Patiala News: ਪੰਜਾਬ ਦੇ ਸਾਰੇ ਪਿੰਡਾਂ ’ਚ ਦੂਸ਼ਿਤ ਪਾਣੀ ਨੂੰ ਸਾਫ਼ ਕਰਨ ਲਈ ਸੀਚੇਵਾਲ ਤੇ ਥਾਪਰ ਮਾਡਲ ਨਾਲ ਛੱਪੜਾਂ ਦਾ ਨਵੀਨੀਕਰਨ ਹੋਏਗਾ। ਇਹ ਐਲਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਪਿੰਡਾਂ ’ਚ ਦੂਸ਼ਿਤ ਪਾਣੀ ਨੂੰ ਸਾਫ਼ ਕਰਨ ਲਈ ਸੀਚੇਵਾਲ ਤੇ ਥਾਪਰ ਮਾਡਲ ਨਾਲ ਛੱਪੜਾਂ ਦਾ ਨਵੀਨੀਕਰਨ ਕੀਤਾ ਜਾਵੇਗਾ, ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਮਿਲ ਸਕੇ ਤੇ ਸੋਧੇ ਹੋਏ ਪਾਣੀ ਦੀ ਖੇਤਾਂ ’ਚ ਵਰਤੋਂ ਕਰਕੇ ਧਰਤੀ ਹੇਠਲੇ ਪਾਣੀ ਨੂੰ ਵੀ ਬਚਾਇਆ ਜਾ ਸਕੇ। 



ਉਹ ਬੁੱਧਵਾਰ ਨੂੰ ਪਿੰਡ ਲੰਗ ਵਿੱਚ 32 ਲੱਖ ਨਾਲ ਥਾਪਰ ਮਾਡਲ ਤਹਿਤ ਬਣੇ ਛੱਪੜ ਦਾ ਜਾਇਜ਼ਾ ਲੈਣ ਲਈ ਪੁੱਜੇ ਹੋਏ ਸਨ। ਮੰਤਰੀ ਨੇ ਕਿਹਾ ਕਿ ਪਿੰਡ ਲੰਗ ਦੇ ਸੀਵਰੇਜ ਦੇ ਪਾਣੀ ਨੂੰ ਸਾਫ਼ ਕਰ ਕੇ ਜਿਥੇ ਇਸ ਦੀ ਵਰਤੋਂ ਛੱਪੜ ਦੇ ਨੇੜਲੇ ਖੇਤਾਂ ’ਚ ਸਿੰਜਾਈ ਲਈ ਕੀਤੀ ਜਾਵੇਗੀ, ਉੱਥੇ ਹੀ ਨਾਲ ਲੱਗਦੀ ਨਰਸਰੀ ’ਚ ਬੂਟਿਆਂ ਲਈ ਵੀ ਇਹ ਪਾਣੀ ਵਰਤਿਆ ਜਾਵੇਗਾ। ਛੱਪੜ ਦੇ ਨਾਲ ਮੌਜੂਦ ਪੰਜ ਏਕੜ ਜਗ੍ਹਾ ਦਾ ਵੀ ਸੁੰਦਰੀਕਰਨ ਕੀਤਾ ਜਾਵੇਗਾ ਤੇ ਬੂਟੇ ਲਗਾ ਕੇ ਸੈਰਗਾਹ ਵਜੋਂ ਵਿਕਸਤ ਕਰਨ ਲਈ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ।


ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਪਟਿਆਲਾ ਦਿਹਾਤੀ ਦੇ ਸਾਰੇ 60 ਪਿੰਡਾਂ ਦੇ ਛੱਪੜਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਇਸ ਪਾਣੀ ਦੀ ਵਰਤੋਂ ਨਾਲ ਜਿਥੇ ਧਰਤੀ ਹੇਠਲਾ ਪਾਣੀ ਬਚੇਗਾ, ਨਾਲ ਹੀ ਖਾਦਾਂ ਦੀ ਵਰਤੋਂ ਵੀ ਘਟ ਹੋਵੇਗੀ ਤੇ ਕਿਸਾਨਾਂ ਨੂੰ ਇਹ ਪਾਣੀ ਮੁਫ਼ਤ ’ਚ ਉਪਲਬਧ ਹੋਵੇਗਾ। ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।



ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਨੰਦਪੁਰ ਕੇਸੋ ਦੀ ਸੱਥ ’ਚ ਜਾ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੰਦਪੁਰ ਕੇਸੋ ਪਿੰਡ ਦੇ ਛੱਪੜਾਂ ਦੀ ਸਫ਼ਾਈ ਤੇ ਸੜਕਾਂ ’ਤੇ ਬੂਟੇ ਲਗਾਉਣ ਦਾ ਕੰਮ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਇੰਨੇ ਸਾਲਾਂ ਤੋਂ ਬਿਮਾਰ ਪਏ ਪਿੰਡਾਂ ਦੀ ਨੁਹਾਰ ਬਦਲ ਕੇ ਪਿੰਡ ਦੇ ਲੋਕਾਂ ਨੂੰ ਤੰਦਰੁਸਤ ਕੀਤਾ ਜਾ ਸਕੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