Punjab Police: ਪਿਸਤੌਲ ਨਾਲ ਰੀਲ ਬਣਾਉਣੀ ਪਈ ਮਹਿੰਗੀ ! ਪਟਿਆਲਾ ਪੁਲਿਸ ਨੇ ਘਰੋਂ ਚੁੱਕਿਆ ਨੌਜਵਾਨ, ਗੀਤ ਲਾਇਆ ਸੀ, ਹੋਵੇ ਜਿਗਰਾ ਜੇ ਅਸਲਾ ਚਲਾਉਣਾ ਦਾ...
ਰੀਲ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਦੇ ਸਾਈਬਰ ਕ੍ਰਾਈਮ ਵਿੰਗ ਨੇ ਇਸ ਦਾ ਨੋਟਿਸ ਲਿਆ ਹੈ ਜਿਸ ਤੋਂ ਬਾਅਦ ਪਟਿਆਲਾ ਦੇ ਮਾਡਲ ਟਾਊਨ ਥਾਣੇ ਦੀ ਪੁਲਿਸ ਨੇ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
Punjab News: ਪਟਿਆਲਾ 'ਚ ਇੱਕ ਨੌਜਵਾਨ ਨੂੰ ਸੋਸ਼ਲ ਮੀਡੀਆ 'ਤੇ ਪਿਸਤੌਲ ਨਾਲ ਰੀਲ ਬਣਾਉਣਾ ਮਹਿੰਗਾ ਪਿਆ। ਰੀਲ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਦੇ ਸਾਈਬਰ ਕ੍ਰਾਈਮ ਵਿੰਗ ਨੇ ਇਸ ਦਾ ਨੋਟਿਸ ਲਿਆ ਹੈ ਜਿਸ ਤੋਂ ਬਾਅਦ ਪਟਿਆਲਾ ਦੇ ਮਾਡਲ ਟਾਊਨ ਥਾਣੇ ਦੀ ਪੁਲਿਸ ਨੇ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਥਾਣਾ ਸਦਰ ਦੇ ਐਸਐਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਜਗਸੀਰ ਖਾਨ ਪਿੰਡ ਝੰਡੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਨੌਜਵਾਨ ਨੇ ਰੀਲ ਨੂੰ ਆਪਣੇ ਸੋਸ਼ਲ ਮੀਡੀਆ (ਇੰਸਟਾਗ੍ਰਾਮ) ਅਕਾਊਂਟ 'ਤੇ ਪੋਸਟ ਕੀਤਾ ਸੀ ਜਿਸ ਵਿੱਚ ਉਸ ਨੇ ਦੋਨਾਂ ਹੱਥਾਂ ਵਿੱਚ ਦੋ ਪਿਸਤੌਲ ਫੜੇ ਹੋਏ ਸਨ। ਇਸ ਦੇ ਨਾਲ ਹੀ ਨੌਜਵਾਨ ਨੇ ਇੱਕ ਗੀਤ ਗਾਇਆ- ਜੇ ਜਿਗਰਾ ਹੋਵੇ ਅਸਲਾ ਚਲਾਉਣ ਦਾ ਤਾਂਹੀ ਡੱਬ ਵਿੱਚ ਕੱਢੀਦਾ,....
ਤੁਸੀਂ ਅਨਲਾਈਨ ਜੋ ਵੀ ਪੋਸਟ ਕਰਦੇ ਹੋ, ਉਸ ਦੇ ਨਤੀਜੇ ਬਹੁਤ ਹੀ ਗੰਭੀਰ ਹੋ ਸਕਦੇ ਹਨ। ਇੰਟਰਨੈੱਟ 'ਤੇ ਕੁੱਝ ਵੀ ਪੋਸਟ ਕਰਦੇ ਸਮੇਂ ਸੋਚ-ਵਿਚਾਰ ਜ਼ਰੂਰ ਕਰ ਲਵੋ । pic.twitter.com/BrWf0U0BUa
— Patiala Range Police (@PatialaRange) July 26, 2024
ਜਦੋਂ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਪੁਲਿਸ ਦੀ ਨਜ਼ਰ ਪਈ। ਪੁਲਿਸ ਨੇ ਸੋਸ਼ਲ ਮੀਡੀਆ ਅਕਾਊਂਟ ਤੋਂ ਨੌਜਵਾਨ ਦੀ ਪਛਾਣ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਨੌਜਵਾਨ ਕਾਲਜ ਵਿੱਚ ਪੜ੍ਹਦਾ ਹੈ। ਉਸ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਮਿਲਿਆ ਹੈ।
ਜਦੋਂ ਜਾਂਚ ਅੱਗੇ ਵਧੀ ਤਾਂ ਪੁਲਿਸ ਨੇ ਨੌਜਵਾਨ ਜਗਸੀਰ ਸਿੰਘ ਤੋਂ ਅਸਲਾ ਲਾਇਸੈਂਸ ਦੀ ਮੰਗ ਕੀਤੀ, ਪਰ ਨੌਜਵਾਨ ਅਸਲਾ ਲਾਇਸੈਂਸ ਦਿਖਾਉਣ ਵਿੱਚ ਅਸਫਲ ਰਿਹਾ। ਪੁਲਿਸ ਨੇ ਬੀਐਨਐਸ ਦੇ ਨਵੇਂ ਨਿਯਮਾਂ ਦੀ ਧਾਰਾ 30 ਤਹਿਤ ਮੁਲਜ਼ਮ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦਿਖਾਏ ਗਏ ਹਥਿਆਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।