ਪਟਿਆਲਾ 'ਚ ਇੰਸਪੈਕਟਰ ਅਤੇ ASI ਸਸਪੈਂਡ: ਥਾਣੇ 'ਚ ਨੌਜਵਾਨ 'ਤੇ ਕੀਤਾ ਸੀ ਥਰਡ ਡਿਗਰੀ ਤਸ਼ੱਦਦ, ਲਗਾਇਆ ਸੀ ਕਰੰਟ; ਪੀੜਤਾਂ ਵੱਲੋਂ ਹਾਈਕੋਰਟ 'ਚ ਦਾਇਰ ਕੀਤੀ ਅਰਜ਼ੀ
ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ 26 ਜੂਨ ਨੂੰ ਦੋ ਨੌਜਵਾਨਾਂ ਨਾਲ ਕੁੱਟਮਾਰ ਅਤ ਥਰਡ ਡਿਗਰੀ ਤਸ਼ੱਦਦ ਕਰਨ ਦੇ ਮਾਮਲੇ 'ਚ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਇੰਸਪੈਕਟਰ ਯਸ਼ਪਾਲ ਸ਼ਰਮਾ ਅਤੇ ASI ਬਲਬੀਰ ਸਿੰਘ ਨੂੰ ਸਸਪੈਂਡ

Inspector and ASI Suspended in Patiala: ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ 26 ਜੂਨ ਨੂੰ ਦੋ ਨੌਜਵਾਨਾਂ ਨਾਲ ਕੁੱਟਮਾਰ ਅਤੇ ਥਰਡ ਡਿਗਰੀ ਤਸ਼ੱਦਦ ਕਰਨ ਦੇ ਮਾਮਲੇ 'ਚ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਇੰਸਪੈਕਟਰ ਯਸ਼ਪਾਲ ਸ਼ਰਮਾ ਅਤੇ ASI ਬਲਬੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਥਾਣਾ ਘੱਗਾ 'ਚ ਕੇਸ ਦਰਜ ਕੀਤਾ ਗਿਆ ਹੈ।
26 ਜੂਨ ਦੀ ਘਟਨਾ
ਇਹ ਮਾਮਲਾ 26 ਜੂਨ ਦਾ ਹੈ। ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਘੱਗਾ ਦੇ ਵਾਰਡ ਨੰਬਰ 6 ਦੀ ਰਹਿਣ ਵਾਲੀ ਵਰਿੰਦਰ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 26 ਜੂਨ ਨੂੰ ਉਸ ਦੇ ਨਾਲ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕੁੱਟਮਾਰ ਕੀਤੀ ਸੀ। ਪੁਲਿਸ ਨੇ 10 ਜੁਲਾਈ ਨੂੰ ਦੋਵਾਂ ਵਿਰੁੱਧ ਕੇਸ ਨੰਬਰ 67 ਦਰਜ ਕੀਤਾ ਸੀ।
ਜ਼ਮੀਨ ਜੋਤਣ ਨੂੰ ਲੈ ਕੇ ਹੋਇਆ ਸੀ ਵਿਵਾਦ
ਵਰਿੰਦਰ ਕੌਰ ਨੇ ਦੋਸ਼ ਲਾਇਆ ਸੀ ਕਿ ਉਸ ਦੀ ਜ਼ਮੀਨ ਜੋਤਣ ਨੂੰ ਲੈ ਕੇ ਉਕਤ ਦੋਨੋਂ ਨੌਜਵਾਨ ਉਸਨੂੰ ਰੋਕਦੇ ਹਨ ਅਤੇ ਕੁੱਟਮਾਰ ਕਰਦੇ ਹਨ। ਕੇਸ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਹਰਪ੍ਰੀਤ ਸਿੰਘ ਨੇ ਪੁਲਿਸ 'ਤੇ ਦੋਸ਼ ਲਾਇਆ ਕਿ ਥਾਣੇ 'ਚ ਉਸਨੂੰ ਥਰਡ ਡਿਗਰੀ ਤਸ਼ੱਦਦ ਦਿੱਤਾ ਗਿਆ ਅਤੇ ਕਰੰਟ ਵੀ ਲਗਾਇਆ ਗਿਆ।
ਇੰਸਪੈਕਟਰ ਯਸ਼ਪਾਲ ਸ਼ਰਮਾ ਅਕਸਰ ਵਿਵਾਦਾਂ 'ਚ ਰਹਿੰਦੇ ਹਨ
ਹਰਪ੍ਰੀਤ ਸਿੰਘ ਦਾ ਮੈਡੀਕਲ ਕਰਵਾਉਣ ਦੌਰਾਨ ਕੁੱਟਮਾਰ ਦੀ ਰਿਪੋਰਟ ਬਣੀ ਸੀ, ਜਿਸ ਤੋਂ ਬਾਅਦ ਹਾਈਕੋਰਟ ਵਿੱਚ ਯਾਚਿਕਾ ਦਾਇਰ ਕੀਤੀ ਗਈ। ਹਾਈਕੋਰਟ ਦੇ ਆਦੇਸ਼ਾਂ ਉਪਰੰਤ ਤਤਕਾਲੀਨ ਐਸ.ਆਈ. ਯਸ਼ਪਾਲ ਸ਼ਰਮਾ ਅਤੇ ਏ.ਐਸ.ਆਈ. ਬਲਵੀਰ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ। ਇਸ ਤੋਂ ਬਾਅਦ ਐਸ.ਐੱਸ.ਪੀ. ਵੱਲੋਂ ਦੋਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















