ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਖੇਤਰ ਘਨੌਰ ਦੇ 21 ਪਿੰਡਾਂ ਵਿੱਚ ਪ੍ਰਸ਼ਾਸਨ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਦੇ ਸਮੇਂ ਵੀ ਭਾਰਤੀ ਸੇਵਾ ਦੇ ਜਵਾਨ ਅਤੇ NDRF ਦੀਆਂ ਟੀਮਾਂ ਨੇ ਜ਼ਮੀਨ 'ਤੇ ਰਹਿ ਕੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ।
ਸਵੇਰੇ ਲਗਭਗ 4 ਵਜੇ ਫਿਰ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ, ਜਿਸ ਕਾਰਨ ਆਸ-ਪਾਸ ਦੇ ਕਈ ਪਿੰਡਾਂ ਵਿੱਚ ਘੱਗਰ ਦਾ ਪਾਣੀ 2 ਤੋਂ 3 ਫੁੱਟ ਤੱਕ ਪਹੁੰਚ ਗਿਆ। ਇਸ ਦੌਰਾਨ, ਪਿੰਡ ਜੰਢ ਮੰਗੋਲੀ ਦੇ ਗੁਰੂਦੁਆਰਾ ਸਾਹਿਬ ਵਿੱਚ ਵੀ ਘੱਗਰ ਦਾ ਪਾਣੀ ਦਾਖਲ ਹੋ ਚੁੱਕਾ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਸਲਾਹ ਦਿੱਤੀ ਜਾ ਰਹੀ ਹੈ ਅਤੇ ਰਾਹਤ ਵਾਲੀਆਂ ਟੀਮਾਂ ਨੂੰ ਮੌਕੇ 'ਤੇ ਦੇਖਿਆ ਜਾ ਰਿਹਾ ਹੈ। ਇਸ ਹਾਲਾਤ ਕਾਰਨ ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਵਿੱਚ ਬੈਠਣ ਅਤੇ ਜਰੂਰੀ ਸਥਿਤੀਆਂ ਤੋਂ ਬਿਨਾਂ ਘਰੋਂ ਬਾਹਰ ਨਿਕਲਣ ਤੋਂ ਬਚਣ ਦੀ ਹਿਦਾਇਤ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਚਮਾਰੂ ਪਿੰਡ ਦੇ ਵਿੱਚ ਇੱਕ ਸ਼ਖਸ਼ ਨੂੰ ਸੱਪ ਵੱਲੋਂ ਕੱਟ ਲਿਆ ਗਿਆ। ਜਿਸ ਕਰਕੇ ਬਚਾਅ ਦੀਆਂ ਟੀਮਾਂ ਪਿੰਡ ਦੇ ਵਿੱਚ ਪਹੁੰਚ ਕੇ ਉਸ ਨੂੰ ਲੋੜੀਦਾਂ ਇਲਾਜ ਦੇ ਰਹੀਆਂ ਹਨ। ਇਸ ਲਈ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਸਾਵਧਾਨ ਰਹਿਣ, ਜੇਕਰ ਕਿਸੇ ਵੀ ਪਿੰਡ ਦੇ ਵਿੱਚ ਪਾਣੀ ਵੱਧਦਾ ਹੈ ਤਾਂ ਤੁਰੰਤ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦੇਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।