Patiala News: ਵਿੱਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਤੋਂ ਵੱਧ ਫੀਸ ਵਸੂਲਣ ਦਾ ਨੋਟਿਸ ਲੈਂਦਿਆਂ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਨੇ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਤਿੰਨ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਹ ਜੁਰਮਾਨਾ ‘ਦਾ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ’ ਦੀ ਉਲੰਘਣਾ ਕਰਨ ’ਤੇ ਲਾਇਆ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਨੂੰ ਵਾਧੂ ਵਸੂਲੀ ਗਈ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ।



ਫੀਸ ਰੈਗੂਲੇਟਰੀ ਬਾਡੀ ਦੇ ਮੈਂਬਰ ਸਕੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਵੱਧ ਫੀਸਾਂ ਵਸੂਲਣ ਵਾਲੇ ਇਨ੍ਹਾਂ ਸਕੂਲਾਂ ਵਿਚ ਅਰਬਨ ਅਸਟੇਟ ਸਥਿਤ ‘ਰਿਆਨ ਇੰਟਰਨੈਸ਼ਨਲ ਸਕੂਲ’ ਤੇ ‘ਕੇ.ਐਸ.ਬੀ. ਵਰਲਡ ਸਕੂਲ ਬੁਰੜ’ ਸ਼ਾਮਲ ਹਨ, ਜਿਨ੍ਹਾਂ ਨੂੰ ਕ੍ਰਮਵਾਰ ਦੋ ਲੱਖ ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। 


 ਇਹ ਵੀ ਪੜ੍ਹੋ :  ਭਗਵੰਤ ਮਾਨ ਸਰਕਾਰ ਨੇ 300 ਕਰੋੜ ਦਾ ਕੀਤਾ ਇਸ਼ਤਿਹਾਰ ਘੁਟਾਲਾ, ਜਾਂਚ ਕਰਵਾ ਕੇ ਪੈਸੇ ਪਾਰਟੀ ਤੋਂ ਵਸੂਲੇ ਜਾਣ: ਸੁਖਬੀਰ ਬਾਦਲ



ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਖਿਲਾਫ਼ ਸ਼ਿਕਾਇਤਾਂ ਮਿਲੀਆਂ ਸਨ। ਅਚਨਚੇਤ ਨਿਰੀਖਣ ਦੌਰਾਨ ਇਨ੍ਹਾਂ ਸਕੂਲਾਂ ਵਿੱਚ ਖਾਮੀਆਂ ਪਾਈਆਂ ਗਈਆਂ, ਜਿਸ ਤਹਿਤ ਇਨ੍ਹਾਂ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਢੁਕਵਾਂ ਜਵਾਬ ਨਾ ਦੇਣ ਕਾਰਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। 


 


 ਇਹ ਵੀ ਪੜ੍ਹੋ :  Mann Ki Baat : PM ਮੋਦੀ ਅੱਜ ਕ੍ਰਿਸਮਸ ਦੇ ਮੌਕੇ 'ਤੇ ਦੇਸ਼ਵਾਸੀਆਂ ਨਾਲ ਕਰਨਗੇ ਮਨ ਕੀ ਬਾਤ , ਇਸ ਸਾਲ ਦਾ ਆਖਰੀ ਐਪੀਸੋਡ


ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਦੋਨਾਂ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ ਹਫ਼ਤੇ ’ਚ ਉਕਤ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਅਜਿਹਾ ਨਾ ਕਰਨ ’ਤੇ ਫੀਸ ਐਕਟ 2016 ਦੇ ਸੈਕਸ਼ਨ 14 ਤਹਿਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।