RGNUL Protest: ਵਿਦਿਆਰਥਣਾਂ ਦੇ ਪ੍ਰਦਰਸ਼ਨ ਤੋਂ ਬਾਅਦ ਪਟਿਆਲਾ ਦੀ ਲਾਅ ਯੂਨੀਵਰਸਿਟੀ ਬੰਦ, VC 'ਤੇ ਕੁੜੀਆਂ ਦੇ ਕੱਪੜਿਆਂ ਨੂੰ ਲੈ ਕੇ ਗਲਤ ਕੁਮੈਂਟ ਕਰਨ ਦਾ ਇਲਜ਼ਾਮ
Law University of Patiala: ਹਾਲਾਂਕਿ ਵਿਦਿਆਰਥਣਾਂ ਨੇ ਘਰ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦੋਂ ਤੱਕ ਵਾਈਸ ਚਾਂਸਲਰ ਅਸਤੀਫਾ ਨਹੀਂ ਦਿੰਦੇ, ਉਹ ਹੜਤਾਲ ਖਤਮ ਨਹੀਂ
Law University of Patiala: ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਾਈਸ ਚਾਂਸਲਰ (ਵੀਸੀ) ਦੇ ਗਰਲਜ਼ ਹੋਸਟਲ ਦੀ ਚੈਕਿੰਗ ਨੂੰ ਲੈ ਕੇ ਹੰਗਾਮਾ ਹੋ ਗਿਆ ਹੈ। ਵਿਦਿਆਰਥਣਾ ਦਾ ਕਹਿਣਾ ਹੈ ਕਿ ਵਾਈਸ ਚਾਂਸਲਰ ਨੇ ਅਚਾਨਕ ਉਨ੍ਹਾਂ ਦੇ ਕਮਰਿਆਂ 'ਚ ਆ ਕੇ ਉਨ੍ਹਾਂ ਦੇ ਕੱਪੜਿਆਂ 'ਤੇ ਟਿੱਪਣੀ ਕੀਤੀ। ਉਹਨਾਂ ਨੂੰ ਪੁੱਛਿਆ ਗਿਆ ਕਿ ਉਹ ਛੋਟੇ ਕੱਪੜੇ ਕਿਉਂ ਪਾਉਂਦੀਆਂ ਹਨ। ਇੰਨਾ ਹੀ ਨਹੀਂ ਵਿਦਿਆਰਥਣਾਂ ਦੇ ਮਾਪਿਆਂ ਨੂੰ ਤਾਂ ਗਰਲਜ਼ ਹੋਸਟਲ 'ਚ ਵੀ ਨਹੀਂ ਆਉਣ ਦਿੱਤਾ ਜਾਂਦਾ, ਫਿਰ ਵੀ.ਸੀ ਨੂੰ ਕਿਉਂ ਆਉਣ ਦਿੱਤਾ ਗਿਆ।
ਇਸ ਤੋਂ ਬਾਅਦ ਐਤਵਾਰ ਦੁਪਹਿਰ ਨੂੰ ਵਿਦਿਆਰਥਣਾਂ ਭੜਕ ਗਈਆਂ। ਉਨ੍ਹਾਂ ਉਪ ਕੁਲਪਤੀ ਦੇ ਅਸਤੀਫੇ ਦੀ ਮੰਗ ਕਰਦਿਆਂ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਧਰਨਾ ਢਾਈ ਦਿਨਾਂ ਤੋਂ ਚੱਲ ਰਿਹਾ ਹੈ। ਜਿਸ ਤੋਂ ਬਾਅਦ ਵਿਗੜਦੇ ਮਾਹੌਲ ਨੂੰ ਦੇਖਦੇ ਹੋਏ ਯੂਨੀਵਰਸਿਟੀ ਪ੍ਰਸ਼ਾਸਨ ਨੇ ਯੂਨੀਵਰਸਿਟੀ ਨੂੰ ਬੰਦ ਕਰ ਦਿੱਤਾ।
ਹਾਲਾਂਕਿ ਵਿਦਿਆਰਥਣਾਂ ਨੇ ਘਰ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦੋਂ ਤੱਕ ਵਾਈਸ ਚਾਂਸਲਰ ਅਸਤੀਫਾ ਨਹੀਂ ਦਿੰਦੇ, ਉਹ ਹੜਤਾਲ ਖਤਮ ਨਹੀਂ ਕਰਨਗੇ। ਵਿਦਿਆਰਥਣਾਂ ਨੇ ਹੁਣ ਯੂਨੀਵਰਸਿਟੀ ਦੇ ਗੇਟ ਅੱਗੇ ਟੈਂਟ ਲਾ ਕੇ ਹੜਤਾਲ ’ਤੇ ਬੈਠੀਆਂ ਹਨ।
ਐਤਵਾਰ (22 ਸਤੰਬਰ) ਨੂੰ ਬਾਅਦ ਦੁਪਹਿਰ ਕਰੀਬ 3.30 ਵਜੇ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਚਾਨਕ ਵੀਸੀ ਦੀ ਰਿਹਾਇਸ਼ ਅੱਗੇ ਧਰਨਾ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦਾ ਦੋਸ਼ ਸੀ ਕਿ ਵਾਈਸ ਚਾਂਸਲਰ ਅਚਾਨਕ ਲੜਕੀਆਂ ਦੇ ਹੋਸਟਲ ਦੀ ਚੈਕਿੰਗ ਕਰਦੇ ਹਨ। ਉਹ ਕੁੜੀਆਂ ਦੇ ਪਹਿਨਣ ਵਾਲੇ ਕੱਪੜਿਆਂ 'ਤੇ ਟਿੱਪਣੀ ਕਰਦੇ ਹਨ। ਇਹ ਉਨ੍ਹਾਂ ਦੇ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ ਹੈ।
ਵਿਦਿਆਰਥਣਾਂ ਇੱਥੇ ‘ਨਾਟ ਯੂਅਰ ਡਾਟਰ’ ਦੇ ਪੋਸਟਰ ਲੈ ਕੇ ਪਹੁੰਚੀਆਂ ਸਨ। ਇਹ ਧਰਨਾ ਸਾਰੀ ਰਾਤ ਜਾਰੀ ਰਿਹਾ। ਵੀਸੀ ਨੇ ਉਸ ਸਮੇਂ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ ਪਰ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋਫੈਸਰ ਆਨੰਦ ਪੰਵਾਰ ਨੇ ਵਿਦਿਆਰਥਣਾਂ ਦੇ ਦੋਸ਼ਾਂ ਨੂੰ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਹੈ ਤਾਂ ਉਹ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੂਚਿਤ ਕਰਨ। ਥਾਣਾ ਬਖਸ਼ੀਵਾਲਾ ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਕੋਈ ਸ਼ਿਕਾਇਤ ਨਹੀਂ ਆਈ, ਜਿਸ ਕਰਕੇ ਜਾਂਚ ਸ਼ੁਰੂ ਨਹੀਂ ਕੀਤੀ ਗਈ।