Patiala News: ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੇਂਡੂ ਇਲਾਕਿਆਂ ’ਚ ਲਾਲ ਲਕੀਰ/ਆਬਾਦੀ ਅੰਦਰ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਮਾਲਕਾਨਾ ਹੱਕ ਮਿਲੇਗਾ। ਇਸ ਸਬੰਧੀ ਕੇਂਦਰ ਸਰਕਾਰ ਨੇ ‘ਮੇਰਾ ਘਰ ਮੇਰੇ ਨਾਮ ਸਵਾਮੀਤਵ ਯੋਜਨਾ’ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਮਾਲ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਮਿਸ਼ਨ ਡਾਇਰੈਕਟਰ ਸਵਾਮੀਤਵ ਕੇਸ਼ਵ ਹਿੰਗੋਨੀਆਂ ਨੇ ਦਿੱਤੀ।


ਡਾਇਰੈਕਟਰ ਕੇਸ਼ਵ ਹਿੰਗੋਨੀਆਂ ਵੀਰਵਾਰ ਨੂੰ ਪਟਿਆਲਾ ਵਿਖੇ ਸਵਾਮੀਤਵ ਯੋਜਨਾ ਦਾ ਜਾਇਜ਼ਾ ਲੈਣ ਲਈ ਡੀਐਮਜ਼, ਮਾਲ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਵੀ ਬੈਠਕ ਕੀਤੀ।


ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੇਸ਼ਵ ਹਿੰਗੋਨੀਆ ਨੇ ਦੱਸਿਆ ਕਿ ਉਸ ਯੋਜਨਾ ਦਾ ਲਾਭ ਦੇਣ ਲਈ ਜ਼ਿਲ੍ਹਾ ਪਟਿਆਲਾ ਦੇ ਲਾਲ ਲਕੀਰ ਤਹਿਤ ਆਉਂਦੇ 903 ਪਿੰਡਾਂ ਨੂੰ ਅਧਿਸੂਚਿਤ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਪਿੰਡ ਦਾ ਡਰੋਨ ਸਰਵੇਖਣ ਸਰਵੇ ਆਫ਼ ਇੰਡੀਆ, ਭਾਰਤ ਸਰਕਾਰ ਨੂੰ ਭੇਜਿਆ ਜਾਂਦਾ ਹੈ।


ਵਿਸ਼ੇਸ਼ ਸਕੱਤਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ 121 ਪਿੰਡਾਂ ਦਾ ਡਰੋਨ ਸਰਵੇਖਣ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਾਰੇ ਨੋਟੀਫਾਈ ਪਿੰਡਾਂ ਵਿਚ ਕੰਮ ਸੁਚੱਜੇ ਢੰਗ ਨਾਲ ਜਲਦ ਮੁਕੰਮਲ ਕੀਤਾ ਜਾ ਸਕੇ।


ਵਿਸ਼ੇਸ਼ ਸਕੱਤਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ 121 ਪਿੰਡਾਂ ਦਾ ਡਰੋਨ ਸਰਵੇਖਣ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਾਰੇ ਨੋਟੀਫਾਈ ਪਿੰਡਾਂ ਵਿਚ ਕੰਮ ਸੁਚੱਜੇ ਢੰਗ ਨਾਲ ਜਲਦ ਮੁਕੰਮਲ ਕੀਤਾ ਜਾ ਸਕੇ।


ਇਹ ਵੀ ਪੜ੍ਹੋ: Amazing News: 22 ਸਾਲਾ ਪੰਜਾਬੀ ਨੌਜਵਾਨ ਨੇ ਕੀਤਾ ਕਮਾਲ! ਬਗੈਰ ਪੈਟਰੋਲ-ਡੀਜ਼ਲ ਨਾਲ ਚੱਲਣ ਵਾਲੇ ਬਣਾਏ ਵਾਹਨ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Weather Update: ਦਿੱਲੀ-NCR 'ਚ ਚੜ੍ਹਨ ਲੱਗਾ ਪਾਰਾ, ਇਨ੍ਹਾਂ 4 ਸੂਬਿਆਂ 'ਚ ਗਰਮੀ ਦਾ ਕਹਿਰ, ਬੰਗਾਲ 'ਚ IMD ਦਾ ਆਰੇਂਜ ਅਲਰਟ