PRTC ਅਤੇ PUNBUS ਦੇ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਰਾਹਤ ਵਾਲੀ ਖ਼ਬਰ ਹੈ। ਜਿਸ ਨਾਲ ਪੰਜਾਬ ਸਰਕਾਰ ਨੂੰ ਵੀ ਥੌੜਾ ਸਾਹ ਸੌਖਾ ਆਵੇਗਾ। ਦਰਅਸਲ ਪੰਜਾਬ ਸਰਕਾਰ ਨੇ PRTC ਅਤੇ PUNBUS ਦੇ ਕੱਚੇ ਕਾਮਿਆਂ ਦੀਆਂ ਦੋ ਹੋ ਮੰਗਾਂ ਮਨ ਲਈਅ ਹਨ। ਮਾਨ ਸਰਕਾਰ ਨੇ ਇਹਨਾਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 5 ਫ਼ੀਸਦੀ ਵਾਧਾ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਹੈ। 



ਇਸ ਤੋਂ ਇਲਾਵਾ ਸਸਪੈਂਡ ਕੀਤੇ ਗਏ 25 ਤੋਂ 30 ਮੁਲਾਜ਼ਮਾਂ ਨੂੰ ਵੀ ਵਾਪਸ ਬੁਲਾ ਲਿਆ ਗਿਆ ਹੈ। ਹੁਣ PRTC ਅਤੇ PUNBUS ਯੂਨੀਅਨ ਦੀ 4 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਹੋਵੇਗੀ। ਇਸ ਸਹਿਮਤੀ ਤੋਂ ਬਾਅਦ PRTC ਅਤੇ PUNBUS ਵਰਕਰ ਅੱਜ 2 ਅਕਤੂਬਰ ਨੂੰ ਕਾਲੇ ਬਿੱਲੇ ਲਗਾ ਕੇ ਮੁੱਖ ਮੰਤਰੀ ਦਾ ਵਿਰੋਧ ਨਹੀਂ ਕਰਨਗੇ।



ਪੰਜਾਬ ਰੋਡਵੇਜ਼-ਪਨਬੱਸ ਪੀਆਰਟੀਸੀ ਜ਼ਿਲ੍ਹਾ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ 20 ਸਤੰਬਰ ਨੂੰ ਹੜਤਾਲ ’ਤੇ ਗਈ ਸੀ। ਇਸ ਸਬੰਧੀ ਟਰਾਂਸਪੋਰਟ ਮੰਤਰੀ ਨੇ ਉਨ੍ਹਾਂ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 5 ਫ਼ੀਸਦੀ ਵਾਧਾ ਕਰਨ ਅਤੇ ਬਰਖ਼ਾਸਤ ਮੁਲਾਜ਼ਮਾਂ ਨੂੰ ਬਹਾਲ ਕਰਨ ਦੀਆਂ ਮੰਗਾਂ ਮੰਨ ਲਈਆਂ। ਇੱਕ ਹਫ਼ਤੇ ਦੇ ਅੰਦਰ ਮੁੱਖ ਮੰਤਰੀ ਨਾਲ ਮੀਟਿੰਗ ਕਰਨ 'ਤੇ ਸਹਿਮਤੀ ਬਣੀ। ਪਰ ਇਨ੍ਹਾਂ ਗੱਲਾਂ ਨੂੰ ਟਾਲਿਆ ਜਾ ਰਿਹਾ ਸੀ।



ਇਸ ਤਹਿਤ ਯੂਨੀਅਨ ਵੱਲੋਂ 2 ਅਕਤੂਬਰ ਨੂੰ ਪਟਿਆਲਾ ਵਿੱਚ ਕਾਲੇ ਬਿੱਲੇ ਲਗਾ ਕੇ ਮੁੱਖ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ। ਯੂਨੀਅਨ ਦੇ ਸੂਬਾ ਸਕੱਤਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 5 ਫ਼ੀਸਦੀ ਵਾਧਾ ਕਰਨ ਦਾ ਪੱਤਰ ਜਾਰੀ ਕੀਤਾ ਹੈ। ਫਾਰਮ ਭਰਨ ਅਤੇ ਬਲੈਕਲਿਸਟ ਕਰਨ ਤੋਂ ਬਾਅਦ ਕੱਢੇ ਗਏ 25-30 ਮੁਲਾਜ਼ਮਾਂ ਨੂੰ ਵਾਪਸ ਡਿਊਟੀ 'ਤੇ ਬੁਲਾਇਆ ਗਿਆ ਹੈ। ਹੋਰ ਮੰਗਾਂ ਸਬੰਧੀ 4 ਅਕਤੂਬਰ ਨੂੰ ਵਿੱਤ ਮੰਤਰੀ ਯੂਨੀਅਨ ਨਾਲ ਮੀਟਿੰਗ ਕਰਨਗੇ। ਯੂਨੀਅਨ ਨੇ ਇਨ੍ਹਾਂ ਗੱਲਾਂ ਦੀ ਹਾਮੀ ਭਰੀ ਹੈ। ਜਿਸ ਕਾਰਨ ਹੁਣ ਮੁੱਖ ਮੰਤਰੀ ਦਾ ਕੋਈ ਵਿਰੋਧ ਨਹੀਂ ਹੋਵੇਗਾ।


 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial