Patiala News: ਪਟਿਆਲਾ ਤੋਂ ਦਰਦਨਾਕ ਖਬਰ! ਤੇਜ਼ ਰਫਤਾਰ ਗੱਡੀ ਹਾਦਸੇ ਦਾ ਸ਼ਿਕਾਰ, ਦੋ ਡਾਕਟਰਾਂ ਦੀ ਮੌਤ
ਪਟਿਆਲਾ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਇੱਥੇ ਤੇਜ਼ ਰਫਤਾਰ ਗੱਡੀ ਦਾ ਐਕਸੀਡੈਂਟ ਹੋਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਨੌਜਵਾਨ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਜੂਨੀਅਰ ਡਾਕਟਰ ਸਨ।
Patiala News: ਪਟਿਆਲਾ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਇੱਥੇ ਤੇਜ਼ ਰਫਤਾਰ ਗੱਡੀ ਦਾ ਐਕਸੀਡੈਂਟ ਹੋਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਨੌਜਵਾਨ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਜੂਨੀਅਰ ਡਾਕਟਰ ਸਨ। ਮੁੱਢਲੀ ਜਾਣਕਾਰੀ ਮੁਤਾਬਕ ਤੇਜ਼ ਰਫ਼ਤਾਰ ਗੱਡੀ ਚਲਾਉਣ ਕਰਕੇ ਹਾਸਦਾ ਹੋਇਆ ਹੈ। ਇਸ ਹਾਦਸੇ ਵਿੱਚ ਅਰਸ਼ਦੀਪ ਤੇ ਆਯੂਸ਼ ਨਾਮ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਤੀਜਾ ਪਾਰਥ ਨਾਮੀ ਨੌਜਵਾਨ ਸੁਰੱਖਿਅਤ ਹੈ।
ਹਾਸਲ ਜਾਣਕਾਰੀ ਮੁਤਾਬਕ ਪਟਿਆਲਾ 'ਚ ਤਿੰਨ ਜੂਨੀਅਰ ਡਾਕਟਰਾਂ ਦੀ ਕਾਰ ਸੜਕ 'ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਕਾਰਨ ਦੋ ਜੂਨੀਅਰ ਡਾਕਟਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਰਨ ਵਾਲੇ ਡਾਕਟਰਾਂ ਦੇ ਨਾਮ ਅਰਸ਼ਦੀਪ ਤੇ ਆਯੂਸ਼ ਦੱਸੇ ਜਾ ਰਹੇ ਹਨ।
ਇਹ ਘਟਨਾ ਰਾਤ 1 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ। ਸੂਤਰਾਂ ਅਨੁਸਾਰ ਇਹ ਲੜਕੇ ਲਾਇਬ੍ਰੇਰੀ ਵਿੱਚ ਪੜ੍ਹਦੇ ਸਨ। ਇਸ ਦੌਰਾਨ ਉਹ ਕਿਸੇ ਕੰਮ ਲਈ ਕਾਰ ਉੱਫਰ ਬਾਹਰ ਨਿਕਲੇ ਤੇ ਵਾਪਸ ਆਉਂਦੇ ਸਮੇਂ ਪਟਿਆਲਾ ਕੈਂਟ ਕੰਟੀਨ ਨੇੜੇ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਦੋਵਾਂ ਡਾਕਟਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੈ, ਜਿਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