Patiala News : ਪਟਿਆਲਾ ਪੁਲਿਸ ਨੇ ਇੱਕ ਵਿਅਕਤੀ ਨੂੰ ਛੇ ਕਿੱਲੋ ਅਫੀਮ ਸਮੇਤ ਕਾਬੂ ਕੀਤਾ ਹੈ। ਇਹ ਵਿਅਕਤੀ ਰਾਜਸਥਾਨ ਦਾ ਵਸਨੀਕ ਹੈ। ਹਾਸਲ ਜਾਣਕਾਰੀ ਮੁਤਾਬਕ ਥਾਣਾ ਜੁਲਕਾਂ ਦੇ ਐਸਐਚਓ ਇੰਸਪੈਕਟਰ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਚੌਕੀ ਰੌਹੜ ਜਗੀਰ ਦੇ ਇੰਚਾਰਜ ਜੀਤ ਸਿੰਘ ਤੇ ਟੀਮ ਨੇ ਇਕ ਵਿਅਕਤੀ ਨੂੰ ਛੇ ਕਿੱਲੋ ਅਫੀਮ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਇਸ ਮੁਲਜ਼ਾਮ ਪਾਸੋਂ ਹੋਰ ਵੀ ਜਾਣਕਾਰੀ ਮਿਲਣ ਦੀ ਉਮੀਦ ਕੀਤੀ ਜਾ ਰਹੀ ਹੈ, ਪੁਲਿਸ ਵੀ ਆਪਣੀ ਕਾਰਵਾਈ ਕਰ ਰਹੀ ਹੈ।

Continues below advertisement


ਇਸ ਸਬੰਧੀ ਪਟਿਆਲਾ ਦੇ ਡੀਐਸਪੀ ਰੂਰਲ ਗੁਰਦੇਵ ਸਿੰਘ ਧਾਲ਼ੀਵਾਲ਼ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਦੇ ਹੱਥੇ ਚੜ੍ਹੇ ਇਸ ਮੁਲ਼ਜਮ ਦੀ ਪਛਾਣ ਹਰੀਸ਼ ਪੁੱਤਰ ਭਭੂਤਾ ਰਾਮ ਵਾਸੀ ਪਿੰਡ ਨਿੰਬਲਕੋਟ ਜ਼ਿਲ੍ਹਾ ਬਾਡਮਮੋਰ ਰਾਜਸਥਾਨ ਵਜੋਂ ਹੋਈ ਹੈ। ਮੁਲਜ਼ਮ ਦੇ ਖ਼ਿਲਾਫ਼ ਥਾਣਾ ਜੁਲਕਾਂ ਵਿੱਚ 18,61, 85 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। 


ਉਸ ਨੂੰ ਅਗਲੇਰੀ ਪੁੱਛਗਿੱਛ ਲਈ ਪਟਿਆਲਾ ਸਥਿਤ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾ ਰਿਹਾ ਸੀ। ਡੀਐੱਸਪੀ ਨੇ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਹਰਿਆਣਾ ਤੋਂ ਪੰਜਾਬ ਵਿੱਚ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ, ਤਾਂ ਇੱਕ ਬੱਸ ਦੀ ਜਾਂਚ ਦੌਰਾਨ ਪੁਲਿਸ ਨੂੰ ਵੇਖ ਕੇ ਬੱਸ ਵਿੱਚੋਂ ਉਤਰਿਆ ਇੱਕ ਵਿਅਕਤੀ ਭੱਜਣ ਲੱਗਿਆ। 


ਜਾਣਕਾਰੀ ਅਨੁਸਾਰ ਪੁਲਿਸ ਟੀਮ ਨੇ ਮੁਸਤੈਦੀ ਨਾਲ ਉਸ ਅਣਪਛਾਤੇ ਨੂੰ ਦਬੋਚ ਲਿਆ। ਇਸਤੋਂ ਬਾਅਦ ਮੁਲਜ਼ਮ ਦੀ ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ਵਿੱਚੋਂ ਛੇ ਕਿੱਲੋ ਅਫੀਮ ਬਰਾਮਦ ਹੋਈ ਜਿਸ ਦੀ ਸ਼ਨਾਖਤ ਦੀ ਤਫਤੀਸ਼ ਕਰਨ ਮਗਰੋਂ ਉਸ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


Amritsar News : ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ ’ਤੇ ਡਟੇ ਕਿਸਾਨ, 10 ਜ਼ਿਲ੍ਹਾ ਹੈਡਕੁਆਰਟਰਾਂ ’ਤੇ ਸੰਭਾਲੇ ਮੋਰਚੇ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।