Patiala News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੂੰ ਨਾਲ ਲੈਕੇ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਤੇ ਲੋਕਾਂ ਨਾਲ ਗੱਲਬਾਤ ਕੀਤੀ। ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਕੋਲ ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਵੀ ਹਨ, ਅੱਜ ਘਨੌਰ ਦੀ ਅਨਾਜ ਮੰਡੀ ਵਿਖੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਦਰਤੀ ਆਫਤ ਦੇ ਸਮੇਂ ਪੰਜਾਬ ਦੀ ਮਦਦ ਕਰਨ ਲਈ ਖੁੱਲ੍ਹਦਿਲੀ ਦਿਖਾਉਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਜ਼ਾਦੀ ਦੀ ਲੜਾਈ ਵਿਚ ਜਾਨਾਂ ਕੁਰਬਾਨ ਕੀਤੀਆਂ ਅਤੇ ਪੰਜਾਬ ਨੇ ਹਮੇਸ਼ਾ ਦੇਸ਼ ਦੀ ਤਰੱਕੀ ਲਈ ਮੋਹਰੀ ਭੂਮਿਕਾ ਨਿਭਾਈ ਹੈ ਤੇ ਅੱਜ ਜਦ ਸੂਬੇ ‘ਤੇ ਹੜ੍ਹਾਂ ਦੀ ਮਾਰ ਕਾਰਨ ਔਖੀ ਘੜੀ ਆਈ ਹੈ ਤਾਂ ਕੇਂਦਰ ਸਰਕਾਰ ਨੂੰ ਵੀ ਮਦਦ ਲਈ ਖੁੱਲ੍ਹਦਿਲੀ ਦਿਖਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਜ਼ਾਦੀ ਦੀ ਲੜਾਈ ਅਤੇ ਦੇਸ਼ ਦੀ ਸਰਹੱਦਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨੀਆਂ ਕੀਤੀਆਂ ਹਨ ਤੇ ਪਰ ਅੱਜ ਸੂਬੇ ‘ਤੇ ਮੁਸ਼ਕਲ ਦੇ ਸਮੇਂ, ਇਸਨੂੰ ਅਤੇ ਹੜ੍ਹ ਮਾਰੇ ਲੋਕਾਂ ਨੂੰ ਦੁਬਾਰਾ ਲੀਹ ‘ਤੇ ਲਿਆਉਣ ਲਈ ਪ੍ਰਧਾਨ ਮੰਤਰੀ ਨੂੰ ਖੁੱਲ੍ਹ ਦਿਲੀ ਨਾਲ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਵਾਰ ਹੜ੍ਹਾਂ ਕਾਰਨ ਹੁੰਦੀ ਤਬਾਹੀ ਦਾ ਮੁੱਦਾ ਵੀ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਵਵੇਗੀ ਤਾਂ ਕਿ ਇਸ ਦਾ ਸਥਾਈ ਹੱਲ ਹੋ ਸਕੇ। ਇਸ ਮੌਕੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਪਿੰਡਾਂ ਮਹਿਦੂਦਾਂ, ਸਰਾਲਾ, ਚਮਾਰੂ, ਜੰਡ ਮੰਘੌਲੀ, ਪਿੱਪਲ ਮੰਘੌਲੀ ਅਤੇ ਸਰਾਲਾ ਨੇੜੇ ਭਾਖੜਾ ਨਹਿਰ ਦੀ ਨਰਵਾਣਾ ਬ੍ਰਾਂਚ ਦੇ ਪਾੜ ਵਾਲੀ ਥਾਂ ਦਾ ਵੀ ਦੌਰਾ ਕਰਕੇ ਅਧਿਕਾਰੀਆਂ ਨੂੰ ਇਸ ਦੇ ਸਥਾਈ ਹੱਲ ਦੇ ਨਿਰਦੇਸ਼ ਦਿੱਤੇ। ਦੌਰੇ ਦੌਰਾਨ ਵਿਧਾਇਕ ਗੁਰਲਾਲ ਘਨੌਰ ਨੇ ਹਲਕੇ ਦੀਆਂ ਸਮੱਸਿਆਵਾਂ ਤੇ ਹੋਰ ਮੰਗਾਂ ਸਬੰਧੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਜਾਣੂ ਕਰਵਾਇਆ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਾਰੇ ਮਸਲਿਆਂ ਦੇ ਸਥਾਈ ਹੱਲ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਭਲਾਈ ਲਈ ਵਚਨਬੱਧ ਹੈ ਤੇ ਸਾਰੀਆਂ ਸਮੱਸਿਆਵਾਂ ਦਾ ਹੱਲ ਜਲਦ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਮੌਕੇ ਐਲਾਨ ਕੀਤਾ ਕਿ ਸੂਬੇ ਵਿਚ ਜ਼ਿਲ੍ਹਾ ਪੱਧਰ ‘ਤੇ ਪਸ਼ੂ ਮੇਲੇ ਜਲਦੀ ਲੱਗਣੇ ਸ਼ੁਰੂ ਹੋਣਗੇ ਅਤੇ ਬਾਅਦ ‘ਚ ਇਹ ਮੇਲੇ ਬਲਾਕ ਪੱਧਰ ‘ਤੇ ਵੀ ਲੱਗਣਗੇ।
Patiala News : ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਘਨੌਰ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
ABP Sanjha | shankerd | 19 Jul 2023 07:32 PM (IST)
Patiala News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੂੰ ਨਾਲ ਲੈਕੇ ਹਲਕੇ
Gurmeet Singh Khudiya