Patiala News: ਖਾਨਗੀ ਤਕਸੀਮ, ਨਿਸ਼ਾਨਦੇਹੀ, ਖਸਰਾ-ਗਿਰਦਾਵਰੀ ਤੇ ਨੰਬਰਦਾਰੀ ਦੇ ਕੇਸਾਂ ਨੂੰ ਤੈਅ ਸਮੇਂ ’ਚ ਨਿਪਟਉਣ ਦੇ ਨਿਰਦੇਸ਼
Patiala News: ਪਟਿਆਲਾ ਜ਼ਿਲ੍ਹੇ ਦੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੰਬਿਤ ਖਾਨਗੀ ਤਕਸੀਮ, ਨਿਸ਼ਾਨਦੇਹੀ, ਖਸਰਾ-ਗਿਰਦਾਵਰੀ ਤੇ ਨੰਬਰਦਾਰੀ ਦੇ ਕੇਸਾਂ ਨੂੰ ਤੈਅ ਸਮੇਂ ’ਚ ਨਿਪਟਉਣ ਦੇ ਨਿਰਦੇਸ਼ ਦਿੱਤੇ ਹਨ
Patiala News: ਪਟਿਆਲਾ (Patiala News )ਜ਼ਿਲ੍ਹੇ ਦੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ( Sakshi Sahni )ਨੇ ਲੰਬਿਤ ਖਾਨਗੀ ਤਕਸੀਮ, ਨਿਸ਼ਾਨਦੇਹੀ, ਖਸਰਾ-ਗਿਰਦਾਵਰੀ ਤੇ ਨੰਬਰਦਾਰੀ ਦੇ ਕੇਸਾਂ ਨੂੰ ਤੈਅ ਸਮੇਂ ’ਚ ਨਿਪਟਉਣ ਦੇ ਨਿਰਦੇਸ਼ ਦਿੱਤੇ ਹਨ। ਸ਼ਨੀਵਾਰ ਨੂੰ ਹੋਈ ਮੀਟਿੰਗ ਦੌਰਾਨ ਉਨ੍ਹਾਂ ਅਕਤੂਬਰ ’ਚ ਇੰਤਕਾਲਾਂ ਦੇ ਪੈਂਡਿੰਗ ਮਾਮਲੇ ਖ਼ਤਮ ਕਰਨ ਲਈ ਸਮਾਣਾ ਦੇ ਤਹਿਸੀਲਦਾਰ ਲਾਰਸਨ ਸਿੰਗਲਾ ਤੇ ਨਾਇਬ ਤਹਿਸੀਲਦਾਰ ਸਤਗੁਰੂ ਸਮੇਤ ਏਐਸਐਮ ਹਰਮੀਤ ਕੌਰ ਸਮੇਤ ਸਤੰਬਰ ’ਚ ਰਿਕਵਰੀ ਦੇ ਸ਼ਲਾਘਾਯੋਗ ਕੰਮ ਲਈ ਰਾਜਪੁਰਾ ਦੇ ਤਹਿਸੀਲਦਾਰ ਰਾਮ ਕ੍ਰਿਸ਼ਨ ਤੇ ਨਾਇਬ ਤਹਿਸੀਲਦਾਰ ਰਾਜੀਵ ਕੁਮਾਰ ਦਾ ਸਨਮਾਨ ਕੀਤਾ।
ਉਨ੍ਹਾਂ ਜ਼ਮੀਨੀ ਰਿਕਾਰਡ ਤੇ ਮਾਲ ਵਿਭਾਗ ਨਾਲ ਜੁੜੇ ਅਤੇ ਲੰਬਿਤ ਕੰਮਾਂ ਸਮੇਤ ਵੱਖ-ਵੱਖ ਕਾਰਪੋਰੇਸ਼ਨਾਂ, ਸਟੈਂਪ ਡਿਊਟੀ ਤੇ ਰਜਿਸਟਰੇਸ਼ਨ ਦੀ ਬਕਾਇਆ ਮਾਲੀਆ ਰਿਕਵਰੀ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨ ਦੇ ਹੁਕਮ ਦਿੱਤੇ। ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਕੰਮ ਕਰਵਾਉਣ ਦਫ਼ਤਰਾਂ ’ਚ ਆਉਂਦੇ ਲੋਕਾਂ ਨੂੰ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਫੀਲਡ ਵਿਜ਼ਿਟ ਕਰਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣ।
ਇਹ ਵੀ ਪੜ੍ਹੋ : ਸਰਹਾਲੀ ਥਾਣੇ 'ਤੇ ਰਾਕੇਟ ਹਮਲੇ ਮਗਰੋਂ ਐਸਐਚਓ ਦਾ ਤਬਾਦਲਾ
ਮਾਲ ਸੁਪਰਡੈਂਟ ਹਮੀਰ ਸਿੰਘ ਸੰਗਤੀਵਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਕੋਲ ਲੰਬਿਤ ਇੰਤਕਾਲਾਂ, ਜਮ੍ਹਾਂਬੰਦੀਆਂ ਦੀ ਵੈਲੀਡੇਸ਼ਨ, ਪੜਤਾਲਾਂ, ਪੈਮਾਇਸ਼ਾਂ, ਤਕਸੀਮਾਂ, ਭਾਰ-ਮੁਕਤ ਅਰਜ਼ੀਆਂ ਤੇ ਮਾਲੀਆ ਵਸੂਲੀਆਂ ਵੱਲ ਵੀ ਵਿਸ਼ੇਸ਼ ਧਿਆਨ ਦੇਣ ਲਈ ਆਖਿਆ। ਮੀਟਿੰਗ ਵਿੱਚ ਏਡੀਸੀ ਗੁਰਪ੍ਰੀਤ ਥਿੰਦ, ਐਸ ਡੀ ਐਮਜ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਡਾ. ਸੰਜੀਵ ਕੁਮਾਰ, ਦਮਨਦੀਪ ਕੌਰ ਤੇ ਕਿਰਪਾਲਵੀਰ ਸਿੰਘ ਸਮੇਤ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ, ਸੁਪਰਡੈਂਟ (ਰੈਵੀਨਿਊ) ਹਮੀਰ ਸਿੰਘ ਸੰਗਤੀਵਾਲਾ ਆਦਿ ਵੀ ਮੌਜੂਦ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।