ਪੜਚੋਲ ਕਰੋ

Lok Sabha Electoin: ਪਟਿਆਲੇ ਵਿੱਚ ਗਰਜੇ ਭਗਵੰਤ ਮਾਨ- 'ਆਪ' ਦੇ ਇਨਕਲਾਬੀ ਨਾਅਰੇ ਮਹਿਲਾਂ ਦੀਆਂ ਕੰਧਾਂ ਹਿਲਾ ਦੇਣਗੇ

ਭਗਵੰਤ ਮਾਨ ਨੇ ਭਾਜਪਾ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਪੱਤਰਕਾਰ ਮੈਨੂੰ ਪੁੱਛਦੇ ਹਨ ਕਿ ਅਸੀਂ ਮੋਦੀ ਨੂੰ ਦਿੱਲੀ ਅਤੇ ਪੰਜਾਬ 'ਚ ਕਿਵੇਂ ਰੋਕਿਆ।  ਮੈਂ ਕਹਿੰਦਾ ਹਾਂ ਕਮਲ ਚਿੱਕੜ ਵਿੱਚ ਖਿੜਦਾ ਹੈ, 'ਝਾੜੂ' ਨਾਲ ਅਸੀਂ ਉਸ ਚਿੱਕੜ ਨੂੰ ਸਾਫ਼ ਕਰਦੇ ਹਾਂ, ਇਸ ਲਈ ਦਿੱਲੀ ਅਤੇ ਪੰਜਾਬ ਵਿੱਚ ਕਮਲ ਨਹੀਂ ਖਿੜਿਆ।

Patiala News:  ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਪਹੁੰਚ ਕੇ 'ਆਪ' ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ 'ਚ ਤ੍ਰਿਪੁਰੀ 'ਚ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢਿਆ। ਭਗਵੰਤ ਮਾਨ ਨੇ ਲੋਕਾਂ ਦੀ ਜ਼ੋਰਦਾਰ ਤਾੜੀਆਂ ਦੇ ਵਿੱਚ ਨਾਅਰਾ ਲਾਇਆ ਅਤੇ ਕਿਹਾ, 'ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਪਟਿਆਲਾ ਵਿੱਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ‘ਝਾੜੂ’ ਦਾ ਬਟਨ ਦਬਾਉਣ ਲਈ ਤਿਆਰ ਬੈਠੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਹਿਯੋਗ ਲਈ ਉਹ ਧੰਨਵਾਦੀ ਹਨ, ਕਿਉਂਕਿ ਇਹ ਪਿਆਰ ਹੀ ਉਨ੍ਹਾਂ ਨੂੰ ਅਣਥੱਕ ਮਿਹਨਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਦੇ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਹੁਣ 2024 ਵਿੱਚ ਉਹ 43,000 ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਲੋਕਾਂ ਵਿੱਚ ਖੜੇ ਹਨ, 90% ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਪੰਜਾਬ ਦੇ ਹਰੇਕ ਖੇਤ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇ ਰਹੀ ਹੈ।

ਭਗਵੰਤ ਮਾਨ ਨੇ ਰਵਾਇਤੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਆਪਣੇ ਸ਼ਾਸਨ 'ਚ ਸਰਕਾਰੀ ਜਾਇਦਾਦਾਂ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਵੇਚਦੇ ਸਨ। 'ਆਪ' ਸਰਕਾਰ ਪਹਿਲੀ ਸਰਕਾਰ ਹੈ ਜੋ ਲੋਕਾਂ ਲਈ ਜਾਇਦਾਦਾਂ ਖ਼ਰੀਦ ਰਹੀ ਹੈ। ਅਸੀਂ ਜੀਵੀਕੇ ਥਰਮਲ ਪਾਵਰ ਪਲਾਂਟ ਖ਼ਰੀਦਿਆ । ਹੁਣ ਇਹ ਪਾਵਰ ਪਲਾਂਟ ਪੰਜਾਬ ਦੇ ਘਰਾਂ ਅਤੇ ਖੇਤਾਂ ਨੂੰ ਮੁਫ਼ਤ ਬਿਜਲੀ ਦੇਣ ਵਿੱਚ ਯੋਗਦਾਨ ਪਾ ਰਿਹਾ ਹੈ। ਮਾਨ ਨੇ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਦਿਨ ਵੇਲੇ 11 ਘੰਟੇ ਨਿਰਵਿਘਨ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਸਰਕਾਰ ਦੀਆਂ ਸਾਰੀਆਂ ਪ੍ਰਾਪਤੀਆਂ ਗਿਣਾਉਣ ਦੀ ਵੀ ਲੋੜ ਨਹੀਂ ਹੈ ਕਿਉਂਕਿ ਨੌਜਵਾਨ, ਬੱਚੇ ਅਤੇ ਬਜ਼ੁਰਗ ਖ਼ੁਦ ਸਰਕਾਰ ਲਈ ਬੋਲ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਉਹ ਤਾਨਾਸ਼ਾਹੀ, ਭਾਜਪਾ ਅਤੇ ਕੇਂਦਰ ਦੇ ਖਿਲਾਫ ਲੜ ਰਹੇ ਹਨ। ਉਹ ਆਪਣੇ ਸੂਬੇ ਅਤੇ ਲੋਕਾਂ ਦੇ ਹੱਕਾਂ ਲਈ ਪੰਜਾਬ ਦੇ ਰਾਜਪਾਲ ਅਤੇ ਹਰ ਵਿਰੋਧੀ ਨਾਲ ਲੜ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਪਾਰਲੀਮੈਂਟ ਵਿੱਚ 13 ਹੋਰ ਹੱਥ ਅਤੇ ਆਵਾਜ਼ਾਂ ਦੇ ਕੇ ਮਜ਼ਬੂਤ ਬਣਾਓ।

