Patiala News: ਪਟਿਆਲਾ ਜ਼ਿਲ੍ਹੇ ਦੇ ਪਿੰਡ ਮੋਲਗੜ੍ਹ 'ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਦੁਪਹਿਰ ਸਮੇਂ ਵਾਪਰੀ। ਇਸ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ 'ਚ ਲੋਕ ਉਥੇ ਪਹੁੰਚ ਗਏ। ਇਸ ਤੋਂ ਬਾਅਦ ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਪੀ ਸਿਟੀ ਸਰਫਰਾਜ਼ ਆਲਮ ਤੇ ਹੋਰ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ।


ਹਾਸਲ ਜਾਣਕਾਰੀ ਮੁਤਾਬਕ ਸੀਸੀਟੀਵੀ ਦੇ ਆਧਾਰ 'ਤੇ ਬੇਅਦਬੀ ਕਰਨ ਵਾਲੇ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ। ਉਹ ਪਿੰਡ ਦਾ ਹੀ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਸ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਕਥਿਤ ਦੋਸ਼ੀ ਦਿਮਾਗੀ ਤੌਰ 'ਤੇ ਬਿਮਾਰ ਦੱਸਿਆ ਜਾ ਰਿਹਾ ਹੈ। ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਟਵੀਟ ਕਰਕੇ ਇਸ ਦੀ ਨਿੰਦਾ ਕੀਤੀ ਹੈ।






ਉਧਰ, ਮੌਕੇ 'ਤੇ ਮਿਲੀ ਜਾਣਕਾਰੀ ਅਨੁਸਾਰ ਪਿੰਡ 'ਚ ਇੱਕ ਲੜਕੀ ਦਾ ਵਿਆਹ ਸੀ। ਮੁਲਜ਼ਮ ਦੇ ਪਰਿਵਾਰ ਵਾਲੇ ਉਸ ਨੂੰ ਵਿਆਹ 'ਚ ਨਾਲ ਨਹੀਂ ਲੈ ਕੇ ਗਏ ਸਨ। ਇਸ ਤੋਂ ਬਾਅਦ ਉਕਤ ਵਿਅਕਤੀ ਗੁਰਦੁਆਰਾ ਸਾਹਿਬ ਪਹੁੰਚਿਆ ਤੇ ਵਾਰਦਾਤ ਨੂੰ ਅੰਜਾਮ ਦੇ ਦਿੱਤਾ।


ਇਹ ਵੀ ਪੜ੍ਹੋ: Viral Video: ਬੱਚਿਆਂ ਨੂੰ ਕਾਰ 'ਚ ਬਿਠਾਉਣ ਲਈ ਪਰਿਵਾਰ ਨੇ ਲਗਾਇਆ ਅਜਿਹੀ ਜੁਗਾੜ, ਵੀਡੀਓ ਦੇਖ ਨਹੀਂ ਰੁਕੇਗਾ ਹਾਸਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Viral News: ਅਚਾਨਕ ਮਜ਼ਦੂਰ ਦੇ ਖਾਤੇ 'ਚ ਆਏ 2 ਅਰਬ 21 ਕਰੋੜ ਰੁਪਏ, ਇਨਕਮ ਟੈਕਸ ਦਾ ਨੋਟਿਸ ਮਿਲਿਆ ਤਾਂ ਹੈਰਾਨ ਰਹਿ ਗਏ ਪਰਿਵਾਰ ਵਾਲੇ