Patiala News: ਸ਼ਾਹੀ ਸ਼ਹਿਰ ਨੂੰ ਅੱਜ ਮਿਲੇਗਾ ਤੋਹਫ਼ਾ, CM ਮਾਨ ਨਵੇਂ ਬੱਸ ਸਟੈਂਡ ਦਾ ਕਰਨਗੇ ਉਦਘਾਟਨ
ਨਵਾਂ ਬੱਸ ਸਟੈਂਡ ਖੁੱਲ੍ਹਣ ਨਾਲ ਪਟਿਆਲਾ ਅਤੇ ਆਸ-ਪਾਸ ਦੇ ਪਿੰਡਾਂ ਅਤੇ ਹੋਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਇੱਥੋਂ ਵੱਖ-ਵੱਖ ਜ਼ਿਲ੍ਹਿਆਂ ਲਈ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ।
Patiala News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕਰਨਗੇ। ਉਹ ਸਵੇਰੇ 11 ਵਜੇ ਬੱਸ ਸਟੈਂਡ ਪਟਿਆਲਾ ਵਾਸੀਆਂ ਨੂੰ ਸਮਰਪਿਤ ਕਰਨਗੇ। ਮਾਨ ਨੇ ਪਿਛਲੇ ਦਿਨੀਂ ਰਜਿੰਦਰਾ ਹਸਪਤਾਲ ਦੇ ਦੌਰੇ ਦੌਰਾਨ ਕਿਹਾ ਸੀ ਕਿ ਹਰ ਤਰ੍ਹਾਂ ਦੀਆਂ ਤਕਨੀਕੀ ਖਾਮੀਆਂ ਨੂੰ ਦੂਰ ਕਰਕੇ ਜਲਦੀ ਹੀ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਬੱਸ ਸਟੈਂਡ ਦੇ ਨਾਲ-ਨਾਲ ਪੁਰਾਣੇ ਬੱਸ ਸਟੈਂਡ ਨੂੰ ਵੀ ਚਾਲੂ ਰੱਖਿਆ ਜਾਵੇਗਾ।
ਨੇੜਲੇ ਪਿੰਡਾਂ ਨੂੰ ਮਿਲੇਗੀ ਸਹੂਲਤ
ਨਵਾਂ ਬੱਸ ਸਟੈਂਡ ਖੁੱਲ੍ਹਣ ਨਾਲ ਪਟਿਆਲਾ ਅਤੇ ਆਸ-ਪਾਸ ਦੇ ਪਿੰਡਾਂ ਅਤੇ ਹੋਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਇੱਥੋਂ ਵੱਖ-ਵੱਖ ਜ਼ਿਲ੍ਹਿਆਂ ਲਈ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਪੁਰਾਣੇ ਬੱਸ ਸਟੈਂਡ ਤੋਂ ਨਵੇਂ ਬੱਸ ਸਟੈਂਡ ਤੱਕ ਸਾਧਨ ਵੀ ਉਪਲਬਧ ਕਰਵਾਏ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਟ੍ਰੈਫਿਕ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ
ਸੀਐਮ ਮਾਨ ਨੇ ਕਿਹਾ ਹੈ ਕਿ ਇਸ ਨਵੇਂ ਬੱਸ ਸਟੈਂਡ ਵਿੱਚ ਲਿਫਟ ਅਤੇ ਰੈਂਪ ਵਰਗੀਆਂ ਸਹੂਲਤਾਂ ਵੀ ਹੋਣਗੀਆਂ। ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਇਸ ਬੱਸ ਸਟੈਂਡ ਤੋਂ ਕੁੱਲ 1500 ਬੱਸਾਂ ਚੱਲਣਗੀਆਂ, ਜਿਸ ਨਾਲ ਆਮ ਲੋਕਾਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ। ਮੌਜੂਦਾ ਪੁਰਾਣੇ ਬੱਸ ਸਟੈਂਡ ਨੂੰ ਸ਼ਹਿਰ ਦੀ ਸ਼ਟਲ ਬੱਸ ਸੇਵਾ ਲਈ ਵਰਤਿਆ ਜਾਵੇਗਾ। ਇੱਥੋਂ ਬੱਸ ਸੇਵਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਚਲਾਈ ਜਾਵੇਗੀ।
ਜ਼ਿਕਰ ਕਰ ਦਈਏ ਕਿ ਨਵਾਂ ਬੱਸ ਸਟੈਂਡ ਪਟਿਆਲਾ ਰਾਜਪੁਰਾ ਮੇਨ ਰੋਡ 'ਤੇ ਬਣਿਆ ਹੈ, ਜਿਸ ਵਿੱਚ ਸਵਾਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦਿੱਤੀਆਂ ਗਈਆਂ ਹਨ। ਇਸ ਬੱਸ ਸਟੈਂਡ ਦੇ ਬਣਨ ਨਾਲ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਤੋਂ ਕਾਫੀ ਰਾਹਤ ਮਿਲੇਗੀ ਕਿਉਂਕਿ ਪੁਰਾਣਾ ਬੱਸ ਸਟੈਂਡ ਸ਼ਹਿਰ ਦੇ ਮੱਧ ਵਿੱਚ ਹੋਣ ਕਾਰਨ ਅਕਸਰ ਹੀ ਟ੍ਰੈਫਿਕ ਜਾਮ ਦੀ ਸਮੱਸਿਆ ਰਹਿੰਦੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।