ਹਾਊਸ ਅਰੈਸਟ ਦੌਰਾਨ ਪਠਾਨਮਾਜਰਾ ਦੀ ਪਤਨੀ ਦੀ ਸਿਹਤ ਵਿਗੜੀ, ਹਸਪਤਾਲ 'ਚ ਭਰਤੀ
ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਸਿਮਰਨਜੀਤ ਪਠਾਨਮਾਜਰਾ, ਜੋ ਪਿਛਲੇ ਕਈ ਦਿਨਾਂ ਤੋਂ ਸਰਕਾਰੀ ਕੋਠੀ ਵਿੱਚ ਹਾਊਸ ਅਰੈਸਟ ਵਿੱਚ ਰੱਖੀ ਗਈ ਸੀ, ਦੀ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਸਿਮਰਨਜੀਤ ਪਠਾਨਮਾਜਰਾ, ਜੋ ਪਿਛਲੇ ਕਈ ਦਿਨਾਂ ਤੋਂ ਸਰਕਾਰੀ ਕੋਠੀ ਵਿੱਚ ਹਾਊਸ ਅਰੈਸਟ ਵਿੱਚ ਰੱਖੀ ਗਈ ਸੀ, ਦੀ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਵਿਧਾਇਕ ਪਠਾਨਮਾਜਰਾ ਦੇ ਮਾਮਲਿਆਂ ਦੀ ਪੇਸ਼ੀ ਲੜ ਰਹੇ ਸੀਨੀਅਰ ਐਡਵੋਕੇਟ ਬਿਕਰਮਜੀਤ ਭੁੱਲਰ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਚੱਲ ਰਹੇ ਹਾਊਸ ਅਰੈਸਟ ਕਾਰਨ ਸਿਮਰਨਜੀਤ ਪਠਾਨਮਾਜਰਾ ਲਗਾਤਾਰ ਮਨੋਵਿਗਿਆਨਕ ਦਬਾਅ ਵਿੱਚੋਂ ਲੰਘ ਰਹੇ ਹਨ, ਜਿਸ ਕਰਕੇ ਉਨ੍ਹਾਂ ਦਾ ਬੀ.ਪੀ. ਕਾਬੂ ਵਿੱਚ ਨਹੀਂ ਰਿਹਾ। ਉਹ ਪਹਿਲਾਂ ਤੋਂ ਹੀ ਕਈ ਬਿਮਾਰੀਆਂ ਨਾਲ ਪੀੜਤ ਸਨ, ਜਿਨ੍ਹਾਂ ਦਾ ਇਲਾਜ ਪਹਿਲਾਂ ਲੁਧਿਆਣਾ ਅਤੇ ਅਮਰ ਹਸਪਤਾਲ ਪਟਿਆਲਾ ਤੋਂ ਚੱਲ ਰਿਹਾ ਸੀ। ਡਾਕਟਰਾਂ ਦੇ ਮੁਤਾਬਕ ਹਾਊਸ ਅਰੈਸਟ ਦੀ ਸਥਿਤੀ ਨੇ ਉਨ੍ਹਾਂ ਦੀ ਸਿਹਤ ‘ਤੇ ਨਕਾਰਾਤਮਕ ਅਸਰ ਪਾਇਆ, ਜਿਸ ਕਰਕੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਨਾ ਪਿਆ।
ਕਈ ਬਿਮਾਰੀਆਂ ਤੋਂ ਪੀੜਤ ਹੈ ਵਿਧਾਇਕ ਦੀ ਪਤਨੀ
ਅਚਾਨਕ ਸਿਹਤ ਵਿਗੜਣ ਕਾਰਨ ਸਿਮਰਨਜੀਤ ਪਠਾਨਮਾਜਰਾ ਨੂੰ ਪਟਿਆਲਾ ਦੇ ਅਮਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਇਸ ਵੇਲੇ ਸਥਿਰ ਦੱਸੀ ਜਾ ਰਹੀ ਹੈ। ਲੰਬੇ ਸਮੇਂ ਤੋਂ ਬਿਮਾਰੀਆਂ ਨਾਲ ਪੀੜਤ ਹੋਣ ਕਾਰਨ ਸਿਮਰਨਜੀਤ ਪਠਾਨਮਾਜਰਾ ਦੀ ਸਿਹਤ ਪਹਿਲਾਂ ਵੀ ਠੀਕ ਨਹੀਂ ਰਹਿੰਦੀ ਸੀ। ਯਾਦ ਰਹੇ ਕਿ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ 'ਤੇ ਪਿਛਲੇ ਦਿਨੀਂ 2 ਕੇਸ ਦਰਜ ਕੀਤੇ ਗਏ ਸਨ ਅਤੇ ਉਹ ਅਜੇ ਤੱਕ ਪੁਲਿਸ ਦੀ ਗ੍ਰਿਫ਼ਤਾਰੀ ਤੋਂ ਬਾਹਰ ਹਨ। ਪੁਲਿਸ ਲਗਾਤਾਰ ਛਾਪੇਮਾਰੀ ਕਰਕੇ ਕਾਬੂ ਕਰਨ ਦੀ ਕੋਸ਼ਿਸ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















