Patiala News: ਜ਼ਿਲ੍ਹਾ ਪਟਿਆਲਾ ਦੇ ਕਿਸੇ ਵੀ ਨਾਗਰਿਕ ਵੱਲੋਂ ਰੱਖੇ ਜਾਣ ਵਾਲੇ ਨੌਕਰਾਂ ਤੇ ਕਿਰਾਏਦਾਰਾਂ ਸਮੇਤ ਪੀਜੀ ਸਬੰਧੀ ਇਲਾਕੇ ਨਾਲ ਸਬੰਧਤ ਥਾਣਿਆਂ ’ਚ ਜਾਣਕਾਰੀ ਦੇਣੀ ਯਕੀਨੀ ਬਣਾਓਣ ਦੀ ਤਾਕੀਦ ਕੀਤੀ ਗਈ ਹੈ। ਪਟਿਆਲਾ ਦੇ ਏਡੀਸੀ-ਕਮ-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।
ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ, ਪਟਿਆਲਾ ਦੇ ਏਡੀਸੀ-ਕਮ-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਵੱਲੋਂ ਜਾਰੀ ਕੀਤੇ ਗਏ ਹੁਕਮ ਦੌਰਾਨ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੀ ਹੱਦ ਅੰਦਰ ਰਹਿਣ ਵਾਲ਼ਾ ਕੋਈ ਵੀ ਨਾਗਰਿਕ ਜਦੋਂ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਸ ਦਾ ਪੂਰਾ ਵੇਰਵਾ ਨੇੜੇ ਦੇ ਥਾਣੇ ਜਾਂ ਚੌਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।
ਆਪਣੇ ਹੁਕਮ ਵਿੱਚ ਏਡੀਸੀ-ਕਮ-ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਮਕਾਨ ਮਾਲਕ ਆਪਣੇ ਘਰਾਂ ’ਚ ਰਹਿਣ ਵਾਲੇ ਬਾਹਰੀ ਵਿਅਕਤੀਆਂ ਬਾਰੇ ਪੁਲੀਸ ਨੂੰ ਸੂਚਨਾ ਦੇਣੀ ਯਕੀਨੀ ਬਣਾਉਣ ਤਾਂ ਜੋ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾ ਸਕੇ। ਅਜਿਹਾ ਨਾ ਕਰਨ ਦੀ ਸੂਰਤ ’ਚ ਮਕਾਨ ਮਾਲਕਾਂ ਖਿਲਾਫ਼ ਵੀ ਕਾਰਵਾਈ ਹੋ ਸਕਦੀ ਹੈ।
ਸਾਬਕਾ ਫ਼ੌਜੀ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੀਤਾ ਵੱਡਾ ਕਾਰਾ
ਸਾਬਕਾ ਫ਼ੌਜੀ ਵੱਲੋਂ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਈ ਲੋਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਾਬਕਾ ਫ਼ੌਜੀ ਨੇ ਪੰਜ ਸਾਬਕਾ ਫ਼ੌਜੀਆਂ ਸਣੇ ਕੁੱਲ ਸੱਤ ਜਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਉਸ ਉੱਪਰ ਕਰੀਬ 21 ਲੱਖ ਰੁਪਏ ਦੀ ਠੱਗੀ ਮਾਰਨ ਦਾ ਇਲਜ਼ਾਮ ਹੈ। ਪੁਲਿਸ ਨੇ ਪਟਿਆਲਾ ਤੋਂ ਬਾਹਰਲੇ ਜ਼ਿਲ੍ਹੇ ਨਾਲ ਸਬੰਧਤ ਬਲਦੇਵ ਸਿੰਘ ਨਾਮੀਂ ਇਸ ਸਾਬਕਾ ਫ਼ੌਜੀ ਖਿਲਾਫ਼ ਧਾਰਾ 406 ਤੇ 420 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।