ਰੇਪ ਮਾਮਲੇ ਦੇ ਆਰੋਪੀ, ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ MLA ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਕੋਰਟ ਨੇ ਹਾਜ਼ਰੀ ਲੱਗਣ ਦੇ ਆਦੇਸ਼ ਦਿੱਤੇ ਹਨ। ਕੋਰਟ ਨੇ ਇਸ ਲਈ 12 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ।

Continues below advertisement

ਭਗੌੜਾ ਘੋਸ਼ਿਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ

ਜੇ ਪਠਾਨਮਾਜਰਾ ਨਿਯਤ ਸਮੇਂ ‘ਤੇ ਕੋਰਟ ਵਿੱਚ ਹਾਜ਼ਰ ਨਾ ਹੋਏ ਤਾਂ ਉਹਨਾਂ ਨੂੰ ਭਗੌੜਾ ਘੋਸ਼ਿਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧ ਵਿੱਚ ਉਨ੍ਹਾਂ ਦੇ ਪਟਿਆਲਾ ਸਥਿਤ ਘਰ ਬਾਹਰ ਨੋਟਿਸ ਚਿਪਕਾਇਆ ਗਿਆ ਹੈ। ਇਨ੍ਹਾਂ ਦੇ ਪ੍ਰਾਪਰਟੀ ਨੂੰ ਵੀ ਅਟੈਚ ਕੀਤਾ ਜਾ ਸਕਦਾ ਹੈ।

Continues below advertisement

ਜਾਣਕਾਰੀ ਲਈ, ਪਠਾਨਮਾਜਰਾ ਦੇ ਖਿਲਾਫ ਪਟਿਆਲਾ ਦੇ ਸਿਵਿਲ ਲਾਈਨ ਥਾਣੇ ਵਿੱਚ 2 ਮਹੀਨੇ ਪਹਿਲਾਂ ਰੇਪ ਮਾਮਲੇ ਦੀ FIR ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਫੜਨ ਲਈ ਕਾਰਵਾਈ ਕੀਤੀ, ਪਰ ਉਹ ਹਰਿਆਣਾ ਦੇ ਕਰਨਾਲ ਸਥਿਤ ਡਾਬਰੀ ਪਿੰਡ ਤੋਂ ਫਰਾਰ ਹੋ ਗਏ ਸਨ।

 

ਇਸ ਸਬੰਧ ਵਿੱਚ ਕਰਨਾਲ ਵਿੱਚ ਵੀ FIR ਦਰਜ ਕੀਤੀ ਗਈ ਸੀ। ਪਠਾਨਮਾਜਰਾ ਨੇ ਪਟਿਆਲਾ ਕੋਰਟ ਵਿੱਚ ਜਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਪਰ 9 ਅਕਤੂਬਰ ਨੂੰ ਕੋਰਟ ਨੇ ਉਨ੍ਹਾਂ ਦੀ ਅਰਜ਼ੀ ਖਾਰਜ ਕਰ ਦਿੱਤੀ।ਇਸ ਮਾਮਲੇ ਬਾਰੇ ਪਠਾਨਮਾਜਰਾ ਨੇ ਵੀ ਦੋ ਵੀਡੀਓਜ਼ ਜਾਰੀ ਕੀਤੀਆਂ, ਜਿਨ੍ਹਾਂ ਵਿੱਚ ਉਨ੍ਹਾਂ ਕਿਹਾ ਕਿ AAP ਦੀ ਦਿੱਲੀ ਟੀਮ ਦੇ ਖ਼ਿਲਾਫ਼ ਬੋਲਣ ਕਾਰਨ ਉਨ੍ਹਾਂ ਖਿਲਾਫ਼ ਪੁਰਾਣੇ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ।

ਇੱਕ ਵੀਡੀਓ 'ਚ ਪਠਾਨਮਾਜਰਾ ਆਖੀ ਵੱਡੀ ਗੱਲ

ਪਠਾਨਮਾਜਰਾ ਨੇ ਵੀਡੀਓ ਵਿੱਚ ਕਿਹਾ ਕਿ, "ਮੇਰਾ ਵੀਡੀਓ ਪਾਉਣ ਦਾ ਦਿਲ ਨਹੀਂ ਕਰ ਰਿਹਾ ਸੀ, ਪਰ ਮੇਰੇ ਪਰਿਵਾਰ ਨੂੰ ਤਕਲੀਫ਼ ਹੋ ਰਹੀ ਹੈ। ਮੇਰਾ ਕੀ ਦੋਸ਼ ਹੈ ਕਿ ਮੈਂ ਪੰਜਾਬ ਦੀ ਗੱਲ ਕੀਤੀ, ਪੰਜਾਬ ਦੇ ਪਾਣੀ ਦੀ ਗੱਲ ਕੀਤੀ ਅਤੇ ਹੜ੍ਹ ਦੀ ਗੱਲ ਕੀਤੀ? ਹੜ੍ਹ ਵਿੱਚ ਸਾਡਾ ਪੂਰਾ ਪੰਜਾਬ ਬਹਿ ਗਿਆ। ਇਸ ਵਿੱਚ ਕ੍ਰਿਸ਼ਨ ਕੁਮਾਰ ਦਾ ਦੋਸ਼ ਹੈ। ਸਾਡੇ ਹਲਕੇ ਵਿੱਚ ਵੀ ਪਾਣੀ ਆਉਂਦਾ ਹੈ। ਉੱਥੇ ਵੀ ਜੋ ਲੋਕ ਮਰੇ, ਉਹ ਕ੍ਰਿਸ਼ਨ ਕੁਮਾਰ ਕਾਰਨ ਮਰੇ।"

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।