ਪੜਚੋਲ ਕਰੋ

Patiala News: ਹੁਣ ਕੈਦੀ ਪਾਇਆ ਕਰਨਗੇ ਗੱਡੀਆਂ ਵਿੱਚ ਤੇਲ, ਕੇਂਦਰੀ ਜੇਲ੍ਹ ਦੇ ਬਾਹਰ ਬਣਿਆ ਪੈਟਰੋਲ ਪੰਪ

ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਵਿਖੇ 4 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਅਤੇ ਅੱਜ ਪੰਜਵਾਂ ਪੈਟਰੋਲ ਪੰਪ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਲੱਗਣ ਨਾਲ ਜੇਲ੍ਹ ਵਿਭਾਗ ਦੇ ਰੈਵੀਨਿਊ ਵਿੱਚ ਵਾਧਾ ਹੋਵੇਗਾ

Patiala News: ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਆਈ.ਓ.ਸੀ. ਦੇ ਸੀ.ਜੇ.ਐਮ. ਪਿਊਸ਼ ਮਿੱਤਲ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਕੈਦੀਆਂ ਦੇ ਕੰਮ ਕਰਨ ਲਈ ਨਵੀਂ ਮਸ਼ੀਨਰੀ ਲਗਾਉਣ ਦਾ ਕੰਮ ਜਾਰੀ ਹੈ, ਉਥੇ ਹੀ ਸੂਬੇ ਅੰਦਰ ਜੇਲ੍ਹਾਂ ਦੇ ਬਾਹਰ 12 ਪੈਟਰੋਲ ਪੰਪ ਵੀ ਲਗਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਵਿਖੇ 4 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਅਤੇ ਅੱਜ ਪੰਜਵਾਂ ਪੈਟਰੋਲ ਪੰਪ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਲੱਗਣ ਨਾਲ ਜੇਲ੍ਹ ਵਿਭਾਗ ਦੇ ਰੈਵੀਨਿਊ ਵਿੱਚ ਵਾਧਾ ਹੋਵੇਗਾ ਅਤੇ ਇਹ ਪੈਸੇ ਜੇਲ੍ਹ ਵਿਭਾਗ ਦੇ ਸੁਧਾਰ ਲਈ ਹੀ ਖਰਚੇ ਜਾਣਗੇ।  

ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਆਈ.ਓ.ਸੀ. ਵੱਲੋਂ ਚਲਾਏ ਜਾਣ ਵਾਲੇ ਇਸ ਪੈਟਰੋਲ ਪੰਪ (ਉਜਾਲਾ ਫਿਊਲਜ਼) ਨੂੰ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵੀ ਸੰਚਾਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਿਸੇ ਨਾ ਕਿਸੇ ਕਾਰਨ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਰਹਿ ਕੇ ਆਪਣੇ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਹੁਣ ਜੇਲ੍ਹ ਵਿਭਾਗ ਦੇ ਉਪਰਾਲੇ ਸਦਕਾ ਜੇਲ੍ਹ ਤੋਂ ਬਾਹਰ ਵੀ ਡਿਊਟੀ ਨਿਭਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਕੈਦੀ ਆਪਣੇ ਆਪ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਰੱਖ ਸਕਣਗੇ ਅਤੇ ਨਾਲ ਹੀ ਉਨ੍ਹਾਂ ਨੂੰ ਆਮਦਨ ਵੀ ਹੋਵੇਗੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਲ੍ਹਾਂ ਵਿੱਚ ਕੈਦੀਆਂ ਦੇ ਸਿਹਤ 'ਚ ਸੁਧਾਰ ਲਈ ਵੀ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਕੇਂਦਰੀ ਜੇਲ੍ਹ ਵਿਖੇ ਕੈਦੀਆਂ ਦੀ ਸਿਹਤ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਸੀ.ਐਮ ਦੀ ਯੋਗਸ਼ਾਲਾ ਵੀ ਚਲਾਈ ਜਾ ਰਹੀ ਹੈ।

ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬਣੇ ਉਜਾਲਾ ਫਿਊਲ ਵਿੱਚ ਤੇਲ ਪਾਉਣ ਲਈ ਅਤਿ ਆਧੁਨਿਕ ਮਸ਼ੀਨਰੀ ਲਗਾਈ ਗਈ ਹੈ ਅਤੇ ਪੈਟਰੋਲ ਪੰਪ ਨਾਲ ਕੈਫੇ, ਬੈਕਰੀ ਅਤੇ ਰੀਟੇਲ ਆਊਟਲੈਟ ਵੀ ਬਣਾਇਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Bathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget