Patiala News : ਮਾਂ ਬੋਲੀ ਪੰਜਾਬੀ ਲਈ ਸਰਕਾਰਾਂ ਕਦੇ ਵੀ ਸੁਹਿਰਦ ਨਹੀਂ ਹੋਈਆਂ, ਭਾਸ਼ਾ ਵਿਭਾਗ ਨੂੰ ਹਮੇਸ਼ਾਂ ਕੀਤਾ ਅੱਖੋਂ ਓਹਲੇ
Patiala News: ਪੰਜਾਬ ਦੀਆਂ ਸਰਕਾਰਾਂ ਪੰਜਾਬੀ ਭਾਸ਼ਾ ਲਈ ਕਦੇ ਵੀ ਸੁਹਿਰਦ ਰਹੀਆਂ। ਸਿਆਸੀ ਲੀਡਰ ਸਿਰਫ ਬਿਆਨਬਾਜ਼ੀ ਹੀ ਕਰਦੇ ਹਨ ਪਰ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੋਈ ਪੁਖਤਾ ਕਦਮ ਨਹੀਂ ਚੁੱਕੇ ਗਏ।
Patiala News: ਪੰਜਾਬ ਦੀਆਂ ਸਰਕਾਰਾਂ ਪੰਜਾਬੀ ਭਾਸ਼ਾ ਲਈ ਕਦੇ ਵੀ ਸੁਹਿਰਦ ਰਹੀਆਂ। ਸਿਆਸੀ ਲੀਡਰ ਸਿਰਫ ਬਿਆਨਬਾਜ਼ੀ ਹੀ ਕਰਦੇ ਹਨ ਪਰ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੋਈ ਪੁਖਤਾ ਕਦਮ ਨਹੀਂ ਚੁੱਕੇ ਗਏ। ਇਹੋ ਕਾਰਨ ਹੈ ਕਿ ਅੱਜ ਦਫਤਰੀ ਭਾਸ਼ਾ ਅੰਗਰੇਜ਼ੀ ਬਣਦੀ ਜਾ ਰਹੀ ਹੈ ਤੇ ਪੰਜਾਬੀ ਬੱਚੇ ਹਿੰਦੀ ਬੋਲਣ ਲੱਗੇ ਹਨ।
ਸਰਕਾਰ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਭਾਸ਼ਾ ਵਿਭਾਗ ਪੰਜਾਬ ਦੇ ਦਫ਼ਤਰ ਵਿੱਚ ਪਿਛਲੇ ਲੰਬੇ ਸਮੇਂ ਤੋਂ ਕਈ ਅਹਿਮ ਅਹੁਦੇ ਖਾਲੀ ਹਨ। ਹੋਰ ਤਾਂ ਹੋਰ ਕਈ ਸਾਲਾਂ ਤੋਂ ਡਾਇਰੈਕਟਰ ਤੱਕ ਦੀ ਆਸਾਮੀ ਨਹੀਂ ਭਰੀ ਗਈ। ਹਾਸਲ ਜਾਣਕਾਰੀ ਮੁਤਾਬਕ ਨਵੰਬਰ 2015 ਵਿੱਚ ਵਿਭਾਗ ਦੇ ਡਾਇਰੈਕਟਰ ਦੀ ਸੇਵਾਮੁਕਤੀ ਮਗਰੋਂ ਇਹ ਅਹੁਦਾ ਹੁਣ ਤੱਕ ਨਹੀਂ ਭਰਿਆ ਗਿਆ।
ਇਹ ਵੀ ਪੜ੍ਹੋ : Morbi Bridge Collapses : ਹਾਦਸੇ ਤੋਂ ਇੱਕ ਦਿਨ ਪਹਿਲਾਂ ਪੁਲ 'ਤੇ ਸੈਂਕੜੇ ਲੋਕ ਇਕੱਠੇ ਮਸਤੀ ਕਰਦੇ ਦਿਖੇ , ਵੀਡੀਓ ਵਾਇਰਲ
ਇੱਥੇ ਹੀ ਬੱਸ ਨਹੀਂ ਵਿਭਾਗ ਦੀ ਖੋਜ ਸਹਾਇਕਾਂ ਦੀਆਂ ਵੀ 50 ਵਿੱਚੋਂ 48 ਅਸਾਮੀਆਂ ਖਾਲੀ ਪਈਆਂ ਹਨ। ਜ਼ਿਲ੍ਹਾ ਭਾਸ਼ਾ ਅਫਸਰਾਂ ਦੀਆਂ ਆਸਾਮੀਆਂ ਵੀ ਕੁਝ ਸਮਾਂ ਪਹਿਲਾਂ ਹੀ ਭਰੀਆਂ ਗਈਆਂ ਹਨ। ਇਸ ਲਈ ਕਈ ਸਾਲਾਂ ਤੋਂ ਭਾਸ਼ਾ ਵਿਭਾਗ ਦਾ ਕੰਮ ਲੀਹਾਂ ਤੋਂ ਲੱਥਾ ਹੋਇਆ ਹੈ। ਹੁਣ ਉਮੀਦ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਵੱਲ ਧਿਆਨ ਦੇਵੇਗੀ।
