![ABP Premium](https://cdn.abplive.com/imagebank/Premium-ad-Icon.png)
Kisan Protest: ਪਟਿਆਲਾ ਤੋਂ 4 ਹਜ਼ਾਰ ਟਰੈਕਟਰ ਟਰਾਲੀਆਂ ਜਾਣਗੀਆਂ ਦਿੱਲੀ, ਮੁਕੰਮਲ ਹੋਈਆਂ ਤਿਆਰੀਆਂ, ਹਰਿਆਣਾ ਦੀਆਂ ਸਰਹੱਦਾਂ ਸੀਲ
Kisan Protest: ਕਿਸਾਨ ਆਗੂ ਗੁਰਧਿਆਨ ਸਿੰਘ ਨੇ ਕਿਹਾ ਹੈ ਕਿ ਹਰਿਆਣਾ ਨੇ ਪਹਿਲਾਂ ਵੀ ਕਿਸਾਨਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੇ ਨਤੀਜੇ ਸਭ ਦੇ ਸਾਹਮਣੇ ਹਨ। ਹੁਣ ਵੀ ਹਰਿਆਣਾ ਪੁਲਿਸ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਕਿਸਾਨ
![Kisan Protest: ਪਟਿਆਲਾ ਤੋਂ 4 ਹਜ਼ਾਰ ਟਰੈਕਟਰ ਟਰਾਲੀਆਂ ਜਾਣਗੀਆਂ ਦਿੱਲੀ, ਮੁਕੰਮਲ ਹੋਈਆਂ ਤਿਆਰੀਆਂ, ਹਰਿਆਣਾ ਦੀਆਂ ਸਰਹੱਦਾਂ ਸੀਲ Kisan Protest 4 thousand tractor trolleys will go from Patiala to Delhi Kisan Protest: ਪਟਿਆਲਾ ਤੋਂ 4 ਹਜ਼ਾਰ ਟਰੈਕਟਰ ਟਰਾਲੀਆਂ ਜਾਣਗੀਆਂ ਦਿੱਲੀ, ਮੁਕੰਮਲ ਹੋਈਆਂ ਤਿਆਰੀਆਂ, ਹਰਿਆਣਾ ਦੀਆਂ ਸਰਹੱਦਾਂ ਸੀਲ](https://feeds.abplive.com/onecms/images/uploaded-images/2024/02/09/cb4ac4c07d104a2c7818d09fe82dc9941707448135640785_original.webp?impolicy=abp_cdn&imwidth=1200&height=675)
Kisan Protest: ਪਟਿਆਲਾ: ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਪਟਿਆਲਾ ਵਿੱਚ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਭਟੇੜੀ ਕਲਾਂ) ਦੇ ਸੂਬਾ ਆਗੂ ਗੁਰਧਿਆਨ ਸਿੰਘ ਸਿਉਣਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚੋਂ 5 ਹਜ਼ਾਰ ਤੋਂ ਵੱਧ ਟਰੈਕਟਰ-ਟਰਾਲੀਆਂ 13 ਫਰਵਰੀ ਨੂੰ ਦਿੱਲੀ ਲਈ ਰਵਾਨਾ ਹੋਣਗੀਆਂ।
ਇਸ ਸਬੰਧੀ ਕਿਸਾਨਾਂ ਨੂੰ ਵੱਖ-ਵੱਖ ਗਰੁੱਪ ਬਣਾ ਕੇ ਪਿੰਡ-ਪਿੰਡ ਜਾ ਕੇ ਇਕਜੁੱਟ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਕਈ ਦਿਨਾਂ ਦਾ ਰਾਸ਼ਨ ਆਪਣੇ ਨਾਲ ਪੈਕ ਕਰਨ ਲਈ ਕਿਹਾ ਜਾ ਰਿਹਾ ਹੈ। ਇੱਥੇ ਕਿਸਾਨਾਂ ਦੀਆਂ ਤਿਆਰੀਆਂ ਨੂੰ ਦੇਖਦੇ ਹੋਏ ਹਰਿਆਣਾ ਪੁਲਿਸ ਵੱਲੋਂ ਸਭ ਤੋਂ ਵੱਧ ਸਰਗਰਮੀ ਪਟਿਆਲਾ ਤੋਂ ਹੁੰਦੇ ਹੋਏ ਪਾਤੜਾਂ ਪਟਿਆਲਾ ਜਿਲ੍ਹੇ ਵਿੱਚ ਪੈਂਦੇ ਢਾਬੀ ਗੁਜਰਾਂ ਬਾਰਡਰ (ਰੋਹਤਕ-ਦਿੱਲੀ ਨੈਸ਼ਨਲ ਹਾਈਵੇਅ) ਦੇ ਰਸਤੇ 'ਤੇ ਦੇਖਣ ਨੂੰ ਮਿਲ ਰਹੀ ਹੈ।
ਇੱਥੇ ਹਰਿਆਣਾ ਪੁਲਿਸ 2 ਦਿਨਾਂ ਤੋਂ ਭਾਰੀ ਬੈਰੀਕੇਡਿੰਗ ਕਰ ਰਹੀ ਹੈ। ਇਸ ਤੋਂ ਇਲਾਵਾ ਵੱਡੇ ਭਾਰੀ ਪੱਥਰ ਨੂੰ ਵੀ ਜੇ.ਸੀ.ਬੀ. ਨਾਲ ਨੂੰ ਚੁੱਕ ਕੇ ਇੱਥੇ ਰੱਖਿਆ ਜਾ ਰਿਹਾ ਹੈ। ਇਸੇ ਤਰ੍ਹਾਂ ਸ਼ੰਭੂ ਬਾਰਡਰ 'ਤੇ ਕੱਲ੍ਹ ਤੋਂ ਅੰਬਾਲਾ ਪੁਲਿਸ ਦੀ ਸਰਗਰਮੀ ਤੇਜ਼ ਹੋ ਗਈ ਹੈ।
ਕਿਸਾਨ ਆਗੂ ਗੁਰਧਿਆਨ ਸਿੰਘ ਨੇ ਕਿਹਾ ਹੈ ਕਿ ਹਰਿਆਣਾ ਨੇ ਪਹਿਲਾਂ ਵੀ ਕਿਸਾਨਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੇ ਨਤੀਜੇ ਸਭ ਦੇ ਸਾਹਮਣੇ ਹਨ। ਹੁਣ ਵੀ ਹਰਿਆਣਾ ਪੁਲਿਸ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਕਿਸਾਨ ਦਿੱਲੀ ਪਹੁੰਚਦੇ ਹੀ ਰਹਿਣਗੇ।
ਬੀਤੇ ਦਿਨ ਕੇਂਦਰੀ ਮੰਤਰੀਆਂ ਨਾਲ ਹੋਈ ਕਿਸਾਨਾਂ ਦੀ ਮੀਟਿੰਗ ਵੀ ਬੇਸਿੱਟਾ ਰਹੀ ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਕਈ ਮੰਗਾਂ 'ਤੇ ਸਹਿਮਤੀ ਬਣੀ ਹੈ। ਅੱਗੇ ਵੀ ਗੱਲਬਾਤ ਹੋਵੇਗੀ।
ਅੱਜ ਵੀ ਅਸੀਂ ਕੇਂਦਰੀ ਕਮੇਟੀ ਨੂੰ ਗੱਲਬਾਤ ਲਈ ਚੰਡੀਗੜ੍ਹ ਬੁਲਾਇਆ ਸੀ। ਇਸ ਦੌਰਾਨ ਹਰਿਆਣਾ ਦੀ ਸਰਕਾਰ ਅਤੇ ਪੁਲਿਸ ਚੌਕਸ ਹੋ ਗਈ ਹੈ। ਪੰਜਾਬ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)