ਪੜਚੋਲ ਕਰੋ

High Court - ਆਮਦਨ ਤੋਂ 305% ਵੱਧ ਜਾਇਦਾਦ ਬਣਾਉਣ ਵਾਲੇ ਕੈਪਟਨ ਦੇ ਸਾਬਕਾ ਸਲਾਹਕਾਰ ਦੀ ਪਟੀਸ਼ਨ 'ਤੇ ਅੱਜ ਸੁਣਵਾਈ, ਹਾਈ ਕੋਰਟ ਤੋਂ ਮਿਲੇਗੀ ਰਾਹਤ ਜਾਂ ਝਟਕਾ ? 

Bharat Inder Singh Chahal - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਮਾਮਲੇ ਵਿੱਚ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਵਿਜੀਲੈਂਸ ਦੀ ਕਾਰਵਾਈ ਦੌਰਾਨ ਗ੍ਰਿਫ਼ਤਾਰੀ ਤੋਂ

ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਮਾਮਲੇ ਵਿੱਚ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਵਿਜੀਲੈਂਸ ਦੀ ਕਾਰਵਾਈ ਦੌਰਾਨ ਗ੍ਰਿਫ਼ਤਾਰੀ ਤੋਂ ਬਚਣ ਲਈ ਭਰਤ ਇੰਦਰ ਸਿੰਘ ਚਾਹਲ ਨੇ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਜਿਸ 'ਤੇ ਅੱਜ ਸੁਣਵਾਈ ਹੋਵੇਗੀ। 

ਭਰਤ ਇੰਦਰ ਸਿੰਘ ਚਾਹਲ 'ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਹਨ। ਇਸ ਤੋਂ ਪਹਿਲਾਂ  ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਹੇਠਲੀ ਅਦਾਲਤ ਰੱਦ ਕਰ ਚੁੱਕੀ ਹੈ। ਇਸ ਦੇ ਨਾਲ ਹੀ ਵਿਜੀਲੈਂਸ ਦੀ ਜਾਂਚ ਟੀਮ ਨੇ ਚਹਿਲ ਤੋਂ ਪਿਛਲੇ 6 ਸਾਲਾਂ ਦੌਰਾਨ ਬਣਾਈ ਜਾਇਦਾਦ ਦਾ ਰਿਕਾਰਡ ਵੀ ਮੰਗਿਆ ਹੈ।

ਇਸ ਦੇ ਨਾਲ ਹੀ ਵਿਜੀਲੈਂਸ ਵੱਲੋਂ ਚਾਹਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਸਬੰਧੀ ਸਮੇਂ-ਸਮੇਂ ’ਤੇ ਦਸ ਨੋਟਿਸ ਜਾਰੀ ਕੀਤੇ ਗਏ ਸਨ। ਪਰ ਉਨ੍ਹਾਂ ਵੱਲੋਂ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ। ਹਾਲਾਂਕਿ, ਇੱਕ ਵਾਰ ਪਟਿਆਲਾ ਵਿੱਚ ਐਸਐਸਪੀ ਵਿਜੀਲੈਂਸ ਦੇ ਸਾਹਮਣੇ ਆਉਣ ਸਮੇਂ ਚਾਹਲ ਦੀ ਫੋਟੋ ਜ਼ਰੂਰ ਚਰਚਾ ਦਾ ਵਿਸ਼ਾ ਬਣ ਗਈ ਸੀ।

ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰਾ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ। 
 
ਮੁਲਜ਼ਮ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿੱਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ 'ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget