Dowry: ਦਾਜ-ਦਹੇਜ ਦੀ ਬਲੀ ਚੜ੍ਹੀ ਇੱਕ ਹੋਰ ਧੀ, ਬੁਲਟ ਮੋਟਰਸਾਈਕਲ ਦੀ ਮੰਗ ਨੂੰ ਲੈ ਕੇ ਸਹੁਰਾ ਪਰਿਵਾਰ ਕਰ ਰਿਹਾ ਸੀ ਤੰਗ-ਪ੍ਰੇਸ਼ਾਨ
Girl Died: ਇੱਕ ਹੋਰ ਪੰਜਾਬ ਦੀ ਧੀ ਦਾਜ-ਦਹੇਜ ਦੀ ਬਲੀ ਚੜ੍ਹ ਗਈ ਹੈ। ਜਿਸ ਤੋਂ ਬਾਅਦ ਪਟਿਆਲਾ ਸ਼ਹਿਰ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਹੁਰਾ ਪਰਿਵਾਰ ਲਗਾਤਾਰ ਦਾਜ ਦੀ ਮੰਗ ਕਰਕੇ ਕੁੜੀ ਨੂੰ ਤੰਗ-ਪ੍ਰੇਸ਼ਾਨ ਕਰ
Patiala News: ਪਤਾ ਨਹੀਂ ਕਦੇ ਰੁੱਕੇਗਾ ਧੀਆਂ ਦਾ ਦਾਜ ਦੀ ਬਲੀ ਚੜ੍ਹਣ ਦਾ ਸਿਲਸਿਲਾ। ਇੱਕ ਹੋਰ ਧੀ ਦਾਜ-ਦਹੇਜ ਦੀ ਬਲੀ ਚੜ੍ਹ ਗਈ ਹੈ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਵੱਲੋਂ ਸੜਕ 'ਤੇ ਰੱਖ ਕੁੜੀ ਦੀ ਲਾਸ਼ ਨੂੰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਲਗਾਤਾਰ ਸਹੁਰਾ ਪਰਿਵਾਰ ਕਰ ਰਿਹਾ ਸੀ ਬੁਲਟ ਮੋਟਰਸਾਈਕਲ ਦੀ ਮੰਗ
ਲੜਕੀ ਦੀ ਮਾਂ ਨੇ ਦੋਸ਼ ਲਾਏ ਹਨ ਕਿ ਡੇਢ ਸਾਲ ਪਹਿਲਾਂ ਕੁਲਵਿੰਦਰ ਕੌਰ ਦਾ ਵਿਆਹ ਹੋਇਆ ਸੀ ਜਦੋਂ ਉਨਾਂ ਦੇ ਸਹੁਰਾ ਪਰਿਵਾਰ ਵੱਲੋਂ ਦਾਜ ਦੇਸ਼ ਦੀ ਮੰਗ ਕੀਤੀ ਗਈ ਤਾਂ ਜਿੰਨਾ ਦਾਜ ਦਹੇਜ ਮੰਗਿਆ ਗਿਆ ਸੀ ਉਹ ਸਾਰਾ ਦਿੱਤਾ ਗਿਆ। ਪਰ ਕੁੱਝ ਸਮੇਂ ਬਾਅਦ ਫਿਰ ਲੜਕੀ ਨੂੰ ਇੱਕ ਬੁਲਟ ਮੋਟਰਸਾਈਕਲ ਦੀ ਮੰਗ ਕੀਤੀ ਗਈ ਜਿਸ ਤੋਂ ਬਾਅਦ ਲੜਕੀ ਦੇ ਸਹੁਰਾ ਪਰਿਵਾਰ ਉਸਨੂੰ ਤੰਗ ਪਰੇਸ਼ਾਨ ਕਰਨ ਲੱਗ ਪਿਆ।
ਮ੍ਰਿਤਕ ਦੇਹ ਨੂੰ ਸੜਕ 'ਤੇ ਰੱਖ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ
ਲੜਕੀ ਦੇ ਮਾਤਾ ਜੀ ਨੇ ਦੱਸਿਆ ਕਿ ਜਦੋਂ ਲੜਕੀ ਬਿਮਾਰ ਸੀ ਤਾਂ ਉਸ ਨੂੰ ਇਕੱਲਿਆਂ ਹੀ ਬੱਸ ਚੜ੍ਹਾ ਕੇ ਪੇਕੇ ਲਈ ਭੇਜ ਦਿੱਤਾ। ਪਰ ਜਦੋਂ ਉਹ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਪਹੁੰਚੇ ਜਿੱਥੇ ਲੜਕੀ ਕਾਫੀ ਜ਼ਿਆਦਾ ਬਿਮਾਰ ਦਿਖਾਈ ਦਿੱਤੀ । ਇਲਾਜ ਦੌਰਾਨ ਲੜਕੀ ਦੀ ਮੌਤ ਹੋਣ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਉਸਦੀ ਮ੍ਰਿਤਕ ਦੇਹ ਨੂੰ ਬਾਜ਼ਾਰ ਦੇ ਵਿੱਚ ਰੱਖ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਹੁਣ ਪਰਿਵਾਰਿਕ ਮੈਂਬਰ ਪੁਲਿਸ ਪ੍ਰਸ਼ਾਸਨ ਤੋਂ ਤੇ ਸਿਵਲ ਪ੍ਰਸ਼ਾਸਨ ਸਹੁਰਾ ਪਰਿਵਾਰ ਦੇ ਉੱਪਰ ਕਾਰਵਾਈ ਦੀ ਮੰਗ ਕਰ ਰਹੇ ਹਨ। ਉਹਨਾਂ ਦੀ ਅਪੀਲ ਹੈ ਕਿ ਜੋ ਬਣਦੀ ਕਾਰਵਾਈ ਹੈ ਉਹ ਸਹੁਰਾ ਪਰਿਵਾਰ ਦੇ ਉੱਪਰ ਕੀਤੀ ਜਾਵੇ ਤਾਂ ਜੋ ਅਜਿਹੀਆਂ ਬੱਚੀਆਂ ਦਹੇਜ ਦੀ ਬਲੀ ਨਾ ਚੜ ਸਕਣ।
ਹੋਰ ਪੜ੍ਹੋ : ਸੁਖਜਿੰਦਰ ਰੰਧਾਵਾ ਤੇ ਰਾਜ ਕੁਮਾਰ ਚੱਬੇਵਾਲ ਤੇ ਰਾਜਾ ਵੜਿੰਗ ਦਾ ਅਸਤੀਫ਼ਾ ਮਨਜ਼ੂਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।