ਭਗਵੰਤ ਮਾਨ ਨੇ ਭਾਜਪਾ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਪੱਤਰਕਾਰ ਮੈਨੂੰ ਪੁੱਛਦੇ ਹਨ ਕਿ ਅਸੀਂ ਮੋਦੀ ਨੂੰ ਦਿੱਲੀ ਅਤੇ ਪੰਜਾਬ 'ਚ ਕਿਵੇਂ ਰੋਕਿਆ।  ਮੈਂ ਕਹਿੰਦਾ ਹਾਂ ਕਮਲ ਚਿੱਕੜ ਵਿੱਚ ਖਿੜਦਾ ਹੈ, 'ਝਾੜੂ' ਨਾਲ ਅਸੀਂ ਉਸ ਚਿੱਕੜ ਨੂੰ ਸਾਫ਼ ਕਰਦੇ ਹਾਂ, ਇਸ ਲਈ ਦਿੱਲੀ ਅਤੇ ਪੰਜਾਬ ਵਿੱਚ ਕਮਲ ਨਹੀਂ ਖਿੜਿਆ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਉਨ੍ਹਾਂ ਦੇ ਦੋ ਸੰਸਦ ਮੈਂਬਰ ਜਿੱਤੇ ਸਨ, ਪਰ ਇਸ ਵਾਰ ਉਨ੍ਹਾਂ ਨੂੰ ਪੰਜਾਬ ਵਿੱਚ ਵੱਡਾ ਜ਼ੀਰੋ ਮਿਲੇਗਾ। ਉਨ੍ਹਾਂ ਕਿਹਾ ਕਿ ‘ਆਪ’ ਇੱਕ ਟੀਮ ਹੈ, ਡਾਕਟਰ ਬਲਬੀਰ ਸਾਡੇ ਸਿਹਤ ਮੰਤਰੀ ਹਨ, ਉਨ੍ਹਾਂ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਅਤੇ ਉਨ੍ਹਾਂ ਦੀ ਸਫ਼ਲਤਾ ਲਈ ਸਖ਼ਤ ਮਿਹਨਤ ਕੀਤੀ ਹੈ।  ਭਗਵੰਤ ਮਾਨ ਨੇ ਲੋਕਾਂ ਨੂੰ ਡਾ. ਬਲਬੀਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਿਆਲਾ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਚੋਣ ਪ੍ਰਚਾਰ ਲਈ ਪਟਿਆਲਾ ਦੇ ਸਾਰੇ 9 ਹਲਕਿਆਂ ਵਿੱਚ ਜਾ ਚੁੱਕੇ ਹਨ ਅਤੇ ਹਰ ਥਾਂ ਉਨ੍ਹਾਂ ਨੂੰ ਲੋਕਾਂ ਵੱਲੋਂ ਭਰਪੂਰ ਪਿਆਰ ਤੇ ਸਮਰਥਨ ਮਿਲ ਰਿਹਾ ਹੈ। ਮਾਨ ਸਰਕਾਰ ਦਾ ਕੰਮ ਬੋਲ ਰਿਹਾ ਹੈ। ਲੋਕ ਅਕਸਰ ਮੈਨੂੰ ਮੁਫ਼ਤ ਬਿਜਲੀ ਅਤੇ ਸਰਕਾਰੀ ਨੌਕਰੀਆਂ ਦੇਣ ਲਈ ਭਗਵੰਤ ਮਾਨ ਦਾ ਧੰਨਵਾਦ ਕਰਨ ਲਈ ਕਹਿੰਦੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਪੁਰਾ ਭਰੋਸਾ ਹੈ ਕਿ ਪਟਿਆਲਾ "ਆਪ"ਨੂੰ 13-0 ਨਾਲ ਜਿਤਾਉਣ ਵਿੱਚ ਆਪਣਾ ਯੋਗਦਾਨ ਜ਼ਰੂਰ ਦੇਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget