Bikram Majithia: ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia)ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਤਹਿਤ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਨਵੀਂ ਬਣੀ ਸਿੱਟ ਦੇ ਮੂਹਰੇ ਪੇਸ਼ ਹੋਏ। ਪੇਸ਼ ਹੋਣ ਤੋਂ ਪਹਿਲਾਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann)ਦੀ ਵਾਰੀ ਆਈ, ਤਾਂ ਉਸ ਨੂੰ ਵੱਟੋ-ਵੱਟ ਭਜਾਵਾਂਗੇ।


ਮੁੱਖ ਮੰਤਰੀ ਨੇ ਜਾਣ ਬੁੱਝ ਕੇ ਆਪਣੇ ਚਹੇਤਿਆਂ ਨੂੰ ਕੀਤਾ ਸਿੱਟ ਵਿੱਚ ਸ਼ਾਮਲ 


ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਜੇ ਉਨ੍ਹਾਂ ਨੂੰ ਅੰਦਰ ਭੇਜਣਾ ਹੈ ਤਾਂ ਇੱਕ ਹੋਰ ਝੂਠਾ ਪਰਚਾ ਦਰਜ ਕੀਤਾ ਜਾਵੇ। ਮਜੀਠੀਆ ਨੇ ਇਸ ਟੀਮ ਵਿੱਚ ਸ਼ਾਮਲ ਕੀਤੇ ਧੂਰੀ ਦੇ ਐੱਸਪੀ ਯਗੇਸ਼ ਸ਼ਰਮਾ ਬਾਰੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਚਹੇਤੇ ਅਧਿਕਾਰੀ ਨੂੰ ਵਿਸ਼ੇਸ਼ ਤੌਰ ‘ਤੇ ਸਿੱਟ ਚ ਸ਼ਾਮਲ ਕੀਤਾ ਹੈ ਤਾਂ ਜੋ ਉਹ ਉਸ ਨੂੰ ਪਲ-ਪਲ ਦੀ ਜਾਣਕਾਰੀ ਦਿੰਦਾ ਰਹੇ।  ਇਸ ਮੌਕੇ ਅਕਾਲੀ ਵਰਕਰ ਵੱਡੀ ਗਿਣਤੀ ਵਿੱਚ ਪੁੱਜੇ ਹੋਏ ਸਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਰਾਜੂ ਖੰਨਾ ਸਮੇਤ ਕਈ ਹੋਰ ਸ਼ਾਮਲ ਹਨ।


ਚੰਡੀਗੜ੍ਹ ਦੇ ਮੇਅਰ ਲਈ ਕਾਂਗਰਸ ਤੇ ਆਪ ਦੀ ਸਾਂਝ ਨੂੰ ਉਨ੍ਹਾਂ ਦੋਨਾਂ ਪਾਰਟੀਆਂ ਲਈ ਅਨੈਤਿਕ ਕਾਰਵਾਈ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੂੰ ਉਸ ਨੂੰ ਫਸਾਉਣ ਲਈ ਵਧੇਰੇ ਚਾਰਾਜੋਈ ਕਰਨੀ ਪੈ ਰਹੀ ਹੈ, ਕਿਉਂਕਿ ਇਹ ਪੰਜਵੀਂ ਸਿੱਟ ਬਣਾਈ ਗਈ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