ਪੜਚੋਲ ਕਰੋ

ਮੰਤਰੀ ਦੀ ਕਿਸਾਨਾਂ ਨੂੰ ਅਪੀਲ, ਰਿਵਾਇਤੀ ਖੇਤੀ ਦਾ ਕਰਨ ਬਦਲ, ਸਰਕਾਰ ਕਰੇਗੀ ਪੂਰੀ ਮਦਦ

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਸੂਬੇ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਹੜੀ ਕਿਸਾਨਾਂ, ਮਜਦੂਰਾਂ ਤੇ ਵਪਾਰੀ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ।

Patiala News: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੀ ਥਾਂ ਫ਼ਲ, ਸਬਜ਼ੀਆਂ, ਗੰਨੇ ਦੀ ਕਾਸ਼ਤ ਫੂਡ ਪ੍ਰੋਸੈਸਿੰਗ ਤੇ ਝੋਨੇ ਦੀ ਸਿੱਧੀ ਬਿਜਾਈ ਅਪਨਾਉਣ ਦਾ ਸੱਦਾ ਦਿੱਤਾ ਹੈ। ਬਾਗਬਾਨੀ ਮੰਤਰੀ ਜੌੜਾਮਾਜਰਾ, ਅੱਜ ਸਮਾਣਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਗਏ ਸਾਉਣੀ ਦੀਆਂ ਫ਼ਸਲਾਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ।

ਅਗਰਵਾਲ ਧਰਮਸ਼ਾਲਾ ਸਮਾਣਾ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਸੂਬੇ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਹੜੀ ਕਿਸਾਨਾਂ, ਮਜਦੂਰਾਂ ਤੇ ਵਪਾਰੀ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਤੇ ਉਨ੍ਹਾਂ ਦੇ ਖੇਤੀ ਖਰਚੇ ਘਟਾਉਣ ਲਈ ਕੰਮ ਕਰ ਰਹੀ ਹੈ ਜਿਸ ਲਈ ਕਿਸਾਨਾਂ ਦੇ ਖੇਤਾਂ 'ਚ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਸਾਰੇ ਸਰਕਾਰੀ ਵਿਭਾਗ ਹੇਠਲੇ ਪੱਧਰ 'ਤੇ ਪਹੁੰਚਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਤੇ ਅਜਿਹੇ ਕਿਸਾਨ ਕੈਂਪ ਵੀ ਲਗਾਤਾਰ ਲਗਾਏ ਜਾ ਰਹੇ ਹਨ, ਜਿੱਥੇ ਕਿਸਾਨਾਂ ਨੂੰ ਝੋਨੇ ਦੇ ਸੀਜਨ ਬਾਰੇ, ਚੰਗੇ ਬੀਜ ਤੇ ਧਰਤੀ ਹੇਠਲਾ ਪਾਣੀ ਬਚਾਉਣ ਸਮੇਤ ਸਾਰੀ ਲੋੜੀਂਦੀ ਜਾਣਕਾਰੀ ਦਿੱਤੀ ਗਈ ਹੈ।

ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਦੱਸਿਆ ਕਿ ਇਸ ਕੈੰਪ ਦੀ ਇਹ ਵੱਡੀ ਪ੍ਰਾਪਤੀ ਹੈ ਕਿ ਅਜਿਹੇ ਕੈਂਪ ਨੂੰ  ਯੂ ਟਿਊਬ ਉਤੇ ਲਾਈਵ ਕੀਤਾ ਗਿਆ ਹੋਵੇ, ਜਿਸ ਨੂੰ ਹਜਾਰਾਂ ਦੀ ਗਿਣਤੀ ਕਿਸਾਨਾਂ ਨੇ ਸੁਣਿਆ ਤੇ ਦੇਖਿਆ।

ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਪੀਪੀਟੀ ਰਾਹੀਂ ਲੈਕਚਰ ਦਿੱਤਾ।ਬਲਾਕ ਖੇਤੀਬਾੜੀ ਅਫਸਰ ਸਮਾਣਾ ਡਾ. ਸਤੀਸ਼ ਕੁਮਾਰ ਨੇ ਪੂਰੇ ਕੈਂਪ ਦਾ ਪ੍ਰਬੰਧ ਕੀਤਾ ਅਤੇ ਵਿਭਾਗ ਅਤੇ ਕਿਸਾਨਾਂ ਲਈ ਕੈਂਪ ਦਾ ਸਿੱਧਾ ਪ੍ਰਸਾਰਣ ਕੀਤਾ।

 ਕੇ.ਵੀ.ਕੇ ਦੇ ਵਿਗਿਆਨੀ ਡਾ. ਗੁਰਦੀਪ ਕੌਰ ਅਤੇ ਡਾ. ਪਰਮਿੰਦਰ ਸਿੰਘ ਦੀ ਟੀਮ ਨੇ ਵੀ ਆਪਣੇ ਖੇਤਰ ਬਾਰੇ ਤਕਨੀਕੀ ਲੈਕਚਰ ਦਿੱਤਾ। ਖੇਤੀਬਾੜੀ ਵਿਭਾਗ ਵੱਲੋਂ ਡਾ. ਗੁਰਵੀਨ ਗਰਚਾ (ਸਟੇਜ ਸਕੱਤਰ), ਡਾ. ਗੌਰਵ ਅਰੋੜਾ ਏ.ਡੀ.ਓ. ਗੰਨਾ ਵਿਕਾਸ, ਡਾ. ਅਮਨਦੀਪ ਕੌਰ ਏ.ਡੀ.ਓ. ਸੋਇਲ, ਡਾ. ਅਮਨ ਸੰਧੂ ਏ.ਡੀ.ਓ. ਇਨਫੋਰਸਮੈਂਟ ਅਤੇ ਡਾ. ਗੁਰਮੇਲ ਸਿੰਘ ਏ.ਡੀ.ਓ. ਨੇ ਵੀ ਸਾਉਣੀ ਦੀਆਂ ਫ਼ਸਲਾਂ ਬਾਰੇ ਪਾਵਰ ਪੁਆਇੰਟ ਪੇਸ਼ਕਾਰੀ ਦਿੱਤੀ। ਵੱਖ-ਵੱਖ ਵਿਭਾਗਾਂ ਅਤੇ ਸਵੈ ਸਹਾਇਤਾ ਗਰੁੱਪਾਂ ਨੇ ਕਿਸਾਨਾਂ ਲਈ ਆਪਣੇ ਸਟਾਲਾਂ ਦੀ ਪ੍ਰਦਰਸ਼ਨੀ ਲਗਾਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget