Power Cut In Patiala: ਸ਼ਾਮ ਤੋਂ ਹੀ ਸ਼ਾਹੀ ਸ਼ਹਿਰ ਪਟਿਆਲਾ ਦੇ ਅੱਧ ਤੋਂ ਜ਼ਿਆਦਾ ਇਲਾਕਿਆਂ ਦੇ ਵਿੱਚ ਬਿਜਲੀ ਗੁੱਲ ਹੋ ਗਈ ਹੈ। ਜਿਸ ਕਰਕੇ ਲੋਕ ਗਰਮੀ ਅਤੇ ਹੁੰਮਸ ਤੋਂ ਪ੍ਰੇਸ਼ਾਨ ਹਨ। ਲੋਕ 1912 ਉੱਤੇ ਆਪਣੀ ਸ਼ਿਕਾਇਤ ਦਰਜ ਕਰਵਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਨ ਪਰ ਕਿਸੇ ਦਾ ਵੀ ਨੰਬਰ ਨਹੀਂ ਮਿਲ ਰਿਹਾ ਹੈ। ਜਿਸ ਕਰਕੇ ਲੋਕ ਸੋਸ਼ਲ ਮੀਡੀਆ ਉੱਤੇ ਪੋਸਟ ਕਰਕੇ ਆਪਣੀ ਪ੍ਰੇਸ਼ਾਨੀ ਸਾਂਝੀ ਕਰ ਰਹੇ ਹਨ। 



ਸੋਸ਼ਲ ਮੀਡੀਆ ਦੇ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਏਕਤਾ ਵਿਹਾਰ, ਦੀਪ ਨਗਰ, ਤ੍ਰਿਪੜੀ, ਅਰਬਨ ਸਟੇਟ, ਬਹਾਦਰਗੜ੍ਹ ਅਤੇ ਨੇੜ-ਤੇੜੇ ਦੇ ਕਈ ਇਲਾਕਿਆਂ ਦੇ ਵਿੱਚ ਪਾਵਰ ਕੱਟ ਲੱਗਿਆ ਹੋਇਆ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ 220 KV ਭਟੇੜੀ ਗਰਿੱਡ ਕੋਲੋ ਤਾਰ ਟੁੱਟੀ ਹੋਈ ਹੈ। ਜਿਸ ਨੂੰ ਬਿਜਲੀ ਮਹਿਕਮੇ ਵੱਲੋਂ ਠੀਕ ਕੀਤਾ ਜਾ ਰਿਹਾ ਹੈ। 



ਜੇਕਰ ਗੱਲ ਕਰੀਏ ਮੌਸਮ ਦੀ ਤਾਂ ਗਰਮੀ ਅਤੇ ਹੁੰਮਸ ਕਰਕੇ ਹਰ ਕੋਈ ਪ੍ਰੇਸ਼ਾਨ ਹੈ। ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ।


IMD ਵੱਲੋਂ ਪੰਜਾਬ ਵਿੱਚ ਅਗਲੇ 2 ਦਿਨਾਂ ਤੱਕ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ SAS ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਨਮੀ ਵਧੀ ਹੋਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਕ ਵਾਰ ਫਿਰ 21 ਜੁਲਾਈ ਤੋਂ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।