congress conflict: ਨਵਜੋਤ ਸਿੱਧੂ ਦੇ ਕਰੀਬੀ ਲਾਲੀ ਨੂੰ 6 ਸਾਲਾਂ ਲਈ ਕਾਂਗਰਸ ਚੋਂ ਕੱਢਿਆ ਬਾਹਰ
ਬੀਤੇ ਦਿਨ ਲਾਲੀ ਵਲੋਂ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਾਲੇ ਧਰਨੇ 'ਚ ਸ਼ਾਮਲ ਹੋਣ ਦੀ ਬਜਾਏ ਵੱਖਰੇ ਤੌਰ ’ਤੇ ਧਰਨਾ ਲਗਾਇਆ ਗਿਆ ਜਿਸ ਤੋਂ ਖ਼ਫ਼ਾ ਹੋਏ ਵੜਿੰਗ ਨੇ ਲਾਲੀ ਖਿਲਾਫ਼ ਕਾਰਵਾਈ ਕੀਤੀ ਹੈ। ਲਾਲੀ ਨੂੰ 6 ਸਾਲਾਂ ਲਈ ਬਰਖਾਸਤ ਕਰ ਦਿੱਤਾ ਹੈ।
ਪਟਿਆਲਾ: ਕਾਂਗਰਸ ਪਾਰਟੀ ਦਾ ਕਾਟੋ ਕਲੇਸ਼ ਮੁੱਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਪਟਿਆਲਾ ਵਿਖੇ ਨਵਜੋਤ ਸਿੱਧੂ ਦੇ ਨਜ਼ਦੀਕੀ ਕਾਂਗਰਸੀ ਆਗੂ ਲਾਲੀ ਨੂੰ 6 ਸਾਲ ਲਈ ਪਾਰਟੀ 'ਚੋਂ ਬਾਹਰ ਦਾ ਰਾਹ ਵਿਖਾਇਆ ਗਿਆ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਨਜ਼ਦੀਕੀ ਆਗੂ ਨਰਿੰਦਰ ਲਾਲੀ (Narinder Lally) ਨੂੰ ਬਰਖ਼ਾਸਤ ਕਰਨ ਦੀ ਸਿਫਾਰਿਸ਼ ਕੀਤੀ ਸੀ ਜਿਸ ਤੋਂ ਬਾਅਦ ਲਾਲੀ ਨੂੰ 6 ਸਾਲ ਲਈ ਪਾਰਟੀ 'ਚੋਂ ਕੱਢ ਦਿੱਤਾ ਗਿਆ ਹੈ।
ਬੀਤੇ ਦਿਨ ਲਾਲੀ ਵਲੋਂ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਾਲੇ ਧਰਨੇ 'ਚ ਸ਼ਾਮਲ ਹੋਣ ਦੀ ਬਜਾਏ ਵੱਖਰੇ ਤੌਰ ’ਤੇ ਧਰਨਾ ਲਗਾਇਆ ਗਿਆ ਜਿਸ ਤੋਂ ਖ਼ਫ਼ਾ ਹੋਏ ਵੜਿੰਗ ਨੇ ਲਾਲੀ ਖਿਲਾਫ਼ ਕਾਰਵਾਈ ਲਈ ਪ੍ਰਦੇਸ਼ ਇੰਚਾਰਜ ਹਰੀਸ਼ ਚੌਧਰੀ (Harish Choudhary) ਨੂੰ ਪੱਤਰ ਲਿਖਿਆ। ਦੱਸਣਾ ਬਣਦਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਪ੍ਰਧਾਨਗੀ ਕਾਰਜਕਾਲ ਦੌਰਾਨ ਕਾਂਗਰਸੀ ਆਗੂ ਨਰਿੰਦਰ ਪਾਲ ਲਾਲੀ ਨੂੰ ਪਟਿਆਲਾ ਸ਼ਹਿਰੀ ਪ੍ਰਧਾਨ ਦੇ ਆਹੁਦੇ ਨਾਲ ਨਵਾਜਿਆ ਸੀ। ਹੁਣ ਲਾਲੀ ਖ਼ਿਲਾਫ਼ ਪਾਰਟੀ ਪੱਧਰ ’ਤੇ ਕਾਰਵਾਈ ਹੋਣ ਤੋਂ ਬਾਅਦ ਸਿੱਧੂ ਧੜੇ 'ਚ ਵੀ ਹਲਚਲ ਹੁੰਦੀ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ : Ram Rahim: ਆਦਮਪੁਰ ਚੋਣਾਂ ਨਾਲ ਜੁੜ ਰਹੀ ਹੈ ਰਾਮ ਰਹੀਮ ਦੀ ਰਿਹਾਈ, ਜੇਲ੍ਹ ਮੰਤਰੀ ਨੇ ਕਿਹਾ, ਪੇਰੋਲ ਲੈਣੀ ਰਾਮ ਰਹੀਮ ਦਾ ਅਧਿਕਾਰ
ਜ਼ਿਕਰ ਕਰ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਦੀ ਮੰਗ ਲੈ ਕੇ ਕਾਂਗਰਸ ਨੇ ਸੋਮਵਾਰ ਨੂੰ ਸੂਬੇ ਭਰ ਵਿਚ ਧਰਨੇ ਦਿੱਤੇ ਸਨ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਵਿਖੇ ਧਰਨਾ ਦਿੱਤਾ ਸੀ। ਇਸ ਧਰਨੇ ਦੇ ਬਰਾਬਰ ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਪਾਲ ਲਾਲੀ ਨੇ ਵੱਖਰਾ ਧਰਨਾ ਦਿੱਤਾ। ਇਸ ਗੱਲ ਤੋਂ ਬਾਅਦ ਰਾਜਾ ਵੜਿੰਗ ਵੱਲੋਂ ਇਸ ਨੂੰ ਲੈ ਕੇ ਨਰਾਜ਼ਗੀ ਜ਼ਾਹਰ ਕੀਤੀ ਗਈ ਸੀ ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।