ਪੜਚੋਲ ਕਰੋ

Patiala News : ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ , ਕੰਮਕਾਰ ਦਾ ਲਿਆ ਜਾਇਜ਼ਾ

Patiala News : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਬਾਅਦ ਦੁਪਹਿਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਡੀ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ 'ਤੇ ਸਥਿਤ

Patiala News : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਬਾਅਦ ਦੁਪਹਿਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਡੀ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ 'ਤੇ ਸਥਿਤ ਆਟੋਮੇਟੇਡ ਡਰਾਇਵਿੰਗ ਟਰੈਕ ਟੈਸਟ ਅਤੇ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਦਾ ਵੀ ਜਾਇਜ਼ਾ ਲਿਆ।

ਇਸ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਏ. ਦਫ਼ਤਰ ਵਿਖੇ ਆਪਣੇ ਕੰਮਾਂ-ਕਾਰਾਂ ਲਈ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਦਫ਼ਤਰ ਵਿੱਚ ਕਿਸੇ ਕਿਸਮ ਦੀ ਸ਼ਿਕਾਇਤ ਆਦਿ ਬਾਰੇ ਲੋਕਾਂ ਤੋਂ ਫੀਡਬੈਕ ਹਾਸਲ ਕੀਤੀ। ਕੈਬਨਿਟ ਮੰਤਰੀ ਨੇ ਦਫ਼ਤਰੀ ਅਮਲੇ ਪਾਸੋਂ ਉਨ੍ਹਾਂ ਦੇ ਕੰਮ-ਕਾਜ ਬਾਰੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਅਤੇ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਖੱਜਲਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਟਰਾਂਸਪੋਰਟ ਮੰਤਰੀ ਨੇ ਡਰਾਇਵਿੰਗ ਟਰੈਕ ਅਤੇ ਆਰ.ਟੀ.ਏ. ਦਫ਼ਤਰ ਵਿਖੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਦੇ ਸਖ਼ਤ ਸੁਨੇਹੇ ਤੋਂ ਜਾਣੂ ਕਰਵਾਉਂਦਿਆਂ ਆਦੇਸ਼ ਦਿੱਤੇ ਕਿ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ ਅਤੇ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਏ. ਅਤੇ ਡਰਾਇਵਿੰਗ ਟਰੈਕ ਦੇ ਦਫ਼ਤਰੀ ਅਮਲੇ ਤੋਂ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮ, ਜਿਵੇਂ ਨਵੀਆਂ ਆਰ.ਸੀਜ਼, ਟਰੱਕਾਂ ਦੇ ਪਰਮਿਟ, ਰਿਨਿਊਲ ਤੇ ਡਰਾਇਵਿੰਗ ਲਾਇਸੈਂਸ ਆਦਿ ਦੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਹਾਇਕ ਆਰ.ਟੀ.ਏ. ਸ਼ਾਮ ਲਾਲ ਤੇ ਹੋਰ ਕਰਮਚਾਰੀਆਂ ਨੂੰ ਹਦਾਇਤ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਸਮੇਂ ਦੇ ਨਾਲ-ਨਾਲ ਆਪਣੇ ਆਪ ਨੂੰ ਅਪਡੇਟ ਰੱਖਣ।

ਇਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਦਾ ਨਿਰੀਖਣ ਕੀਤਾ ਅਤੇ ਡਰਾਈਵਰ-ਕੰਡਕਟਰ ਟ੍ਰੇਨਿੰਗ ਸਕੂਲ, ਟਾਇਰ ਪਲਾਂਟ ਅਤੇ ਬੱਸ ਬਾਡੀ ਫੈਬਰੀਕੇਸ਼ਨ ਸੈਲ ਦਾ ਉਚੇਚੇ ਤੌਰ 'ਤੇ ਜਾਇਜ਼ਾ ਲਿਆ।

ਟਰਾਂਸਪੋਰਟ ਮੰਤਰੀ ਨੇ ਪੀ.ਆਰ.ਟੀ.ਸੀ. ਦੇ ਜਨਰਲ ਮੈਨੇਜਰ ਪਰਵੀਨ ਕੁਮਾਰ ਤੇ ਮਨਿੰਦਰਪਾਲ ਸਿੰਘ ਸਿੱਧੂ ਅਤੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਅਤੇ ਪਨਬੱਸ ਨੂੰ ਚੋਰ-ਮੋਰੀਆਂ ਬੰਦ ਕਰਕੇ ਵਿੱਤੀ ਤੌਰ 'ਤੇ ਮਜ਼ਬੂਤ ਕੀਤਾ ਜਾ ਰਿਹਾ ਹੈ, ਇਸ ਲਈ ਸਰਕਾਰ ਦੀਆਂ ਹਦਾਇਤਾਂ 'ਤੇ ਪੀ.ਆਰ.ਟੀ.ਸੀ. ਨੂੰ ਬੁਲੰਦੀਆਂ 'ਤੇ ਲਿਜਾਣ ਲਈ ਕੋਈ ਕਮੀ ਬਾਕੀ ਨਾ ਛੱਡੀ ਜਾਵੇ।
 
ਟਾਪ ਹੈਡਲਾਈਨ

Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget