ਪਟਿਆਲਾ: ਰਾਸ਼ਟਰਵਾਦੀ ਕਾਂਗਰਸ ਪਾਰਟੀ ਪੰਜਾਬ ਦੇ ਪ੍ਰਧਾਨ ਮਰਹੂਮ ਸਵਰਨ ਸਿੰਘ ਦੇ ਸਵਰਗ ਸੁਧਾਰ ਜਾਣ ਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼ਰਦ ਪਵਾਰ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਾਰਟੀ ਦੇ ਰਾਸ਼ਟਰੀ ਯੁਵਾ ਪ੍ਰਧਾਨ ਧੀਰਜ ਕੁਮਾਰ ਨੇ ਸਵਰਨ ਸਿੰਘ ਦੇ ਪਟਿਆਲਾ ਗ੍ਰਹਿ ਵਿਖੇ ਆਏ ਸਨ।
ਪਰਿਵਾਰ ਨਾਲ ਮੁਲਾਕਾਤ ਦੌਰਾਨ ਧੀਰਜ ਕੁਮਾਰ ਨੇ ਪਾਰਟੀ ਵਲੋਂ ਪਰਿਵਾਰ ਨਾਲ ਹਮੇਸ਼ਾਂ ਖੜ੍ਹੇ ਰਹਿਣ ਦੀ ਗੱਲ ਕਹੀ। ਉਨ੍ਹਾਂ ਸਵਰਨ ਸਿੰਘ ਵਲੋਂ ਰਾਸ਼ਟਰਵਾਦੀ ਕਾਂਗਰਸ ਪਾਰਟੀ ਲਈ ਰਾਸ਼ਟਰੀ ਅਤੇ ਸੂਬਾਈ ਪੱਧਰ ਤੇ ਕੀਤੇ ਕੰਮਾਂ ਨੂੰ ਯਾਦ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਧੀਰਜ ਕੁਮਾਰ ਨੇ ਪ੍ਰੈਸ ਨੂੰ ਦੱਸਿਆ ਕਿ ਪਾਰਟੀ ਨੇ ਗੁਰਿੰਦਰ ਰੂਪਰਾਏ ਨੂੰ ਪਾਰਟੀ ਦਾ ਸੂਬਾ ਸੰਝੋਜਕ ਬਣਾ ਦਿੱਤਾ ਹੈ। ਗੁਰਿੰਦਰ ਸਿੰਘ ਰੂਪਰਾਏ ਨਾਲ ਪਾਰਟੀ ਹਰ ਪੱਧਰ 'ਤੇ ਖੜੀ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਪਾਰਟੀ ਦੇ ਸੰਝੌਜਕ ਗੁਰਿੰਦਰ ਸਿੰਘ ਪੰਜਾਬ ਵਿੱਚ ਪਾਰਟੀ ਦਾ ਨਾਮ ਰੌਸ਼ਨ ਕਰਨਗੇ।
ਇਹ ਵੀ ਪੜ੍ਹੋ: ਪਟਿਆਲਾ 'ਚ ਡੇਂਗੂ ਦਾ ਕਹਿਰ
ਪਟਿਆਲਾ ਵਿੱਚ ਡੇਂਗੂ ਕਹਿਰ ਮਚਾ ਰਿਹਾ ਹੈ। ਲਗਾਤਾਰ ਵਧਦੇ ਕੇਸਾਂ ਨੂੰ ਵੇਖਦਿਆਂ ਪ੍ਰਸਾਸ਼ਨ ਹਰਕਤ ਵਿੱਚ ਆ ਗਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੱਛਰਾਂ ’ਚ ਵਾਧੇ ਕਾਰਨ ਡੇਂਗੂ ਤੇ ਚਿਕਗੁਨੀਆ ਬੁਖ਼ਾਰ ਦੇ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਇਸ ਦੀ ਰੋਕਥਾਮ ਲਈ ਮੁਹਿੰਮ ਨੂੰ ਤੇਜ਼ ਕਰਨ ਦੇ ਹੁਕਮ ਦਿੱਤੇ ਹਨ।
ਡੀਸੀ ਨੇ ਪਟਿਆਲਾ ਸ਼ਹਿਰ ਦੇ ਕਈ ਖੇਤਰਾਂ ਨੂੰ ਹੌਟ-ਸਪੌਟ ਵਜੋਂ ਪਛਾਣਦੇ ਹੋਏ ਇਨ੍ਹਾਂ ਖੇਤਰਾਂ, ਵਿੱਚ ਫੌਗਿੰਗ ਦੇ ਨਾਲ-ਨਾਲ ਲੋਕਾਂ ਨੂੰ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ ਗਿਆ ਹੈ। ਡੀਸੀ ਨੇ ਦੱਸਿਆ ਕਿ ਮਾਡਲ ਟਾਊਨ, ਪਰਤਾਪ ਨਗਰ, ਨਿਊ ਅਫ਼ਸਰ ਕਲੋਨੀ, ਬਾਜਵਾ ਕਲੋਨੀ, ਬਿਸ਼ਨ ਨਗਰ, ਵਿਰਕ ਕਲੋਨੀ, ਗੁਰੂ ਨਾਨਕ ਨਗਰ, ਡੀ.ਐਮ.ਡਬਲਿਯੂ, ਭਾਰਤ ਨਗਰ ਤੇ ਲਾਹੌਰੀ ਗੇਟ ਇਲਾਕੇ ਹੌਟ-ਸਪੌਟ ਹਨ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।