(Source: ECI/ABP News/ABP Majha)
Patiala news: ਸਰਕਾਰੀ ਕਾਲਜ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਕਰਨ ਵਾਲਾ ਤੀਜਾ ਦੋਸ਼ੀ ਕਾਬੂ, ਜਾਣੋ ਪੂਰਾ ਮਾਮਲਾ
Patiala news: ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਤਿੰਨ ਨੌਜਵਾਨਾਂ ਵੱਲੋਂ ਵਿਦਿਆਰਥਣ ਨਾਲ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Patiala news: ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਤਿੰਨ ਨੌਜਵਾਨਾਂ ਵੱਲੋਂ ਵਿਦਿਆਰਥਣ ਨਾਲ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਬੀਤੀ ਦਿਨੀ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਵਿੱਚ ਤਿੰਨ ਨੌਜਵਾਨਾਂ ਵੱਲੋਂ ਕਾਲਜ ਦੀ ਹੀ ਬੀਏ ਫਸਟ ਈਅਰ ਦੀ ਵਿਦਿਆਰਥਨ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।
ਇਸ ਘਟਨਾ ਨੂੰ ਅੰਜਾਮ ਦੇਣ ਵਾਲੇ 3 ਆਰੋਪੀਆਂ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰਕੇ 2 ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਤੀਸਰਾ ਆਰੋਪੀ ਪੁਲਿਸ ਦੀ ਗ੍ਰਿਫਤ ਵਿੱਚੋਂ ਬਾਹਰ ਸੀ ਤੇ ਪੁਲਿਸ ਨੇ ਤੀਸਰੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਰਮਨਾਕ ਘਟਨਾ ਨੂੰ ਅੰਜਾਮ ਦੇਣ ਵਾਲੇ 3 ਆਰੋਪੀ ਹੁਣ ਪੁਲਿਸ ਦੀ ਗ੍ਰਿਫਤ ਵਿੱਚ ਹਨ। ਪੁਲਿਸ ਵੱਲੋਂ ਇਨਾ ਤਿੰਨਾਂ ਆਰੋਪੀਆਂ ਦੇ ਖਿਲਾਫ 376 ਡੀ, 506 ਅਤੇ ਹੁਣ ਪੁਲਿਸ ਨੇ ਐਸੀ ਐਕਟ ਦੇ ਤਹਿਤ ਧਾਰਾ ਵਿੱਚ ਵਾਧਾ ਕਰ ਦਿੱਤਾ ਹੈ ਕਿਉਂਕਿ ਪੀੜਿਤ ਲੜਕੀ ਐਸੀ ਸਮਾਜ ਨਾਲ ਸਬੰਧ ਰੱਖਦੀ ਹੈ।
ਬਾਹਰਲੇ ਨੌਜਵਾਨਾਂ ਨੇ ਸ਼ਰਮਨਾਕ ਘਟਨਾ ਨੂੰ ਦਿੱਤਾ ਸੀ ਅੰਜਾਮ
ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਵਿੱਚ ਪ੍ਰਿੰਸੀਪਲ ਦਫਤਰ ਦੇ ਉੱਪਰ ਬਣੇ ਕਮਰੇ ਦੇ ਵਿੱਚ 27 ਮਾਰਚ ਨੂੰ ਵਾਪਰੀ ਸ਼ਰਮਨਾਕ ਘਟਨਾ ਨੇ ਕਾਲਜ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। 27 ਮਾਰਚ ਨੂੰ ਦਲਿਤ ਸਮਾਜ ਦੀ ਵਿਦਿਆਰਥਣ ਦੇ ਨਾਲ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਤਿੰਨੋਂ ਆਊਟਰ ਨੌਜਵਾਨਾਂ ਵੱਲੋਂ ਦਿੱਤਾ ਗਿਆ। ਜਦੋਂ ਕਿ ਕਾਲਜ ਦੀ ਪ੍ਰਿੰਸੀਪਲ ਵੱਲੋਂ ਦਾਅਵਾ ਕੀਤਾ ਗਿਆ ਕਿ ਕਾਲਜ ਦੇ ਵਿੱਚ ਕਿਸੇ ਵੀ ਆਊਟਰ ਨੌਜਵਾਨ ਨੂੰ ਆਉਣ ਨਹੀਂ ਦਿੱਤਾ ਜਾਂਦਾ, ਪਰ ਆਊਟਰ ਨੌਜਵਾਨ ਇਨੀ ਵੱਡੀ ਘਟਨਾ ਨੂੰ ਅੰਜਾਮ ਦੇ ਕੇ ਉਥੋਂ ਰਫੂਚੱਕਰ ਹੋ ਜਾਂਦੇ ਹਨ ਅਤੇ ਕਾਲਜ ਦੇ ਪ੍ਰਬੰਧਾਂ ਦੀ ਪੋਲ ਖੋਲ ਦਿੱਤੀ।
ਕੁੜੀ ਨੇ ਆਪਣੇ ਮਾਪਿਆਂ ਨੂੰ ਦੱਸੀ ਵਾਰਦਾਤ
