Patiala: ਪੰਜਾਬ ਪੁਲਿਸ 'ਤੇ ਇਲਜ਼ਾਮ ! ਵਿਅਕਤੀ ਨੇ ਖੁਦ ਨੂੰ ਲਾਈ ਅੱਗ, ਵਿਧਾਨ ਸਭਾ ਚੋਣਾਂ 'ਚ ਸੀ ਆਜ਼ਾਦ ਉਮੀਦਵਾਰ
Patiala News: ਪਹਿਲਾਂ ਪੁਲਿਸ 'ਤੇ ਦੋਸ਼ ਲਗਾਉਣ ਵਾਲੇ ਗੁਰਮਖ ਸਿੰਘ ਧਾਲੀਵਾਲ ਦੇ ਰਿਸ਼ਤੇਦਾਰਾਂ ਨੇ ਮਾਮਲੇ ਦੀ ਜਾਂਚ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
Punjab News: ਪਟਿਆਲਾ ਤੋਂ ਇੱਕ ਵਿਅਕਤੀ ਵੱਲੋਂ ਖੁਦ ਨੂੰ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲਾਉਣ ਵਾਲੇ ਵਿਅਕਤੀ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਖ਼ੁਦ ਨੂੰ ਅੱਗ ਲਾਉਣ ਤੋਂ ਪਹਿਲਾਂ ਇਸ ਵਿਅਕਤੀ ਨੇ ਇੱਕ ਵੀਡੀਓ ਰਿਕਾਰਡ ਕੀਤੀ ਸੀ ਜਿਸ ਵਿੱਚ ਉਸ ਨੇ ਡੀਐਸਪੀ ਸਮੇਤ ਕਈ ਪੁਲਿਸ ਮੁਲਾਜ਼ਮਾਂ 'ਤੇ ਦੋਸ਼ ਲਾਏ ਸਨ। ਗੁਰਮਖ ਸਿੰਘ ਧਾਲੀਵਾਲ ਨਾਂ ਦੇ ਇਸ 42 ਸਾਲਾ ਵਿਅਕਤੀ ਨੇ ਇਸ ਸਾਲ ਪੰਜਾਬ ਵਿਧਾਨ ਸਭਾ ਦੀ ਚੋਣ ਵੀ ਆਜ਼ਾਦ ਉਮੀਦਵਾਰ ਵਜੋਂ ਲੜੀ ਸੀ, ਪਰ ਹਾਰ ਦਾ ਮੂੰਹ ਦੇਖਣਾ ਪਿਆ ਸੀ।
ਖੁਦਕੁਸ਼ੀ ਤੋਂ ਪਹਿਲਾਂ ਵਿਅਕਤੀ ਨੇ ਬਣਾਈ ਵੀਡੀਓ
ਗੁਰਮੁਖ ਸਿੰਘ ਧਾਲੀਵਾਲ ਵਾਸੀ ਮਰਕਲ ਕਲੋਨੀ, ਪਟਿਆਲਾ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਬਣਾਈ ਵੀਡੀਓ ਵਿੱਚ ਪੁਲਿਸ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਅਕਤੂਬਰ 2022 ਵਿੱਚ ਉਸ ਖ਼ਿਲਾਫ਼ ਜੂਆ ਖੇਡਣ ਅਤੇ ਧੋਖਾਧੜੀ ਦਾ ਕੇਸ ਦਰਜ ਹੋਇਆ ਸੀ। ਜਿਸ 'ਚ ਉਸ 'ਤੇ 66 ਲੱਖ ਰੁਪਏ ਤੋਂ ਵੱਧ ਦੀ ਰਕਮ ਵਰਤਣ ਦਾ ਦੋਸ਼ ਸੀ। ਇਸ ਤੋਂ ਬਾਅਦ ਉਸ ਦੇ ਘਰ ਦੀਆਂ ਔਰਤਾਂ 'ਤੇ ਵੀ ਝੂਠੇ ਕੇਸ ਦਰਜ ਕੀਤੇ ਗਏ। ਉਸ ਦੇ ਪਰਿਵਾਰ 'ਤੇ ਤਸ਼ੱਦਦ ਕੀਤਾ ਜਾਂਦਾ ਸੀ, ਜਿਸ ਕਾਰਨ ਉਹ ਖੁਦਕੁਸ਼ੀ ਕਰਨ ਲਈ ਮਜਬੂਰ ਸੀ। 10 ਮਿੰਟ ਦੀ ਵੀਡੀਓ ਵਿੱਚ ਉਹ ਪੁਲਿਸ ਨੂੰ ਮੌਤ ਲਈ ਜ਼ਿੰਮੇਵਾਰ ਠਹਿਰਾ ਰਿਹਾ ਹੈ।
ਇਸ ਮਾਮਲੇ ਸਬੰਧੀ ਥਾਣਾ ਕੋਤਵਾਲੀ ਦੇ ਏਐਸਆਈ ਮੰਗਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਨੌਰੀ ਅੱਡਾ ਇਲਾਕੇ ਵਿੱਚ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਲਈ ਹੈ। ਜਦੋਂ ਉਹ ਮੌਕੇ 'ਤੇ ਪਹੁੰਚਿਆ ਤਾਂ ਆਸ-ਪਾਸ ਦੇ ਦੁਕਾਨਦਾਰਾਂ ਨੇ ਉਕਤ ਵਿਅਕਤੀ ਨੂੰ ਦਫਤਰ ਤੋਂ ਬਾਹਰ ਕੱਢ ਦਿੱਤਾ, ਜਿੱਥੇ ਉਸ ਨੇ ਖੁਦ ਨੂੰ ਅੱਗ ਲਗਾ ਲਈ। ਗੁਰਮਖ ਸਿੰਘ ਧਾਲੀਵਾਲ ਨਾਂ ਦੇ ਉਕਤ ਵਿਅਕਤੀ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਏਐਸਆਈ ਮੰਗਤ ਸਿੰਘ ਨੇ ਦੱਸਿਆ ਕਿ ਹੁਣ ਵੀਡੀਓ ਦੇ ਆਧਾਰ ’ਤੇ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।