ਪੜਚੋਲ ਕਰੋ

Punjab News: ਪੰਜਾਬ ਵਾਸੀਆਂ ਵਿਚਾਲੇ ਮੱਚਿਆ ਹਾਹਾਕਾਰ, ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ ਤੇ ਲੱਗੀ ਰੋਕ; ਜਾਰੀ ਹੋਏ ਸਖ਼ਤ ਹੁਕਮ...

Patiala News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਹਰ ਕਿਸੇ ਦੀ ਚਿੰਤਾ ਵਧਾ ਦਿੱਤੀ ਹੈ। ਦੱਸ ਦੇਈਏ ਕਿ ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ. ਡੀ. ਏ.) ਦੇ ਮੁੱਖ ਪ੍ਰਸ਼ਾਸਕ ਅਪਰਨਾ ਐੱਮ. ਬੀ. ਮੁਤਾਬਕ...

Patiala News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਹਰ ਕਿਸੇ ਦੀ ਚਿੰਤਾ ਵਧਾ ਦਿੱਤੀ ਹੈ। ਦੱਸ ਦੇਈਏ ਕਿ ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ. ਡੀ. ਏ.) ਦੇ ਮੁੱਖ ਪ੍ਰਸ਼ਾਸਕ ਅਪਰਨਾ ਐੱਮ. ਬੀ. ਮੁਤਾਬਕ ਪੀ. ਡੀ. ਏ. ਵੱਲੋਂ ਜ਼ਿਲ੍ਹਾ ਪਟਿਆਲਾ ਅੰਦਰ ਬਿਨਾਂ ਪ੍ਰਵਾਨਗੀ ਦੇ ਹੋਂਦ ’ਚ ਆਈਆਂ ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਪਾਪਰਾ ਐਕਟ, 1995 ਦੀਆਂ ਧਾਰਾਵਾਂ ਤਹਿਤ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਪ੍ਰਸ਼ਾਸਕ ਨੇ ਦੱਸਿਆ ਕਿ ਇਸ ਸਬੰਧੀ ਕਈ ਅਣ-ਅਧਿਕਾਰਤ ਕਾਲੋਨੀਆਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ ਹੈ ਅਤੇ ਸਬੰਧਤ ਸਬ-ਰਜਿਸਟਰਾਰਾਂ ਨੂੰ ਇਨ੍ਹਾਂ 100 ਤੋਂ ਜ਼ਿਆਦਾ ਅਣ-ਅਧਿਕਾਰਤ ਕਾਲੋਨੀਆਂ ’ਚ ਪਲਾਟਾਂ ਦੀਆਂ ਰਜਿਸਟਰੀਆਂ ਦਰਜ ਨਾ ਕਰਨ ਸਬੰਧੀ ਵੀ ਲਿਖਿਆ ਗਿਆ ਹੈ।

ਅਣ-ਅਧਿਕਾਰਤ ਕਾਲੋਨੀਆਂ ਵਿੱਚ ਪੈਂਦੇ ਪਲਾਟਾਂ ਦੀ ਖਰੀਦੋ-ਫਰੋਖਤ ਬੰਦ

ਇਸਦੇ ਨਾਲ ਹੀ ਅਪਰਨਾ ਐੱਮ. ਬੀ. ਨੇ ਅੱਗੇ ਦੱਸਿਆ ਕਿ ਕਾਲੋਨੀਕਾਰਾਂ, ਪ੍ਰੋਮੋਟਰਾਂ ਵੱਲੋਂ ਇਨਾਂ ਅਣ-ਅਧਿਕਾਰਤ ਕਾਲੋਨੀਆਂ ’ਚ ਬੁਨਿਆਦੀ ਸਹੂਲਤਾਂ ਜਿਵੇਂ ਕਿ ਪਾਣੀ, ਸੀਵਰੇਜ, ਬਿਜਲੀ ਦੀ ਸਹੂਲਤਾਂ ਪ੍ਰਦਾਨ ਨਹੀਂ ਕੀਤੀ ਜਾਂਦੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਿਹਨਤ ਦੀ ਕਮਾਈ ਇਨਾਂ ਅਣ-ਅਧਿਕਾਰਤ ਕਾਲੋਨੀਆਂ ’ਚ ਨਾ ਲਾਉਣ ਅਤੇ ਇਨਾਂ ਅਣ-ਅਧਿਕਾਰਤ ਕਾਲੋਨੀਆਂ ਵਿਚ ਪੈਂਦੇ ਪਲਾਟਾਂ ਦੀ ਕੋਈ ਖਰੀਦੋ-ਫਰੋਖਤ ਨਾ ਕਰਨ।

ਇਨ੍ਹਾਂ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

ਪੀ. ਡੀ. ਏ. ਦੇ ਮੁੱਖ ਪ੍ਰਸ਼ਾਸਕ ਨੇ ਲੋਕਾਂ ਨੂੰ ਸੂਚਿਤ ਕੀਤਾ ਕਿ ਇਨ੍ਹਾਂ ਅਣ-ਅਧਿਕਾਰਤ ਕਾਲੋਨੀਆਂ ’ਚ ਪੈਂਦੇ ਪਲਾਟਾਂ ਨੂੰ ਪੀ. ਡੀ. ਏ. ਦਫਤਰ ਵੱਲੋਂ ਐੱਨ. ਓ. ਸੀ. ਜਾਰੀ ਨਹੀਂ ਕੀਤੇ ਜਾਂਦੇ। ਇਨ੍ਹਾਂ ਅਣ-ਅਧਿਕਾਰਤ ਕਾਲੋਨੀਆਂ ਦੀ ਸਾਰੀ ਸੂਚੀ ਪੀ. ਡੀ. ਏ. ਪਟਿਆਲਾ ਦਫਤਰ ਦੀ ਵੈੱਬਸਾਈਟ ’ਤੇ ਵੀ ਵੇਖੀ ਜਾ ਸਕਦੀ ਹੈ। ਉਨ੍ਹਾਂ ਅਜਿਹੇ ਕਾਲੋਨੀਕਾਰਾਂ ਅਤੇ ਪ੍ਰੋਮੋਟਰਾਂ ਨੂੰ ਵੀ ਸੁਚੇਤ ਕੀਤਾ ਹੈ ਕਿ ਉਹ ਕਿਸੇ ਤਰ੍ਹਾਂ ਦੀ ਕਾਲੋਨੀ ਡਿਵੈਲਪ ਕਰਨ ਤੋਂ ਪਹਿਲਾਂ ਪੁੱਡਾ ਦੇ ਨਿਯਮਾਂ ਅਨੁਸਾਰ ਸਮਰੱਥ ਅਧਿਕਾਰੀ ਤੋਂ ਲਾਇਸੈਂਸ ਪ੍ਰਾਪਤ ਕਰਨ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਅਣ-ਅਧਿਕਾਰਤ ਕਾਲੋਨੀ ਨੂੰ ਢਾਹ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget