ਲੱਖ ਲੋਕ ਦਵਾਈਆਂ, ਟੈਸਟਾਂ ਤੇ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇੱਕ ਸਾਲ ਵਿੱਚ ਪੰਜਾਬ ਵਿਚੋਂ ਨਸ਼ੇ ਦਾ ਨਾਮੋ ਨਿਸ਼ਾਨ ਖਤਮ ਕਰ ਦਿੱਤਾ ਜਾਵੇਗਾ। ਨਸ਼ੇੜੀ ਨੌਜਵਾਨਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਇੱਥੇ ਆਪਣੇ ਹਲਕੇ ਪਟਿਆਲਾ ਦਿਹਾਤੀ ਸਮੇਤ ਹੋਰਨਾਂ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ ਅਧਿਕਾਰੀਆਂ ਨੂੰ ਸਮੱਸਿਆਵਾਂ ਹੱਲ ਕਰਨ ਦੀ ਹਦਾਇਤ ਵੀ ਕੀਤੀ।
ਇਹ ਵੀ ਪੜ੍ਹੋ: Viral News: ਜਦੋਂ ਪੇਸ਼ੀ ਭੁਗਤਣ ਲਈ ਅਦਾਲਤ 'ਚ ਪਹੁੰਚ ਗਈ ਮੱਝ, ਦਿਲਚਸਪ ਕਿੱਸਾ ਕਰ ਦੇਵੇਗਾ ਹੈਰਾਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Earthquake: ਫਿਰ ਤੜਕੇ-ਤੜਕੇ ਹਿੱਲੀ ਧਰਤੀ, ਅਫਗਾਨਿਸਤਾਨ 'ਚ ਆਇਆ ਜ਼ਬਰਦਸਤ ਭੂਚਾਲ, ਝਟਕਿਆਂ ਤੋਂ ਡਰ ਗਏ ਲੋਕ