(Source: ECI/ABP News/ABP Majha)
Patiala News: ਵੱਧ ਫੀਸਾਂ ਵਸੂਲਣ ਵਾਲੇ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ! ਦੋ ਸਕੂਲਾਂ ਨੂੰ ਠੋਕਿਆ 3 ਲੱਖ ਰੁਪਏ ਜੁਰਮਾਨਾ
ਵਿੱਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਤੋਂ ਵੱਧ ਫੀਸ ਵਸੂਲਣ ਦਾ ਨੋਟਿਸ ਲੈਂਦਿਆਂ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਨੇ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਤਿੰਨ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
Patiala News: ਵਿੱਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਤੋਂ ਵੱਧ ਫੀਸ ਵਸੂਲਣ ਦਾ ਨੋਟਿਸ ਲੈਂਦਿਆਂ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਨੇ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਤਿੰਨ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਹ ਜੁਰਮਾਨਾ ‘ਦਾ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ’ ਦੀ ਉਲੰਘਣਾ ਕਰਨ ’ਤੇ ਲਾਇਆ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਨੂੰ ਵਾਧੂ ਵਸੂਲੀ ਗਈ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ।
ਫੀਸ ਰੈਗੂਲੇਟਰੀ ਬਾਡੀ ਦੇ ਮੈਂਬਰ ਸਕੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਵੱਧ ਫੀਸਾਂ ਵਸੂਲਣ ਵਾਲੇ ਇਨ੍ਹਾਂ ਸਕੂਲਾਂ ਵਿਚ ਅਰਬਨ ਅਸਟੇਟ ਸਥਿਤ ‘ਰਿਆਨ ਇੰਟਰਨੈਸ਼ਨਲ ਸਕੂਲ’ ਤੇ ‘ਕੇ.ਐਸ.ਬੀ. ਵਰਲਡ ਸਕੂਲ ਬੁਰੜ’ ਸ਼ਾਮਲ ਹਨ, ਜਿਨ੍ਹਾਂ ਨੂੰ ਕ੍ਰਮਵਾਰ ਦੋ ਲੱਖ ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਖਿਲਾਫ਼ ਸ਼ਿਕਾਇਤਾਂ ਮਿਲੀਆਂ ਸਨ। ਅਚਨਚੇਤ ਨਿਰੀਖਣ ਦੌਰਾਨ ਇਨ੍ਹਾਂ ਸਕੂਲਾਂ ਵਿੱਚ ਖਾਮੀਆਂ ਪਾਈਆਂ ਗਈਆਂ, ਜਿਸ ਤਹਿਤ ਇਨ੍ਹਾਂ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਢੁਕਵਾਂ ਜਵਾਬ ਨਾ ਦੇਣ ਕਾਰਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਇਹ ਵੀ ਪੜ੍ਹੋ : Mann Ki Baat : PM ਮੋਦੀ ਅੱਜ ਕ੍ਰਿਸਮਸ ਦੇ ਮੌਕੇ 'ਤੇ ਦੇਸ਼ਵਾਸੀਆਂ ਨਾਲ ਕਰਨਗੇ ਮਨ ਕੀ ਬਾਤ , ਇਸ ਸਾਲ ਦਾ ਆਖਰੀ ਐਪੀਸੋਡ
ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਦੋਨਾਂ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ ਹਫ਼ਤੇ ’ਚ ਉਕਤ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਅਜਿਹਾ ਨਾ ਕਰਨ ’ਤੇ ਫੀਸ ਐਕਟ 2016 ਦੇ ਸੈਕਸ਼ਨ 14 ਤਹਿਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।