Ludhiana news: ਲੁਧਿਆਣਾ 'ਚ ਫਲੈਟਾਂ 'ਤੇ ਨਾਜਾਇਜ਼ ਕਬਜ਼ੇ ਦੀ ਸ਼ਿਕਾਇਤ ਕਰਨਾ ਮਹਿੰਗਾ ਪੈ ਗਿਆ। ਦੱਸ ਦਈਏ ਕਿ ਔਰਤ ਅਤੇ ਵਿਅਕਤੀ ਨੇ ਸ਼ਿਕਾਇਤ ਕਰਨ ਵਾਲਿਆਂ ਦੇ ਘਰ ਵੜ ਕੇ ਪਤੀ-ਪਤਨੀ ਦੀ ਡੰਡਿਆਂ ਨਾਲ ਕੁੱਟਮਾਰ ਕੀਤੀ ਅਤੇ ਨਾਲ ਹੀ ਉਨ੍ਹਾਂ ਨੂੰ ਡਰਾਇਆ-ਧਮਕਾਇਆ।   


ਹਮਲਾ ਕਰਨ ਵਾਲੀ ਔਰਤ ਅਤੇ ਵਿਅਕਤੀ ਉਨ੍ਹਾਂ ਨੂੰ ਡਰਾਉਣ ਲਈ ਆਪਣੇ ਨਾਲ ਇੱਕ ਕੁੱਤਾ ਵੀ ਲੈ ਕੇ ਆਏ ਸਨ। ਇਸ ਪੂਰੀ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਜੋੜੇ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ।


ਇਹ ਵੀ ਪੜ੍ਹੋ: Punjab news: ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ 'ਤੇ ਸਪੀਕਰ ਦੀ ਕੀਤੀ ਨਿੰਦਾ, ਕਿਹਾ- ਗੈਰ-ਲੋਕਤੰਤਰੀ ਕਦਮ ਨੂੰ ਕਿਸੇ ਵੀ ਕੀਮਤ 'ਤੇ ਨਹੀਂ...


ਸੈਕਟਰ-40 ਦੇ ਵਸਨੀਕ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਬੀਮਾ ਕੰਪਨੀਆਂ ਵਿੱਚ ਏਜੰਟ ਵਜੋਂ ਕੰਮ ਕਰਦਾ ਹੈ। ਉਸ ਨੇ ਇਹ ਫਲੈਟ ਕਾਨੂੰਨੀ ਤੌਰ 'ਤੇ ਲਿਆ ਹੋਇਆ ਹੈ। ਉਸ ਦੇ ਇਲਾਕੇ ਵਿੱਚ 40 ਤੋਂ ਵੱਧ ਫਲੈਟ ਹਨ, ਜਿਨ੍ਹਾਂ ’ਤੇ ਗਲਾਡਾ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕੁਝ ਲੋਕਾਂ ਨੇ ਕਬਜ਼ਾ ਕੀਤਾ ਹੋਇਆ ਹੈ।


ਇਸ ਸਬੰਧੀ ਉਨ੍ਹਾਂ ਕਈ ਵਾਰ ਗਲਾਡਾ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਇਹ ਮਾਮਲਾ ਸੀਐਮਓ ਦਫ਼ਤਰ ਤੋਂ ਲੈ ਕੇ ਹਾਈ ਕੋਰਟ ਤੱਕ ਵੀ ਚੁੱਕਿਆ।


ਇਹ ਵੀ ਪੜ੍ਹੋ: Punjab news: ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨਾਂ ਦੀ ਨਵੇਕਲੀ ਪਹਿਲ, ਲੋੜਵੰਦ ਬੱਚਿਆਂ ਲਈ ਖੋਲ੍ਹਿਆ ਬੁੱਕ ਬੈਂਕEWQ