Patiala News: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਦਾਅਵਾ ਕੀਤਾ ਹੈ ਕਿ ਭਾਰਤ ’ਚ ਘੱਟ ਗਿਣਤੀ ਭਾਈਚਾਰੇ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਦੇਸ਼ ਅੰਦਰ ਸਿੱਖ ਤੇ ਮੁਸਲਮਾਨ ਲੀਡਰਾਂ ਵੱਲੋਂ ਸ਼ੰਕਾ ਜਤਾਈ ਜਾ ਰਹੀ ਹੈ ਕਿ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।


ਇਕਬਾਲ ਸਿੰਘ ਲਾਲਪੁਰਾ ਨੇ ਪਟਿਆਲਾ ਵਿਖੇ ਸ਼ਨੀਵਾਰ ਨੂੰ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਸਿੱਖਿਆ, ਰੁਜ਼ਗਾਰ, ਹਾਊਸਿੰਗ, ਘੱਟ ਗਿਣਤੀਆਂ ਦੇ ਸੱਭਿਆਚਾਰ ਦੀ ਪ੍ਰਫੁੱਲਤਾ ਤੇ ਘੱਟ ਗਿਣਤੀਆਂ ਦੀ ਸੁਰੱਖਿਆ ਆਦਿ ਮੁੱਦੇ ਵਿਚਾਰੇ। ਸਥਾਨਕ ਸਰਕਟ ਹਾਊਸ ਵਿੱਚ ਕੀਤੀ ਇਸ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਘੱਟ ਗਿਣਤੀ ਭਾਈਚਾਰੇ ਪੂਰੀ ਤਰ੍ਹਾਂ ਸੁਰੱਖਿਅਤ ਹਨ ਤੇ ਵਿਕਾਸ ਵੀ ਕਰ ਰਹੇ ਹਨ।


ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਤੇ ਸੂਬੇ ਦੀ ਤਰੱਕੀ, ਫਿਰਕੂ ਏਕਤਾ, ਅਮਨ-ਸ਼ਾਂਤੀ, ਆਪਸੀ ਭਾਈਚਾਰਾ ਅਤੇ ਇਕਜੁੱਟਤਾ ਲਈ ਸਰਕਾਰੀ ਸਕੀਮਾਂ ਦਾ ਲਾਭ ਲੈ ਕੇ ਆਪਣੇ ਫਿਰਕਿਆਂ ਦੀ ਸਿੱਖਿਆ ਤੇ ਰੁਜ਼ਗਾਰ ਨੂੰ ਪ੍ਰਫੁੱਲਤ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਲਾਲਪੁਰਾ ਨੇ ਕਿਹਾ ਕਿ ਘੱਟ ਗਿਣਤੀਆਂ ਦੀ ਭਲਾਈ ਤੇ ਪ੍ਰਫੁੱਲਤਾ ਲਈ ਪ੍ਰਧਾਨ ਮੰਤਰੀ ਦੇ 15 ਸੂਤਰੀ ਪ੍ਰੋਗਰਾਮ ਤਹਿਤ ਘੱਟ ਗਿਣਤੀ ਫਿਰਕਿਆਂ ਨਾਲ ਬੈਠਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਬਾਰੇ ਚਰਚਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਚਾਹੁੰਦਾ ਹੈ ਕਿ ਘੱਟ ਗਿਣਤੀਆਂ ਲਈ ਬਣੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜੇ।


ਲਾਲਪੁਰਾ ਨੇ ਕਿਹਾ ਕਿ ਦੇਸ਼ ਵੰਡ ਮਗਰੋਂ ਭਾਰਤ ’ਚ ਘੱਟ ਗਿਣਤੀਆਂ ਦਾ ਅੰਕੜਾ 21 ਫੀਸਦ ’ਤੇ ਪਹੁੰਚ ਗਿਆ ਹੈ, ਜਦਕਿ ਪਾਕਿਸਤਾਨ ’ਚ ਇਹ 22 ਫੀਸਦ ਤੋਂ ਘੱਟ ਕੇ ਸਿਰਫ਼ 4.43 ਫੀਸਦ ਤੇ ਅਫ਼ਗਾਨਿਸਤਾਨ ’ਚ ਸਿਫ਼ਰ ’ਤੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਵੰਨ-ਸੁਵੰਨੇ ਫੁੱਲਾਂ ਦਾ ਸੁੰਦਰ ਗੁਲਦਸਤਾ ਹੈ ਤੇ ਇੱਥੇ ਸਾਰੇ ਫਿਰਕੇ ਮਿਲ-ਜੁਲ ਕੇ ਰਹਿੰਦੇ ਹਨ।


ਇਹ ਵੀ ਪੜ੍ਹੋ: Sangrur News: ਆਸਮਾਨ ਤੋਂ ਵਰ੍ਹਿਆ 'ਚਿੱਟਾ ਕਹਿਰ', ਵੇਖਦੇ ਹੀ ਵੇਖਦੇ ਫਸਲਾਂ ਹੋ ਗਈਆਂ ਤਬਾਹ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: 'ਆਪ' ਦੇ ਇੱਕ ਹੋਰ ਵਿਧਾਇਕ ਨੇ ਕਰਵਾਇਆ ਵਿਆਹ, ਕੁਫਰੀ 'ਚ ਕੀਤਾ ਵਿਆਹ ਸਮਾਗਮ