Patiala News: ਸਰਕਾਰ ਚਲਾਉਣਾ 'ਆਪ' ਦੇ ਵੱਸ ਦੀ ਗੱਲ ਨਹੀਂ, ਸਾਲ 'ਚ ਪੰਜਾਬ ਨੂੰ 'ਯੂਪੀ-ਬਿਹਾਰ' ਬਣਾ ਧਰਿਆ
Patiala News: ਬੀਜੇਪੀ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਚਲਾਉਣਾ ਆਮ ਆਦਮੀ ਪਾਰਟੀ (ਆਪ) ਦੇ ਵੱਸ ਦੀ ਗੱਲ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਅੰਦਾਜ਼ਾ ਸੂਬੇ ’ਚ ਵਿਗੜੀ ਅਮਨ-ਕਾਨੂੰਨ ਦੀ ਸਥਿਤੀ ਤੇ ਮਾੜੀ ਅਰਥ ਵਿਵਸਥਾ ਤੋਂ ਲਾਇਆ...
Patiala News: ਬੀਜੇਪੀ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਚਲਾਉਣਾ ਆਮ ਆਦਮੀ ਪਾਰਟੀ (ਆਪ) ਦੇ ਵੱਸ ਦੀ ਗੱਲ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਅੰਦਾਜ਼ਾ ਸੂਬੇ ’ਚ ਵਿਗੜੀ ਅਮਨ-ਕਾਨੂੰਨ ਦੀ ਸਥਿਤੀ ਤੇ ਮਾੜੀ ਅਰਥ ਵਿਵਸਥਾ ਤੋਂ ਲਾਇਆ ਜਾ ਸਕਦਾ ਹੈ। ਭਾਜਪਾ ਲੀਡਰਾਂ ਨੇ ਕਿਹਾ ਹੈ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਯੂਪੀ ਤੇ ਬਿਹਾਰ ਬਣਾ ਦਿੱਤਾ ਹੈ।
ਦੱਸ ਦਈਏ ਕਿ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸੁਨੀਲ ਜਾਖੜ, ਜਰਨਲ ਸਕੱਤਰ ਵਿਕਰਮਜੀਤ ਚੀਮਾ ਤੇ ਮੀਤ ਪ੍ਰਧਾਨ ਜੈਇੰਦਰ ਕੌਰ ਨੇ ਸੋਮਵਾਰ ਨੂੰ ਪਾਰਟੀ ਦਫ਼ਤਰ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਚਲਾਉਣਾ ‘ਆਪ’ ਦੇ ਵੱਸ ਦੀ ਗੱਲ ਨਹੀਂ। ਇਸ ਦਾ ਅੰਦਾਜ਼ਾ ਸੂਬੇ ’ਚ ਵਿਗੜੀ ਅਮਨ-ਕਾਨੂੰਨ ਦੀ ਸਥਿਤੀ ਤੇ ਮਾੜੀ ਅਰਥ ਵਿਵਸਥਾ ਤੋਂ ਲਾਇਆ ਜਾ ਸਕਦਾ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਯੂਪੀ ਤੇ ਬਿਹਾਰ ਬਣਾ ਦਿੱਤਾ ਹੈ।
ਬੀਜੇਪੀ ਲੀਡਰ ਸੁਨੀਲ ਜਾਖੜ ਨੇ ਕਿਹਾ ਕਿ ‘ਆਪ’ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਅਮਨ ਤੇ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਰੋਜ਼ਾਨਾ ਸੂਬੇ ਵਿੱਚ ਹੱਤਿਆਵਾਂ, ਫਿਰੌਤੀਆਂ, ਡਕੈਤੀਆਂ ਤੇ ਲੁੱਟਮਾਰ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਈ ਥਾਈਂ ਭਾਜਪਾ ਆਗੂਆਂ ਤੋਂ ਵੀ ਫ਼ਿਰੌਤੀਆਂ ਮੰਗੀਆਂ ਗਈਆਂ ਹਨ। ਜਾਖੜ ਨੇ ਕਿਹਾ ਕਿ ਸੂਬੇ ਦੀਆਂ ਜੇਲ੍ਹਾਂ ਗੈਂਗਸਟਰਾਂ ਲਈ ਅਪਰਾਧਘਰ ਬਣ ਗਈਆਂ ਹਨ, ਜਿਥੋਂ ਮੋਬਾਈਲ ਫੋਨਾਂ ਦੀ ਮਦਦ ਨਾਲ ਨਸ਼ਿਆਂ ਦਾ ਕਾਰੋਬਾਰ ਚਲਾਇਆ ਜਾ ਰਿਹਾ ਹੈ।
ਇਸ ਮੌਕੇ ਵਿਕਰਮਜੀਤ ਚੀਮਾ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਥਾਣੇ ’ਤੇ ਕਬਜ਼ਾ ਕਰਨ ਤੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲੈ ਕੇ ਜਾਣ ਦਾ ਮਾਮਲਾ ਉਠਾਉਂਦਿਆਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਾਰਵਾਈ ਨਾ ਕੀਤੇ ਜਾਣਾ ਸਰਕਾਰ ਦੀ ਨਾਲਾਇਕੀ ਦਾ ਸਬੂਤ ਹੈ।
ਇਹ ਵੀ ਪੜ੍ਹੋ: Pakistan: ਪਾਕਿਸਤਾਨ 'ਚ ਵੱਡਾ ਸਿਆਸੀ ਡਰਾਮਾ! ਇਮਰਾਨ ਖਾਨ ਦੀ ਅੱਜ ਹੋ ਸਕਦੀ ਹੈ ਗ੍ਰਿਫਤਾਰੀ, ਹੈਲੀਕਾਪਟਰ ਰਾਹੀਂ ਪਹੁੰਚੀ ਪੁਲਿਸ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab News: ਅਦਾਲਤ ਵੱਲੋਂ ਸੁਖਬੀਰ ਬਾਦਲ ਨੂੰ ਝਟਕਾ! ਅਰਜ਼ੀ ਕੀਤੀ ਰੱਦ