ਪੜਚੋਲ ਕਰੋ

90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੱਸ ਅੱਡੇ ‘ਚ ਮਿਲਣਗੀਆਂ ਆਧੁਨਿਕ ਸਹੂਲਤਾਂ : ਪਠਾਣਮਾਜਰਾ

Punjab News : ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (Harmeet Singh Pathanmajra) ਨੇ ਅੱਜ ਦੇਵੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ

Punjab News : ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (Harmeet Singh Pathanmajra) ਨੇ ਅੱਜ ਦੇਵੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਦੀ ਮੌਜੂਦਗੀ ਵਿੱਚ 90 ਲੱਖ ਨਾਲ ਬਣਨ ਵਾਲੇ ਨਵੇਂ ਤੇ ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਿਮਰਨਜੀਤ ਕੌਰ ਪਠਾਣਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਸੁਰਿੰਦਰ ਕੌਰ ਧੰਜੂ ਵੀ ਮੌਜੂਦ ਸਨ।

ਇਸ ਮੌਕੇ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਬਿਨਾਂ ਨਵਾਂ ਬੱਸ ਅੱਡਾ ਪਾਸ ਕੀਤਿਆਂ ਪੁਰਾਣੇ ਬੱਸ ਅੱਡੇ ਨੂੰ ਢਾਹ ਦਿੱਤਾ ਗਿਆ ਸੀ, ਜਿਸ ਕਾਰਨ ਦੇਵੀਗੜ੍ਹ ਸਮੇਤ ਨੇੜਲੇ ਵਸਨੀਕਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿਥੇ ਸਬ ਡਵੀਜ਼ਨ ਦੁਧਨਸਾਧਾਂ ਦੀ ਬਿਲਡਿੰਗ ਲਈ 5 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਉਥੇ ਹੀ 90 ਲੱਖ ਰੁਪਏ ਦੇਵੀਗੜ੍ਹ ਦੇ ਨਵੇਂ ਬਣਨ ਵਾਲੇ ਬੱਸ ਅੱਡੇ ਲਈ ਦਿੱਤੇ ਗਏ ਹਨ ਜਿਸ ਦੀ ਪਹਿਲੀ ਕਿਸ਼ਤ 33 ਲੱਖ ਰੁਪਏ ਜਾਰੀ ਵੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ (Harmeet Singh Pathanmajra) ਕਿਹਾ ਕਿ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਦੇਵੀਗੜ੍ਹ ਦੀ ਨੁਹਾਰ ਬਿਲਕੁਲ ਬਦਲ ਜਾਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਦੇਵੀਗੜ੍ਹ ਵਿੱਚ ਸੜ੍ਹਕਾਂ ਦੇ ਆਲੇ ਦੁਆਲੇ ਬਲਾਕ ਟਾਇਲਜ਼ ਸਮੇਤ ਕੈਮਰੇ, ਸਟਰੀਟ ਲਾਈਟਾਂ ਅਤੇ ਸਾਫ਼ ਸਫ਼ਾਈ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਬੱਸ ਅੱਡੇ ਵਿੱਚ ਸਵਾਰੀਆਂ ਲਈ ਲੋੜੀਦੀਆਂ ਸਾਰੀਆਂ ਸਹੂਲਤਾਂ ਮਿਲਣਗੀਆਂ।

ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਤੱਕ ਸਰਗਰਮ ਪਹੁੰਚ ਬਣਾਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਮੁੱਖ ਮੰਤਰੀ ਬਹੁਤ ਗੰਭੀਰ ਹਨ ਤੇ ਸਰਕਾਰ ਵੱਲੋਂ ਗਿਰਦਾਵਰੀ ਦੇ ਆਦੇਸ਼ ਦੇ ਦਿੱਤੇ ਗਏ ਹਨ ਤੇ ਜਲਦੀ ਹੀ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।

ਇਸ ਦੌਰਾਨ ਡਾ. ਗੁਰਪ੍ਰੀਤ ਕੌਰ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨਾਲ ਹੜ੍ਹਾਂ ਦੌਰਾਨ ਨੁਕਸਾਨੀ ਪਟਿਆਲਾ-ਪਿਹੋਵਾ ਸੜਕ, ਰੋਹੜ ਜਗੀਰ ਤੇ ਟਾਂਗਰੀ ਨਦੀਆਂ ਦਾ ਦੌਰਾ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਲਈ ਚਿੰਤਤ ਹਨ ਤੇ ਉਹ ਪੰਜਾਬ ਨੂੰ ਮੁੜ ਲੀਹਾਂ ‘ਤੇ ਪਾਉਣ ਲਈ ਸਿਰਤੋੜ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦੀ ਜਲਦੀ ਹੀ ਮੁਰੰਮਤ ਕੀਤੀ ਜਾਵੇਗੀ।

ਇਸ ਮੌਕੇ ਡਾ. ਓਕਾਰ ਸਿੰਘ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਪੀ ਸਰਫ਼ਰਾਜ਼ ਆਲਮ, ਐਸ.ਡੀ.ਐਮ. ਕ੍ਰਿਪਾਲਵੀਰ ਸਿੰਘ, ਗੁਰਮੀਤ ਸਿੰਘ ਬਿੱਟੂ, ਮਨਿੰਦਰ ਸਿੰਘ ਫਰਾਂਸਵਾਲਾ, ਗੁਰਬਚਨ ਸਿੰਘ ਵਿਰਕ, ਹਰਦੇਵ ਸਿੰਘ ਘੜਾਮ, ਬਲਜਿੰਦਰ ਸਿੰਘ ਨੰਦਗੜ੍ਹ, ਗੁਰਪ੍ਰੀਤ ਗੂਰੀ, ਸਿਮਰਜੀਤ ਸਿੰਘ ਸੋਹਲ, ਰਾਜਾ ਧੰਜੂ, ਗੋਰਵ ਬਬਾ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget