Patiala News: ਪਟਿਆਲਾ ਵਿੱਚ 10ਵੀਂ ਜਮਾਤ ਦੀ ਇੱਕ ਵਿਦਿਆਰਥਣ ਅੱਜ ਇੱਕ ਦਿਨ ਲਈ ਜ਼ਿਲ੍ਹੇ ਦਾ ਡੀਸੀ ਬਣਾਈ ਗਈ। ਸਰਕਾਰੀ ਸਮਾਰਟ ਮਾਡਲ ਟਾਊਨ ਸਕੂਲ ਦੀ ਵਿਦਿਆਰਥਣ ਮਹਿਫੂਜ਼ਾ ਨੇ ਵੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਈ ਪ੍ਰਕਾਰ ਦੇ ਪ੍ਰਸ਼ਾਸਨਿਕ ਸਰਕਾਰੀ ਕੰਮਾਂ ਦੀ ਜਾਣਕਾਰੀ ਲੈਣ ਦੇ ਨਾਲ-ਨਾਲ ਰਿਕਾਰਡ ਰੂਮ ਦਾ ਨਿਰੀਖਣ ਵੀ ਕੀਤਾ। ਡੀ.ਸੀ.ਪਟਿਆਲਾ ਸਾਕਸ਼ੀ ਸਾਹਨੀ ਵੀ ਨਵ-ਨਿਯੁਕਤ ਡੀ.ਸੀ. ਦੇ ਕਰਮਚਾਰੀ ਬਣੇ ਨਜ਼ਰ ਆਏ।


ਮਹਿਫੂਜਾ ਦੇ ਪਿਤਾ ਮੱਖਣ ਖਾਨ ਵਾਸੀ ਇੰਦਰਪੁਰਾ ਨੇ ਡੀਸੀ ਪਟਿਆਲਾ ਸਮੇਤ ਸੀਐਮ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਡੀਸੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਮਹੀਨੇ ਉਨ੍ਹਾਂ ਦੀ ਰੁਚੀ ਵਾਲੇ ਵਿਭਾਗਾਂ ਨਾਲ ਜੋੜਿਆ ਜਾਵੇਗਾ।ਇਹ ਸਾਰੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦੇਵੇਗਾ। ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇਗਾ। 


ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਕਰਨ ਲਈ ਆਈ ਐਸ-ਪਾਇਰ ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਨਵਾਂ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਹੁਣ ਹਰੇਕ ਮਹੀਨੇ ਜ਼ਿਲ੍ਹੇ ਦੇ ਸਕੂਲਾਂ ਦੇ ਚੋਣਵੇਂ ਵਿਦਿਆਰਥੀਆਂ ਨੂੰ ਜਿਸ ਖੇਤਰ ਵਿਚ ਉਹ ਜਾਣਾ ਚਾਹੁੰਦੇ ਹਨ ਉਸ ਖੇਤਰ ਦੇ ਅਧਿਕਾਰੀਆਂ ਨਾਲ ਇੱਕ ਦਿਨ ਬਿਤਾਉਣ ਲਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲ ਸਕੇ।


ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ ਅੱਜ ਵਿਦਿਆਰਥਣ ਮਹਿਫ਼ੂਜਾ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਦਫ਼ਤਰ ਵਿਖੇ ਪੁੱਜੀ ਹੈ ਤੇ ਦੋਵੇਂ ਅਹੁਦਿਆਂ ਦੀ ਕਾਰਜਪ੍ਰਣਾਲੀ ਨੂੰ ਵਿਦਿਆਰਥਣ ਵੱਲੋਂ ਸਮਝਿਆ ਗਿਆ ਹੈ।


ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪੰਜਾਬ ਦੇ ਸਮੁੱਚੇ ਸਰਕਾਰੀ ਸਕੂਲਾਂ 'ਚ ਪੀ.ਟੀ.ਐਮ. ਦੌਰਾਨ ਸਾਰੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਰੁਚੀ ਬਾਰੇ ਜਾਣੂ ਕਰਵਾਇਆ ਗਿਆਨ