(Source: ECI/ABP News/ABP Majha)
Patiala News: ਭਗਵੰਤ ਮਾਨ ਸਰਕਾਰ ਤੇ ਕਿਸਾਨ ਆਹਮੋ-ਸਾਹਮਣੇ, ਸੰਯੁਕਤ ਕਿਸਾਨ ਮੋਰਚੇ ਵੱਲੋਂ ਅਲਟੀਮੇਟਮ
ਸੰਯੁਕਤ ਕਿਸਾਨ ਮੋਰਚੇ (ਗ਼ੈਰ-ਰਾਜਨੀਤਕ) ਦੇ ਸੱਤ ਆਗੂਆਂ ਨੂੰ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਰੱਖਿਆ ਗਿਆ ਹੈ। ਬੁੱਧਵਾਰ ਨੂੰ ਹਸਪਤਾਲ ਦੇ ਇੱਕ ਕਮਰੇ ਨੂੰ ਆਰਜ਼ੀ ਜੇਲ੍ਹ ਬਣਾ ਦਿੱਤਾ ਗਿਆ ਜਿੱਥੇ ਪੁਲਿਸ ਨੇ ਸਖ਼ਤ ਪਹਿਰਾ ਲਾ ਦਿੱਤਾ।
Patiala News: ਕਿਸਾਨ ਜਥੰਬਦੀਆਂ ਤੇ ਪੰਜਾਬ ਸਰਕਾਰ ਮੁੜ ਆਹਮੋ-ਸਾਹਮਣੇ ਹੋ ਗਈਆਂ ਹਨ। ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਪੰਜਾਬ ਸਰਕਾਰ ਫੌਰੀ ਤੌਰ ’ਤੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰੇ ਨਹੀਂ ਤਾਂ 8 ਦਿਨਾਂ ਵਿੱਚ ਅਗਲੀ ਮੀਟਿੰਗ ਕਰ ਕੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਧਰ, ਸਰਕਾਰ ਨੇ ਅਜੇ ਤੱਕ ਕੋਈ ਨਰਮੀ ਨਹੀਂ ਵਿਖਾਈ।
ਹਾਸਲ ਜਾਣਕਾਰੀ ਮੁਤਾਬਕ ਸੰਯੁਕਤ ਕਿਸਾਨ ਮੋਰਚੇ (ਗ਼ੈਰ-ਰਾਜਨੀਤਕ) ਦੇ ਸੱਤ ਆਗੂਆਂ ਨੂੰ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਰੱਖਿਆ ਗਿਆ ਹੈ। ਬੁੱਧਵਾਰ ਨੂੰ ਹਸਪਤਾਲ ਦੇ ਇੱਕ ਕਮਰੇ ਨੂੰ ਆਰਜ਼ੀ ਜੇਲ੍ਹ ਬਣਾ ਦਿੱਤਾ ਗਿਆ ਜਿੱਥੇ ਪੁਲਿਸ ਨੇ ਸਖ਼ਤ ਪਹਿਰਾ ਲਾ ਦਿੱਤਾ। ਇੱਥੇ ਕਿਸੇ ਵੀ ਆਮ ਵਿਅਕਤੀ ਨੂੰ ਮਿਲਣ ਦੀ ਆਗਿਆ ਨਹੀਂ ਦਿੱਤੀ ਗਈ। ਇੱਥੋਂ ਤੱਕ ਕਿ ਮਾਤਾ ਕੁਸ਼ੱਲਿਆ ਹਸਪਤਾਲ ਦੇ ਮੁੱਖ ਗੇਟ ’ਤੇ ਵੀ ਸਖ਼ਤੀ ਕਰ ਦਿੱਤੀ ਗਈ।
ਹੋਰ ਪੜ੍ਹੋ : Toll Tax - ਭਗਵੰਤ ਮਾਨ ਹੁਣ NHAI ਦੇ ਟੋਲ ਪਲਾਜ਼ਿਆਂ ਮਗਰ ਪਏ, ਕੇਂਦਰ ਨੂੰ ਕਿਹਾ ਧੱਕੇਸ਼ਾਹੀ ਬੰਦ ਕਰਵਾਓ, ਇੱਥੇ ਨਹੀਂ ਚੱਲਣ ਦੇਣੀ
ਹਾਸਲ ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਦੇ ਸੱਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸੁਖਦੇਵ ਸਿੰਘ ਭੋਜਰਾਜ, ਕੁਲਵਿੰਦਰ ਸਿੰਘ ਪੰਜੋਲਾ, ਤਰਸੇਮ ਸਿੰਘ ਗਿੱਲ, ਸੁਖਜੀਤ ਸਿੰਘ ਹਰਦੋ ਝੰਡੇ, ਹਰਭਗਵਾਨ ਸਿੰਘ ਤੇ ਬੇਅੰਤ ਸਿੰਘ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਨਜ਼ਰਬੰਦ ਹਨ। ਪੁਲਿਸ ਅਨੁਸਾਰ ਇਨ੍ਹਾਂ ਦਾ ਮਰਨ ਵਰਤ ਤੁੜਵਾ ਦਿੱਤਾ ਗਿਆ ਹੈ ਪਰ ਕਿਸਾਨ ਆਗੂ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਨੇ ਮਰਨ ਵਰਤ ਨਹੀਂ ਤੋੜਿਆ।
ਉਧਰ, ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ’ਤੇ ਕਾਰਵਾਈ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਸਾਰੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਤਾਂ ਮਰਨ ਵਰਤ ’ਤੇ ਬੈਠੇ ਸਾਰੇ ਆਗੂ ਅੱਜ ਤੋਂ ਪਾਣੀ ਪੀਣਾ ਵੀ ਬੰਦ ਕਰ ਦੇਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।