ਹਾਸਲ ਜਾਣਕਾਰੀ ਅਨੁਸਾਰ ਭਾਸ਼ਾ ਵਿਭਾਗ ਪੰਜਾਬ ਦੇ ਦਫ਼ਤਰ ਵਿੱਚ ਡਾਇਰੈਕਟਰ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਆਖ਼ਰੀ ਅਧਿਕਾਰੀ ਚੇਤਨ ਸਿੰਘ ਨਵੰਬਰ 2015 ਵਿੱਚ ਸੇਵਾਮੁਕਤ ਹੋਏ ਸਨ, ਜਿਸ ਮਗਰੋਂ ਡਾਇਰੈਕਟਰ ਦਾ ਚਾਰਜ ਐਡੀਸ਼ਨਲ ਡਾਇਰੈਕਟਰ ਗੁਰਸ਼ਰਨ ਕੌਰ ਵਾਲੀਆ ਨੂੰ ਦੇ ਦਿੱਤਾ ਗਿਆ। ਉਨ੍ਹਾਂ ਦੀ ਸੇਵਾਮੁਕਤੀ ਮਗਰੋਂ ਡਿਪਟੀ ਡਾਇਰੈਕਟਰ ਗੁਰਸ਼ਰਨ ਕੌਰ ਨੂੰ ਇਹ ਜ਼ਿੰਮੇਵਾਰੀ ਸੌਂਪ ਦਿੱਤੀ ਗਈ।
ਉਸ ਤੋਂ ਬਾਅਦ ਵੀ ਡਿਪਟੀ ਡਾਇਰੈਕਟਰ ਕਰਮਜੀਤ ਕੌਰ ਨੂੰ ਡਾਇਰੈਕਟਰ ਦਾ ਚਾਰਜ ਦਿੱਤਾ ਗਿਆ, ਜਿਨ੍ਹਾਂ ਦੀ ਸੇਵਾਮੁਕਤੀ ਮਗਰੋਂ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਡਾਇਰੈਕਟਰ ਦਾ ਚਾਰਜ ਕਿਸੇ ਹੋਰ ਨੂੰ ਦੇਣ ਦੀ ਥਾਂ ਆਪਣੇ ਕੋਲ ਰੱਖ ਲਿਆ। ਮੌਜੂਦਾ ਸਮੇਂ ਵਿੱਚ ਇਹ ਚਾਰਜ ਸਕੱਤਰ ਜਸਪ੍ਰੀਤ ਤਲਵਾਰ ਕੋਲ ਹੈ, ਹਾਲਾਂਕਿ ਵਿਭਾਗ ਦਾ ਸਾਰਾ ਕੰਮ ਹੁਣ ਜੁਆਇੰਟ ਡਾਇਰੈਕਟਰ ਵੀਰਪਾਲ ਕੌਰ ਹੀ ਦੇਖ ਰਹੀ ਹੈ।
ਇਸੇ ਤਰ੍ਹਾਂ ਅਪਰੈਲ 2016 ਤੋਂ ਐਡੀਸ਼ਨਲ ਡਾਇਰੈਕਟਰ ਦੀ ਅਸਾਮੀ ਵੀ ਖਾਲੀ ਪਈ ਹੈ ਤੇ ਇਹ ਚਾਰਜ ਵੀ ਕਿਸੇ ਨੂੰ ਨਹੀਂ ਦਿੱਤਾ ਗਿਆ। ਡਿਪਟੀ ਡਾਇਰੈਕਟਰ ਦੀਆਂ ਛੇ ਅਸਾਮੀਆਂ ਰੀਸਟਰੱਕਚਿੰਗ ਦੌਰਾਨ ਘਟਾ ਕੇ 4 ਕਰ ਦਿੱਤੀਆਂ ਗਈਆਂ, ਪਰ ਇਨ੍ਹਾਂ ਵਿੱਚੋਂ ਵੀ ਤਿੰਨ ਅਸਾਮੀਆਂ ਖਾਲੀ ਪਈਆਂ ਹਨ। ਇਸ ਵੇਲੇ ਭਾਸ਼ਾ ਵਿਭਾਗ ਦਾ ਇਹ ਹਾਲ ਹੈ ਕਿ ਕ੍ਰਿਸ਼ਨ ਕੁਮਾਰ ਵੱਲੋਂ ਜੇਕਰ ਡੈਪੂਟੇਸ਼ਨ ’ਤੇ ਅਧਿਆਪਕ ਨਾ ਬੁਲਾਏ ਗਏ ਹੁੰਦੇ ਤਾਂ ਵਿਭਾਗ ਪੂਰਾ ਖਾਲੀ ਹੋ ਜਾਣਾ ਸੀ।