Patiala News: ਗੁਰਮੁੱਖ ਧਾਲੀਵਾਲ ਵੱਲੋਂ ਆਤਮਦਾਹ ਦਾ ਮਾਮਲਾ ਗਰਮਾਇਆ, ਕੈਪਟਨ ਦੀ ਧੀ ਜੈ ਇੰਦਰ ਦੀ ਅਗਵਾਈ ਹੇਠ ਪਟਿਆਲਾ-ਚੰਡੀਗੜ੍ਹ ਜਾਮ
Patiala News: ਪਟਿਆਲਾ ਦੇ ਸਨੌਰੀ ਅੱਡੇ ਦੇ ਰਹਿਣ ਵਾਲੇ ਗੁਰਮੁੱਖ ਸਿੰਘ ਧਾਲੀਵਾਲ ਵੱਲੋਂ ਆਪਣੇ ਆਪ ਨੂੰ ਅੱਗ ਲਾ ਕੇ ਆਤਮਦਾਹ ਕਰਨ ਦਾ ਮਾਮਲਾ ਗਰਮਾ ਗਿਆ ਹੈ। ਉਸ ਦੇ ਪਰਿਵਾਰ ਤੇ ਰਿਸ਼ਤੇਦਾਰਾਂ ਵੱਲੋਂ ਅੱਜ ਦੂਜੇ ਦਿਨ ਪਟਿਆਲਾ ਚੰਡੀਗੜ੍ਹ ਮਾਰਗ...
Patiala News: ਪਟਿਆਲਾ ਦੇ ਸਨੌਰੀ ਅੱਡੇ ਦੇ ਰਹਿਣ ਵਾਲੇ ਗੁਰਮੁੱਖ ਸਿੰਘ ਧਾਲੀਵਾਲ ਵੱਲੋਂ ਆਪਣੇ ਆਪ ਨੂੰ ਅੱਗ ਲਾ ਕੇ ਆਤਮਦਾਹ ਕਰਨ ਦਾ ਮਾਮਲਾ ਗਰਮਾ ਗਿਆ ਹੈ। ਉਸ ਦੇ ਪਰਿਵਾਰ ਤੇ ਰਿਸ਼ਤੇਦਾਰਾਂ ਵੱਲੋਂ ਅੱਜ ਦੂਜੇ ਦਿਨ ਪਟਿਆਲਾ ਚੰਡੀਗੜ੍ਹ ਮਾਰਗ ਤੇ ਜਾਮ ਲਾ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਰੋਡ ਜਾਮ ਦੀ ਅਗਵਾਈ ਬੀਜੇਪੀ ਦੀ ਸੀਨੀਅਰ ਆਗੂ ਬੀਬਾ ਜੈ ਇੰਦਰ ਕੌਰ ਵੱਲੋਂ ਕੀਤੀ ਗਈ।
ਹਾਸਲ ਜਾਣਕਾਰੀ ਮੁਤਾਬਕ ਉਨ੍ਹਾਂ ਵੱਲੋਂ ਅੱਜ ਸਵੇਰ ਤੋਂ ਹੀ ਰੋਡ ਨੂੰ ਜਾਮ ਕਰਕੇ ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕਰਨ ਦੀ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋ ਤੱਕ ਜ਼ਿੰਮੇਵਾਰ ਪੁਲਿਸ ਮੁਲਾਜਮਾਂ ਖਿਲਾਫ ਸਖਤ ਕਾਰਵਾਈ ਨਹੀਂ ਹੁੰਦੀ, ਉਦੋਂ ਤਕ ਉਹ ਜਾਮ ਇਸੇ ਤਰ੍ਹਾਂ ਜਾਰੀ ਰੱਖਣਗੇ
ਇਸੇ ਮਾਮਲੇ ਨੂੰ ਲੈ ਕੇ ਬੀਤੇ ਦਿਨੀਂ ਪਟਿਆਲਾ ਦੇ ਐਸਪੀ ਸਿਟੀ ਵਜੀਰ ਸਿੰਘ ਨੇ ਪ੍ਰੈੱਸ ਨੋਟ ਜਾਰੀ ਕਰਦਿਆ ਦੱਸਿਆ ਕਿ ਅੱਜ ਮਿਤੀ 28-12-2022 ਨੂੰ ਗੁਰਮੁਖ ਸਿੰਘ ਪੁੱਤਰ ਭਾਨ ਸਿੰਘ ਵਾਸੀ ਮਾਰਕਲ ਕਲੋਨੀ ਪਟਿਆਲਾ ਨੇ ਆਪਣੇ ਦਫਤਰ ਨੇੜੇ ਰੋੜੀ ਕੁੱਟ ਮੁਹੱਲਾ ਪਟਿਆਲਾ ਵਿਖੇ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਇਸ ਦੀ ਇੱਕ ਵੀਡੀਓ ਸ਼ੋਸਲ ਮੀਡੀਆ ਉੱਫਰ ਵਾਇਰਲ ਹੋਈ ਹੈ, ਜਿਸ ਵਿੱਚ ਉਕਤ ਗੁਰਮੁਖ ਸਿੰਘ ਵੱਲੋਂ ਕਈ ਇਲਜ਼ਾਮ ਲਗਾਏ ਗਏ ਹਨ।
ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਕਤ ਗੁਰਮੁੱਖ ਸਿੰਘ ਖਿਲਾਫ ਕੁਲ 15 ਮੁਕੱਦਮੇ ਵੱਖ-ਵੱਖ ਜੁਰਮਾਂ ਤਹਿਤ ਦਰਜ ਰਜਿਸਟਰ ਹਨ, ਜਿਨ੍ਹਾਂ ਵਿੱਚੋਂ ਇਰਾਦਾ ਕਤਲ, ਐਨਡੀਪੀਐਸ ਐਕਟ ਤੇ ਜੂਆ ਐਕਟ ਦੀ ਨੋਵੀਅਤ ਦੇ ਹਨ ਤੇ 07 ਮੁਕੱਦਮਿਆਂ ਵਿੱਚ ਗੁਰਮੁੱਖ ਸਿੰਘ ਉਕਤ ਨੂੰ ਸਜਾ ਹੋ ਚੁੱਕੀ ਹੈ। ਉਕਤ ਆਤਮ ਹੱਤਿਆ ਸਬੰਧੀ ਸੀਨੀਅਰ ਅਧਿਕਾਰੀਆ ਵੱਲੋਂ ਡੂੰਘਾਈ ਨਾਲ ਪੜਤਾਲ ਕਰਕੇ ਤੱਥਾਂ ਦੇ ਆਧਾਰ ਤੇ ਮੁਨਾਸਿਬ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: Chandigarh News: ਸੜਕ 'ਤੇ ਟਰੱਕ ਦਾ ਫਟਿਆ ਟਾਇਰ, ਕਾਰ ਹੋਈ ਹਾਦਸੇ ਦਾ ਸ਼ਿਕਾਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।