ਪਟਿਆਲਾ ਸੀਟ ਤੋਂ ਕਾਂਗਰਸ ਦੇ ਡਾ: ਧਰਮਵੀਰ ਗਾਂਧੀ 265121 ਵੋਟਾਂ ਲੈ ਕੇ ਅੱਗੇ ਚੱਲ ਰਹੇ ਹਨ। ਦੂਜੇ ਸਥਾਨ 'ਤੇ ਆਮ  ਆਦਮੀ ਪਾਰਟੀ ਦੇ ਡਾ. ਬਲਬੀਰ ਸਿੰਘ 253124 ਵੋਟਾਂ ਨਾਲ ਦੂਜੇ ਨੰਬਰ ਉੱਤੇ ਚੱਲ ਰਹੇ ਹਨ ਜਦੋਂ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪਰਨੀਤ ਕੌਰ 249888 ਵੋਟਾਂ ਨਾਲ ਤੀਜੇ ਨੰਬਰ ਉੱਤੇ ਚੱਲ ਰਹੇ ਹਨ।


ਵੋਟਾਂ ਦੀ ਗਿਣਤੀ ਲਈ 6 ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 580 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਕਰੀਬ 500 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਵਾਰ ਇਸ ਸੀਟ 'ਤੇ 63.63 ਫੀਸਦੀ ਵੋਟਿੰਗ ਹੋਈ, ਜੋ ਪਿਛਲੀ ਵਾਰ ਦੇ 67.78 ਫੀਸਦੀ ਨਾਲੋਂ 4.15 ਫੀਸਦੀ ਘੱਟ ਹੈ।