Punjab News : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅਪ੍ਰੈਲ ਵਿੱਚ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਦੀ ਰਿਹਾਈ 1 ਅਪ੍ਰੈਲ ਨੂੰ ਹੋ ਸਕਦੀ ਹੈ। ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਨੂੰ ਆਪਣੀ ਪੂਰੀ ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਲਾਭ ਮਿਲ ਸਕਦਾ ਹੈ। ਉਂਝ ਕਿਸੇ ਵੀ ਜੇਲ੍ਹ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ : ਨਾਭਾ ਜੇਲ੍ਹ ਬਰੇਕ ਮਾਮਲੇ 'ਚ 22 ਮੁਲਜ਼ਮ ਦੋਸ਼ੀ ਕਰਾਰ, 6 ਬਰੀ
ਨਵਜੋਤ ਕੌਰ ਸਿੱਧੂ ਨੇ ਵੀ ਇਹ ਦਾਅਵਾ ਕੀਤਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ 1 ਅਪ੍ਰੈਲ ਨੂੰ ਹੋ ਸਕਦੀ ਹੈ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਤੇ ਬਾਦਲਾਂ 'ਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦੀ ਸਾਜਿਸ਼ ਕਾਰਨ ਨਵਜੋਤ ਸਿੰਘ ਸਿੱਧੂ ਅੱਜ ਸਲਾਖਾਂ ਪਿੱਛੇ ਹੈ। ਨਵਜੋਤ ਕੌਰ ਸਿੱਧੂ ਆਪਣੇ ਕੈਂਸਰ ਸਟੇਜ 2 ਦੀ ਸਰਜਰੀ ਕਰਵਾਉਣ ਲਈ ਡੇਰਾਬਸੀ ਦੇ ਇੱਕ ਨਿੱਜੀ ਹਸਪਤਾਲ ਪਹੁੰਚੀ ਹੈ।
ਅੰਮ੍ਰਿਤਪਾਲ ਦੇ ਮੁੱਦੇ 'ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਅਸੀਂ ਸਰਕਾਰ ਦੇ ਨਾਲ ਹਾਂ, ਜੋ ਵੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਨਵਜੋਤ ਸਿੰਘ ਸਿੱਧੂ ਦਾ ਸਾਰਾ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ। ਵਿਜੀਲੈਂਸ ਰੀਡਰ 'ਤੇ ਕਾਂਗਰਸ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ 'ਤੇ ਨਵਜੋਤ ਕੌਰ ਸਿੱਧੂ ਬੋਲੀ ਕਿ ਜਿਨ੍ਹਾਂ ਨੇ ਜਿਹੋ ਜੇ ਕੰਮ ਕੀਤੇ ਹਨ ,, ਉਨ੍ਹਾਂ ਨੂੰ ਇਸ ਦਾ ਫਲ ਮਿਲਣਾ ਚਾਹੀਦਾ ਹੈ ਅਤੇ ਸਾਨੂੰ ਲੋਕਾਂ ਨੂੰ ਇੱਕ -ਇੱਕ ਪੈਸੇ ਦਾ ਹਿਸਾਬ ਦੇਣਾ ਚਾਹੀਦਾ ਹੈ।
ਨਵਜੋਤ ਕੌਰ ਸਿੱਧੂ ਨੇ ਇੱਕ ਪੈਨਡਰਾਈਵ ਦਾ ਜ਼ਿਕਰ ਵੀ ਕੀਤਾ ,ਜੋ ਉਹਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਦਿੱਤੀ ਗਈ ਸੀ, ਜਿਸ ਵਿੱਚ ਨਵਜੋਤ ਸਿੰਘ ਸਿੱਧੂ ਦੇ ਬੇਗੁਨਾਹ ਹੋਣ ਦਾ ਸਬੂਤ ਸੀ ਪਰ ਫਿਰ ਵੀ ਭਗਵੰਤ ਮਾਨ ਨੇ ਕੁਝ ਨਹੀਂ ਕੀਤਾ।
ਦੱਸ ਦਈਏ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਨਵਜੋਤ ਸਿੱਧੂ ਦੀ ਰਿਹਾਈ ਦੀ ਚਰਚਾ ਸੀ ਪਰ ਪੰਜਾਬ ਕੈਬਨਿਟ ਨੂੰ ਭੇਜੀ ਗਈ ਫਾਈਲ ਵਿੱਚ ਉਨ੍ਹਾਂ ਦਾ ਨਾਂ ਨਾ ਹੋਣ ਕਾਰਨ ਉਨ੍ਹਾਂ ਦੀ ਰਿਹਾਈ ਸੰਭਵ ਨਹੀਂ ਹੋ ਸਕੀ ਸੀ।