Patiala News: ਪਰਾਲੀ ਸਾੜਨ ਦੀ ਰੋਕਥਾਮ ਯਕੀਨੀ ਬਣਾਉਣ ਲਈ ‘ਮੈਗਾ ਜਾਗਰੂਕਤਾ ਮੁਹਿੰਮ’ ਚਲਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਐਨਐਸਐਸ ਵਾਲੰਟੀਅਰਾਂ ਦੀ ਮਦਦ ਨਾਲ ਬੁੱਧਵਾਰ ਨੂੰ ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਦੇ ਸਹਿਯੋਗ ਨਾਲ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਜੋਤ ਕੌਰ ਨੇ ਵਾਲੰਟੀਅਰਾਂ ਨੂੰ ਪਿੰਡਾਂ ਵਿੱਚ ਜਾ ਕੇ ਪਰਾਲੀ ਨਾ ਸਾੜਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਸਮੇਤ ਇਸ ਸਬੰਧੀ ਹੋਰ ਉਪਾਅ ਵਰਤਣ ਲਈ ਪ੍ਰੇਰਿਤ ਕਰਨ ’ਤੇ ਵੀ ਜ਼ੋਰ ਦਿੱਤਾ। 


ਇਸ ਮੌਕੇ ਪਰਾਲ਼ੀ ਤੇ ਪਾਣੀ ਦੀ ਸਮੱਸਿਆ ਦੇ ਸਥਾਈ ਹੱਲ ਲਈ ਫਸਲੀ ਵਿਭਿੰਨਤਾ ਨੂੰ ਜਰੂਰੀ ਪਹਿਲੂ ਗਰਦਾਨਦਿਆਂ, ਵਾਈਸ ਚਾਂਸਲਰ ਪ੍ਰੋ.ਅਰਵਿੰਦ ਨੇ ਕਿਸਾਨਾ ਨੂੰ ਫਸਲੀ ਵਿਭਿੰਨਤਾ ਪ੍ਰਤੀ ਉਤਸ਼ਾਹਿਤ ਕਰਨ ਲਈ ਰਵਾਇਤੀ ਜਿਣਸਾਂ, ਫਸਲਾਂ ’ਤੇ ਵੀ ਐਮਐਸਪੀ ਦੇਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।


ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ਪਾਲ ਵਿੱਗ ਨੇ ਪਰਾਲੀ ਨੂੰ ਸਾੜਨ ਦੀ ਬਜਾਏ, ਇਸ ਨੂੰ ਖੇਤਾਂ ਵਿਚ ਹੀ ਗਾਲ਼ਣ ਵਾਲ਼ੇ ਢੰਗ ਤਰੀਕੇ ਅਪਣਾਉਣ ’ਤੇ ਜ਼ੋਰ ਦਿੱਤਾ। ਜ਼ਿਲ੍ਹੇ ਮੁੱਖ ਖੇਤੀਬਾੜੀ ਅਫਸਰ ਹਰਿੰਦਰ ਸਿੰਘ ਤੇ ਐਨਐਸਐਸ ਅਫ਼ਸਰ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀ ਕਮਲਜੀਤ ਸਿੰਘ ਸਿੱਧੂ ਨੇ ਵੀ ਇਸ ਮੌਕੇ ਸੰਬੋਧਨ ਕੀਤਾ।




ਐਨਐਸਐਸ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ,ਬੋਰਡ ਦੇ ਸਾਬਕਾ ਡਿਪਟੀ ਡਾਇਰੈਕਟਰ ਚਰਨਜੀਤ ਸਿੰਘ, ਐਜੂਕੇਸ਼ਨ ਵਿਭਾਗ ਦੇ, ਡਾ. ਕੁਲਦੀਪ ਸਿੰਘ ਸ਼ਾਮਲ ਹੋਏ। ਸਮਾਪਤੀ ’ਤੇ ਵਾਈਸ ਚਾਂਸਲਰ ਵੱਲੋਂ ਹਰੀ ਝੰਡੀ ਦੇ ਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਅਤੇ ਯੂਨੀਵਰਸਿਟੀ ਦੇ ਸਾਰੇ ਕਾਲਜਾਂ ਵੱਲੋਂ ਇਕੋ ਸਮੇਂ ’ਤੇ ਕਾਲਜਾਂ ਦੇ ਨਾਲ ਲੱਗਦੇ ਪਿੰਡਾਂ ਵਿਚ ਰੈਲੀ ਵੀ ਕੱਢੀ ਗਈ।


ਇਹ ਵੀ ਪੜ੍ਹੋ: ਸਾਲ 2021 'ਚ ਸ਼ੁਰੂ ਹੋਏ ਬਾਇਓ ਪਲਾਂਟ ਦਾ ਉਦਘਾਟਨ ਕਰਕੇ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ: ਢੀਂਡਸਾ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।