ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਲਾਪਤਾ ਹੋਈ ਪੀਆਰਟੀਸੀ ਦੀ ਬੱਸ ਦੇ ਮਾਰੇ ਗਏ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰ ਨੂੰ ਮੁਵਆਜ਼ਾ ਦੇਣ ਨੂੰ ਲੈ ਕੇ ਬੀਤੇ ਦਿਨ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਪੀੜਤ ਪਰਿਵਾਰਕ ਮੈਂਬਰਾਂ ਅਤੇ ਪੀਆਰਟੀਸੀ ਦੋ ਮੁਲਾਜ਼ਮਾਂ ਨੇ ਪਹਿਲਾਂ ਚੰਡੀਗੜ੍ਹ ਡੀਪੂ ਵਿੱਚ ਅਤੇ ਫਿਰ ਪਟਿਆਲਾ ਦੇ  ਬੱਸ ਅੱਡੇ ਸਾਹਮਣੇ ਮ੍ਰਿਤਕ ਡਰਾਈਵਰ ਸਤਗੁਰ ਸਿੰਘ ਦੀ ਲਾਸ਼ ਰੱਖ ਕੇ ਰੋਸ ਮੁਜ਼ਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅੱਗੇ ਮੰਗ ਰੱਖੀ ਸੀ ਕਿ ਪੀੜਤ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਰੁਪਏ ਆਰਥਿਕ ਮਦਦ ਅਤੇ ਪਰਿਵਾਰ ਦੇ ਜੀਅ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। 


ਸਰਕਾਰ ਅਤੇ ਪੀਆਰਟੀਸੀ ਯੂਨੀਅਨ ਦੇ ਵਿਚਾਲੇ ਕਈ ਮੀਟਿੰਗਾਂ ਹੋਈਆਂ। ਇਸ ਦੌਰਾਨ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਪਹਿਲਾਂ ਸਾਂਝੀ ਮੀਟਿੰਗ ਦੌਰਾਨ ਦੋਵੇਂ ਮ੍ਰਿਤਕਾਂ ਦੇ ਵਾਰਸਾਂ ਨੂੰ ਸਾਢੇ 17-17 ਲੱਖ ਰੁਪਏ ਮੁਆਵਜ਼ ਸਮੇਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ 'ਤੇ ਸਹਿਮਤੀ ਬਣੀ ਸੀ, ਪਰ ਬਾਅਦ ਵਿੱਚ ਧਰਨਾਕਾਰੀ ਮੁਆਵਜ਼ਾ ਰਾਸ਼ੀ ਇੱਕ ਕਰੋੜ ਰੁਪਏ ਕਰਨ ਦੀ ਮੰਗ ਕਰਨ ਲੱਗ ਪਏ, ਜਿਸ ਕਾਰਨ ਸਹਿਮਤੀ ਨਾ ਬਣੀ। ਇਸ ਦੌਰਾਨ ਡਰਾਈਵਰ ਤੇ ਕੰਡਕਟਰ ਦੇ ਵਾਰਸਾਂ ਲਈ 25-25 ਲੱਖ ਮੁਆਵਜ਼ਾ ਤੇ ਇੱਕ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਬਣੀ ਸਹਿਮਤੀ ਮਗਰੋਂ ਰਾਤੀ ਅੱਠ ਵਜੇ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ। 


ਇਸ ਸਬੰਧੀ ਚੇਅਰਮੈਨ ਰਣਜੋਧ ਹਡਾਣਾ, ਜੀਐਮ ਸੁਰਿੰਦਰ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ। ਜ਼ਿਕਰਯੋਗ ਹੈ ਕਿ 8 ਜੁਲਾਈ ਨੂੰ ਸਵਾਰੀਆਂ ਲੈ ਕੇ ਹਿਮਾਚਲ ਗਈ ਪੀਆਰਟੀਸੀ ਦੀ ਇੱਕ ਬੱਸ ਦੋਵੇਂ ਸਟਾਫ ਮੈਂਬਰਾਂ ਸਮੇਤ ਹੜ੍ਹ ਵਿੱਚ ਰੁੜ੍ਹ ਗਈ ਸੀ। ਬੱਸ ਦੇ ਡਰਾਈਵਰ ਸਤਗੁਰ ਸਿੰਘ ਰਾਏਧਰਾਨਾ ਦੀ ਲਾਸ਼ ਪਰਸੋਂ ਮਿਲੀ ਸੀ, ਜਦਕਿ ਅੱਜ ਕੰਡਕਟਰ ਜਗਸੀਰ ਸਿੰਘ ਥੋੜੀਵਰਨਾ ਦੀ ਲਾਸ਼ ਵੀ ਮਿਲ ਗਈ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial