Patiala News: ਪ੍ਰੋਫੈਸਰ ਦਵਿੰਦਰਪਾਲ ਭੁੱਲਰ ਦੀ ਰਿਹਾਈ ਮਸਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੱਕੀ ਜ਼ਮਾਨਤ ਵਾਲੀ ਫਾਈਲ ਨੂੰ ਦਰਕਿਨਾਰ ਕਰਨ ਨਾਲ ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਚਿਹਰਾ ਬੇਨਕਾਬ ਹੋ ਗਿਆ ਹੈ। ਇਸ ਨਾਲ ਉਨ੍ਹਾਂ ਦੀ ਸਿੱਖ ਮਾਰੂ ਨੀਤੀ ਵੀ ਸਪੱਸ਼ਟ ਹੋ ਗਈ ਹੈ।


ਪਟਿਆਲਾ ਦੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਤੇ ਕੇਂਦਰ ਸਰਕਾਰ ਵੱਲੋਂ ਸਿੱਖ ਮਸਲਿਆਂ ’ਤੇ ਲਏ ਯੂਟਰਨ ਸਪੱਸ਼ਟ ਕਰਦੇ ਹਨ ਕਿ ਇਹ ਲੋਕ ਸੌੜੇ ਸਿਆਸੀ ਹਿੱਤਾਂ ਖਾਤਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਦੇ ਆ ਹਨ। ਦੋਵਾਂ ਹਕੂਮਤਾਂ ਦਾ ਇੱਕੋ ਏਜੰਡਾ ਹੈ।


ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਦੇ ਮਸਲੇ ’ਤੇ 24 ਜਨਵਰੀ ਨੂੰ ਹੰਗਾਮੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਅਗਲੇ ਪ੍ਰੋਗਰਾਮ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਬਾਰੇ ਕਾਇਮ ਕਮੇਟੀ ਨੇ ਆਪਣੀ ਰਿਪੋਰਟ ਵਿਚ ਸਪੱਸ਼ਟ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਹੀ ਗੁਰਦੁਆਰੇ ’ਚ ਪੁਲਿਸ ਨੇ ਗੋਲੀਬਾਰੀ ਕਰਕੇ ਮਰਿਆਦਾ ਦੀਆਂ ਧੱਜੀਆਂ ਉਡਾਈਆਂ।


ਇਹ ਵੀ ਪੜ੍ਹੋ: WhatsApp: ਤੁਹਾਡੇ WhatsApp ਦੀ ਜਾਸੂਸੀ ਤਾਂ ਨਹੀਂ ਹੋ ਰਹੀ? ਇਹੈ ਪਤਾ ਲਗਾਉਣ ਦਾ ਤਰੀਕਾ


ਉਨ੍ਹਾਂ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਲਈ ਅਕਾਲ ਤਖ਼ਤ ਵੱਲੋਂ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਮੰਨਿਆ ਗਿਆ ਤੇ ਅਗਲਾ ਫੈਸਲਾ ਭਲਕੇ ਸੱਦੀ ਮੀਟਿੰਗ ਵਿੱਚ ਕੀਤਾ ਜਾਵੇਗਾ। ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੇ ਜਾਣ ਦਾ ਵੀ ਗੰਭੀਰ ਨੋਟਿਸ ਲੈਂਦਿਆਂ, ਉਨ੍ਹਾਂ ਕਿਹਾ ਕਿ ਇਹ ਸਿੱਖ ਹਿਰਦਿਆਂ ਨੂੰ ਵਲੂੰਧਰਨ ਵਾਲੀ ਕਾਰਵਾਈ ਹੈ, ਕਿਉਂਕਿ ਬੰਦੀ ਸਿੱਖਾਂ ਦੀ ਰਿਹਾਈ ਤੇ ਪੈਰੋਲ ਦਿੱਤੇ ਜਾਣ ਬਾਰੇ ਸਰਕਾਰਾਂ ਵੱਲੋਂ ਪਾਏ ਜਾ ਰਹੇ ਅੜਿੱਕਿਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਸਿੱਖਾਂ ਪ੍ਰਤੀ ਦੋਹਰੇ ਮਾਪਦੰਡ ਅਪਣਏ ਜਾ ਰਹੇ ਹਨ।


ਇਹ ਵੀ ਪੜ੍ਹੋ: One Plus 12 Launch: OnePlus ਦਾ ਮੇਗਾ ਈਵੈਂਟ ਅੱਜ, ਜਾਣੋ ਕੀ ਹੋਵੇਗਾ ਲਾਂਚ, ਤੁਸੀਂ ਘਰ ਬੈਠੇ ਇਸ ਨੂੰ ਦੇਖ ਸਕੋਗੇ ਲਾਈਵ