ਪੜਚੋਲ ਕਰੋ

Bharat Inder Singh Chahal ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਕੇਸ ਦਰਜ ਕਰਨ ਤੋਂ ਬਾਅਦ ਚੁੱਕਿਆ ਆਹ ਕਦਮ

Look out corner notice - ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੀਆਂ ਮੁਸ਼ਕਲਾਂ ਆਉਣ ਵਾਲੇ ਸਮੇਂ ਵਿੱਚ ਵੱਧ ਸਕਦੀਆਂ ਹਨ। ਵਿਜੀਲੈਂਸ ਨੇ ਹੁਣ ਭਰਤ ਇੰਦਰ ਸਿੰਘ ਚਾਹਲ

Vigilance - ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ 'ਤੇ ਵਿਜੀਲੈਂਸ ਨੇ ਸ਼ਿਕੰਜਾ ਕੱਸ ਦਿੱਤਾ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੀਆਂ ਮੁਸ਼ਕਲਾਂ ਆਉਣ ਵਾਲੇ ਸਮੇਂ ਵਿੱਚ ਵੱਧ ਸਕਦੀਆਂ ਹਨ। ਵਿਜੀਲੈਂਸ ਨੇ ਹੁਣ ਭਰਤ ਇੰਦਰ ਸਿੰਘ ਚਾਹਲ ਖਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਭਰਤ ਇੰਦਰ ਸਿੰਘ ਚਾਹਲ ਖਿਲਾਫ਼ ਕੇਸ ਦਰਜ ਕੀਤਾ ਹੈ। ਪਰ ਹਾਲੇ ਤੱਕ ਵਿਜੀਲੈਂਸ ਦੇ ਹੱਥ ਕੈਪਟਨ ਦਾ ਸਾਬਕਾ ਸਲਾਹਕਾਰ ਚਾਹਲ ਨਹੀਂ ਆਇਆ ਹੈ। 

ਜਿਸ ਨੂੰ ਧਿਆਨ ਵਿੱਚ ਰੱਖਦੇ ਵਿਜੀਲੈਂਸ ਨੇ ਚਾਹਲ ਨੂੰ ਵਿਦੇਸ਼ ਭੱਜਣ ਤੋਂ ਰੋਕਣ ਲਈ ਲੁੱਕ ਆਊਟ ਕਾਰਨਰ ਨੋਟਿਸ ਜਾਰੀ ਕੀਤਾ ਹੈ। ਚਾਹਲ ਨੂੰ ਗ੍ਰਿਫ਼ਤਾਰ ਕਰਨ ਲਈ ਚਾਰ ਵਿਸ਼ੇਸ਼ ਵਿਜੀਲੈਂਸ ਟੀਮਾਂ ਬਣਾਈਆਂ ਗਈਆਂ ਹਨ। ਇਹ ਟੀਮਾਂ ਪੰਜਾਬ, ਹਿਮਾਚਲ ਅਤੇ ਦਿੱਲੀ ਵਿੱਚ ਚਾਹਲ ਦੀ ਭਾਲ ਕਰ ਰਹੀਆਂ ਹਨ। ਚਾਹਲ ਅਤੇ ਪਰਿਵਾਰਕ ਮੈਂਬਰਾਂ ਦਾ 40 ਕਰੋੜ ਰੁਪਏ ਜਾਇਦਾਦ ਦਾ ਖੁਲਾਸਾ ਹੋਇਆ ਹੈ।

ਵਿਜੀਲੈਂਸ ਨੇ ਚਾਹਲ ਦੇ ਕਰੀਬੀਆਂ ਨੂੰ ਚਹਿਲ ਨੂੰ ਆਤਮ ਸਮਰਪਣ ਕਰਵਾਉਣ ਦਾ ਸੁਨੇਹਾ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਚਾਹਲ ਜਲਦੀ ਹੀ ਆਤਮ ਸਮਰਪਣ ਕਰ ਦੇਣਗੇ। ਵਿਜੀਲੈਂਸ ਨੇ ਚਹਿਲ ਦੇ ਇਕ ਕਰੀਬੀ ਦੇ ਦਿੱਲੀ ਸਥਿਤ ਘਰ 'ਤੇ ਛਾਪਾ ਮਾਰਿਆ। ਹਿਮਾਚਲ ਪ੍ਰਦੇਸ਼ ਦੇ ਇੱਕ ਹੋਟਲ ਵਿੱਚ ਤਲਾਸ਼ੀ ਲਈ ਗਈ। ਪਟਿਆਲਾ ਵਿੱਚ ਵੀ ਛਾਪੇਮਾਰੀ ਕੀਤੀ ਗਈ। ਚਹਿਲ ਦੇ ਨੇੜੇ ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਰਾਡਾਰ 'ਤੇ ਹਨ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਸੀ ਕਿ ਭਰਤ ਇੰਦਰ ਸਿੰਘ ਚਾਹਲ ਖਿਲਾਫ਼ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰਾ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ। 
 
ਮੁਲਜ਼ਮ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿੱਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ 'ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ

TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ

World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ

ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?

ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?

Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....

Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !

Embed widget