ਪੀੜਤ ਵਿਦਿਆਰਥਣ ਨੇ ਇਸ ਸਾਰੀ ਘਟਨਾ ਦੀ ਜਾਣਕਾਰੀ ਆਪਣੇ ਮਾਤਾ ਪਿਤਾ ਨੂੰ ਦਿੱਤੀ ਅਤੇ ਜਿਸ ਤੋਂ ਬਾਅਦ ਪੀੜਿਤ ਨੇ ਨਾਭਾ ਕੋਤਵਾਲੀ ਪੁਲਿਸ ਨੂੰ 8 ਅਪ੍ਰੈਲ ਨੂੰ ਸ਼ਿਕਾਇਤ ਦਰਜ ਕਰਵਾਈ, ਪੁਲਿਸ ਨੇ ਫੌਰੀ ਕਾਰਵਾਈ ਕਰਦਿਆਂ ਹੋਇਆਂ ਤਿੰਨੋਂ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਦੋ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਵੱਲੋਂ ਮਾਸਟਰ ਮਾਇੰਡ ਦਵਿੰਦਰ ਸਿੰਘ ਅਤੇ ਉਸਦੇ ਸਾਥੀ ਰਵੀ ਨੂੰ 9 ਅਪ੍ਰੈਲ ਨੂੰ ਹੀ ਗ੍ਰਿਫਤਾਰ ਕਰ ਲਿਆ, ਇਹ ਦੋਵੇਂ ਦੋਸ਼ੀ ਨਾਭਾ ਬਲਾਕ ਦੇ ਪਿੰਡ ਕਕਰਾਲਾ ਦੇ ਰਹਿਣ ਵਾਲੇ ਹਨ। ਪੁਲਿਸ ਵੱਲੋਂ ਹੁਣ ਤੀਸਰੇ ਆਰੋਪੀ ਦੀ ਭਾਲ ਕਰਕੇ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਸੀ ਅਤੇ ਅੱਜ ਤੀਸਰੇ ਆਰੋਪੀ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਆਰੋਪੀ ਨਾਭਾ ਬਲਾਕ ਦੇ ਪਿੰਡ ਬਿਰੜਵਾਲ ਦਾ ਰਹਿਣ ਵਾਲਾ ਹੈ ਜਿਸ ਦਾ ਨਾਮ ਹੈਰੀ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: School Bus Accident: ਬੱਸ ਹਾਦਸੇ 'ਚ ਪ੍ਰਿੰਸੀਪਲ ਸਣੇ 3 ਕਾਬੂ, ਸਕੂਲ ਨੂੰ ਨੋਟਿਸ ਜਾਰੀ, ਇੰਝ ਵਾਪਰਿਆ ਸੀ ਭਿਆਨਕ ਹਾਦਸਾ
ਇਸ ਮੌਕੇ ਤੇ ਨਾਭਾ ਕੋਤਵਾਲੀ ਪੁਲਿਸ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਉ ਨੇ ਦੱਸਿਆ ਕਿ ਕਾਲਜ ਦੇ ਵਿੱਚ ਤਿੰਨ ਆਰੋਪੀਆਂ ਵੱਲੋ ਗੈਂਗਰੇਪ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਅਸੀਂ ਤਿੰਨ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਸੀ ਅਤੇ ਜਿਸ ਵਿੱਚ ਦੋ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਇੱਕ ਅਰੋਪੀ ਪੁਲਿਸ ਦੀ ਗ੍ਰਿਫਤ ਵਿੱਚੋਂ ਬਾਹਰ ਸੀ ਜਿਸ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਘਟਨਾ 27 ਮਾਰਚ ਦੀ ਹੈ ਅਤੇ 8 ਅਪ੍ਰੈਲ ਨੂੰ ਪੀੜਤ ਲੜਕੀ ਅਤੇ ਉਸ ਦੇ ਮਾਤਾ ਪਿਤਾ ਵੱਲੋਂ ਰਿਪੋਰਟ ਦਰਜ ਕਰਵਾਈ ਗਈ ਕਿ ਲੜਕਿਆਂ ਵੱਲੋਂ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ ਕਿ ਜੇਕਰ ਤੂੰ ਕਿਸੇ ਨੂੰ ਦੱਸਿਆ ਸੋਚ ਲਈ, ਇਸ ਡਰ ਦੇ ਕਾਰਨ ਲੜਕੀ ਵੱਲੋਂ ਬਾਅਦ ਵਿੱਚ ਆਪਣੇ ਮਾਤਾ ਪਿਤਾ ਨੂੰ ਇਸ ਘਟਨਾ ਬਾਰੇ ਦੱਸਿਆ ਅਤੇ ਜਿਸ ਤੋਂ ਬਾਅਦ ਤਿੰਨੋ ਆਰੋਪੀਆਂ ਦੇ ਖਿਲਾਫ ਰੇਪ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ। ਐਸਐਚ ਓ ਨੇ ਦੱਸਿਆ ਕਿ ਹੁਣ ਪੁਲਿਸ ਵੱਲੋਂ ਐਸੀ ਐਕਟ ਦੇ ਤਹਿਤ ਧਾਰਾ ਵਿੱਚ ਵਾਧਾ ਕੀਤਾ ਗਿਆ ਹੈ ਕਿਉਂਕਿ ਲੜਕੀ ਐਸੀ ਸਮਾਜ ਨਾਲ ਸਬੰਧ ਰੱਖਦੀ ਹੈ।
ਇਹ ਵੀ ਪੜ੍ਹੋ: Protest in Punjab: ਹਾਈਕੋਰਟ ਦੀ ਵੱਡੀ ਟਿੱਪਣੀ, ਕਿਹਾ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਸੜਕਾਂ ਜਾਮ ਕਰਨੀਆਂ ਗਲਤ