Haryana drone operation: ਦਿੱਲੀ ਮਾਰਚ ਕਰਨ ਲਈ ਨਿੱਤਰੇ ਕਿਸਾਨਾਂ ਨੂੰ ਹਰਿਆਣਾ ਦੀਆਂ ਸਰਹੱਦਾਂ 'ਤੇ ਰੋਕ ਲਿਆ ਗਿਆ ਹੈ। ਹਰਿਆਣਾ ਪੁਲਿਸ ਵੱਲੋਂ ਲਗਾਤਾਰ ਕਿਸਾਨਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਕਿਸਾਨ ਬੈਰੀਕੇਡ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਹਰਿਆਣਾ ਪੁਲਿਸ ਵੱਲੋਂ ਡ੍ਰੋਨ ਨਾਲ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। 


ਹਰਿਆਣਾਂ ਪੁਲਿਸ ਦੀ ਡ੍ਰੋਨ ਕਾਰਵਾਈ 'ਤੇ ਪਟਿਆਲਾ ਪ੍ਰਸ਼ਾਸਨ ਨੇ ਸਵਾਲ ਖੜ੍ਹੇ ਕੀਤੇ ਹਨ। ਪਟਿਆਲਾ ਦੇ ਡੀਸੀ ਨੇ ਅੰਬਾਲਾ ਦੇ ਡੀਸੀ ਨੂੰ ਇੱਕ ਪੱਤਰ ਲਿਖਿਆ ਹੈ। ਜਿਸ ਵਿੱਚ ਉਹਨਾਂ ਨੇ ਕਿਹਾ ਕਿ ਪੰਜਾਬ ਵਾਲੇ ਪਾਸੇ ਤੁਹਾਡੇ ਡ੍ਰੋਨ ਨਹੀਂ ਉੱਡ ਸਕਦੇ। ਪਟਿਆਲਾ ਡੀਸੀ ਨੇ ਕਿਹਾ ਕਿ ਤੁਸੀਂ ਆਪਣੀ ਸਰਹੱਦ ਅੰਦਰ ਕਿਸੇ ਤਰ੍ਹਾਂ ਦੀ ਵੀ ਕਾਰਵਾਈ ਕਰ ਸਕਦੇ ਹੋ, ਪਰ ਸਾਡੀ ਸਰਹੱਦ ਵਿੱਚ ਦਖਲ ਨਹੀਂ ਦੇ ਸਕਦੇ।


ਦੂਜੇ ਪਾਸੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। ਅਨਿਲ ਵਿਜ ਨੇ ਕਿਹਾ  ਹੈ ਕਿ ਪੰਜਾਬ ਪੁਲਿਸ ਨੇ ਕਿਸਾਨਾਂ ਨੂੰ ਕਿਉਂ ਨਹੀਂ ਰੋਕਿਆ ਜੇ ਰੋਕ ਲਾਈ ਹੁੰਦੀ ਤਾਂ ਹਰਿਆਣਾ ਦੀ ਸਰਹੱਦ ਤੱਕ ਨਾ ਪਹੁੰਚਦੇ। ਅਨਿਲ ਵਿਜ ਨੇ ਕਿਹਾ ਕੀ ਇਹ ਹੁਣ ਭਾਰਤ ਪਾਕਿਸਤਾਨ ਬਣ ਗਿਆ ਹੈ। ਕਿਸਾਨ ਦਿੱਲੀ ਨੂੰ ਦਹਿਲਾਉਣਾ ਚਾਹੁੰਦੇ ਹਨ ਅਸੀਂ ਤਾਂ ਇਹਨਾਂ ਨੁੰ ਰੋਕਾਂਗੇ ਹੀ। 


ਅਨਿਲ ਵਿਜ ਨੇ ਕਿਹਾ ਕਿ ਜੇ ਕਿਸਾਨ ਸਾਡੇ ਜਵਾਨਾਂ ਨੂੰ ਮਾਰ ਕੇ ਪੰਜਾਬ ਭੱਜਦੇ ਹਨ ਤਾਂ ਅਸੀਂ ਇਹਨਾਂ ਨੂੰ ਫੜਾਂਗੇ ਹੀ। ਇਸ ਤੋਂ ਇਲਾਵਾ ਗ੍ਰਹਿ ਮੰਤਰੀ ਨੇ ਕਿਹਾ ਕਿ ਸਾਡੇ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਕਿਸਾਨਾਂ ਵੱਲੋਂ ਪੱਥਰਬਾਜ਼ੀ ਕੀਤੀ ਜਾ ਰਹੀ ਹੈ। ਸਾਡੇ ਇੱਕ ਡੀਐਸਪੀ ਸਮੇਤ 25 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ। 


 ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਦੀ ਪਾਬੰਦੀ 15 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇਹ ਪਾਬੰਦੀ ਲਾਗੂ ਰਹੇਗੀ। ਰਾਜਸਥਾਨ ਦੇ ਵੀ ਤਿੰਨ ਜਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਰੋਕ ਦਿੱਤੀਆਂ ਗਈਆਂ ਹਨ। 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।